Punjab Budget 2024: ਪੰਜਾਬ ਸਰਕਾਰ ਨੇ ਖੇਤੀਬਾੜੀ ਲਈ ਰੱਖਿਆ 13,784 ਕਰੋੜ ਦਾ ਬਜਟ; ਗੰਨਾ ਕਿਸਾਨਾਂ ਲਈ ਵੀ ਅਹਿਮ ਐਲਾਨ
Published : Mar 5, 2024, 2:47 pm IST
Updated : Mar 5, 2024, 2:48 pm IST
SHARE ARTICLE
Punjab Budget 2024 for Agriculture
Punjab Budget 2024 for Agriculture

ਗੰਨਾ ਕਿਸਾਨਾਂ ਨੂੰ 467 ਕਰੋੜ ਰੁਪਏ ਦੀ ਰਾਸ਼ੀ ਜਾਰੀ

Punjab Budget 2024: ਪੰਜਾਬ ਸਰਕਾਰ ਵਲੋਂ ਬਜਟ ਵਿਚ ਸਾਲ 2024-25 ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਕਾਰਜਾਂ ਲਈ 13,784 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸ ਦੇ ਨਾਲ ਹੀ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ 'ਤੇ ਵੀ ਖਾਸ ਜ਼ੋਰ ਦਿਤਾ ਗਿਆ ਹੈ। ਫ਼ਸਲੀ ਵਿਭਿੰਨਤਾ ਦੀਆਂ ਵੱਖ-ਵੱਖ ਸਕੀਮਾਂ ਲਈ 575 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਹੈ।

ਕਪਾਹ ਦੇ ਬੀਜ 'ਤੇ 33% ਸਬਸਿਡੀ

ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਹ ਸਾਡਾ ਫਰਜ਼ ਹੈ ਕਿ ਅਸੀਂ ਅਪਣੇ ਮਿਹਨਤੀ ਕਿਸਾਨਾਂ ਨੂੰ ਵਿਭਿੰਨਤਾ ਲਈ ਉਤਸ਼ਾਹਤ ਕਰਦੇ ਰਹੀਏ ਅਤੇ ਇਸ ਤਰ੍ਹਾਂ 'ਆਪ' ਸਰਕਾਰ ਭਵਿੱਖ ਵਿਚ ਵੀ ਅਜਿਹੀਆਂ ਯੋਜਨਾਵਾਂ 'ਤੇ ਧਿਆਨ ਕੇਂਦਰਿਤ ਰੱਖੇਗੀ। ਸਾਡੀ ਖੇਤੀਬਾੜੀ, ਸਾਡੀ ਮਿੱਟੀ, ਸਾਡੇ ਡਿੱਗਦੇ ਪਾਈ ਦੇ ਪੱਧਰ ਆਦਿ ਨੂੰ ਬਿਹਤਰ ਬਣਾਉਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਨਰਮੇ ਦੀ ਸੁਚੱਜੀ ਕਾਸ਼ਤ ਲਈ ਸਮੇਂ ਸਿਰ ਤਕਨੀਕੀ ਜਾਣਕਾਰੀ ਦੇਣ ਲਈ ਮੌਜੂਦਾ ਸਾਲ ਵਿਚ ਇਕ ਵਿਸ਼ੇਸ਼ "ਮਿਸ਼ਨ ਉਨਤ ਕਿਸਾਨ' ਸ਼ੁਰੂ ਕੀਤਾ ਗਿਆ ਹੈ। ਸਰਕਾਰ ਨੇ ਲਗਭਗ 87,੦੦੦ ਕਿਸਾਨਾਂ ਨੂੰ ਕਪਾਹ ਦੇ ਬੀਜ 'ਤੇ 33% ਸਬਸਿਡੀ ਵੀ ਪ੍ਰਦਾਨ ਕੀਤੀ ਹੈ।

ਮੰਤਰੀ ਨੇ ਦਸਿਆ ਕਿ ਵੈਲਿਊ ਐਡੀਸ਼ਨ ਬਿਨਾਂ ਫਸਲੀ ਵਿਭਿੰਨਤਾ ਰਾਹੀਂ ਖੇਤੀ ਵਿਚ ਸੁਧਾਰ ਦੇ ਲੋੜੀਂਦੇ ਨਤੀਜੇ ਨਹੀਂ ਮਿਲਣਗੇ। ਇਸ ਲਈ ਮੌਜੂਦਾ ਸਾਲ ਵਿਚ ਕਈ ਪ੍ਰਾਜੈਕਟ ਸ਼ੁਰੂ ਕਰਨ ਲਈ 50 ਕਰੋੜ ਰੁਪਏ ਪੈਗਰੈਕਸਕੋ (PAGREXCO) ਨੂੰ ਦੇਣ ਵਾਸਤੇ ਰੱਖੇ ਜਾ ਚੁੱਕੇ ਹਨ। ਹੁਸ਼ਿਆਰਪੁਰ ਵਿਖੇ ਆਟੋਮੇਟਿਡ ਬੇਵਰੇਜ ਯੂਨਿਟ ਦੀ ਸਥਾਪਨਾ; ਅਬੋਹਰ ਵਿਖੇ ਮਿਰਚ ਪ੍ਰੋਸੈਸਿੰਗ ਸੈਂਟਰ, ਜਲੰਧਰ ਵਿਖੇ ਵੈਲਯੂ ਐਡਿਡ ਪ੍ਰੋਸੈਸਿੰਗ ਸਹੂਲਤ ਅਤੇ ਫਤਿਹਗੜ੍ਹ ਸਾਹਿਬ ਵਿਖੇ ਰੈਡੀ-ਟੂ-ਈਟ ਫੂਡ ਮੈਨੂਫੈਕਚਰਿੰਗ ਯੂਨਿਟ ਅਤੇ ਹੋਰ ਪ੍ਰਾਜੈਕਟਾਂ ਲਈ 250 ਕਰੋੜ ਰੁਪਏ ਦਾ ਸਿਡਬੀ ਨਾਲ ਐਮ.ਓ.ਯੂ ਸਾਇਨ ਕੀਤਾ ਜਾ ਚੁੱਕਾ ਹੈ।

ਕਿਸਾਨਾਂ ਨੂੰ ਮੁਫ਼ਤ ਬਿਜਲੀ

ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਨਿਰੰਤਰ ਸਹਾਇਤਾ ਲਈ ਮੁਫ਼ਤ ਬਿਜਲੀ ਸਬਸਿਡੀ ਸਬੰਧੀ 9330 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ।

ਮਿੱਟੀ ਅਤੇ ਜਲ-ਸੰਭਾਲ

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਧਰਤੀ ਹੇਠਲੇ ਘੱਟ ਰਹੇ ਪਾਣੀ ਦੀ ਸਮੱਸਿਆ ਪ੍ਰਤੀ ਸੁਚੇਤ ਹੈ ਅਤੇ 150 ਵਿਚੋਂ 114 ਬਲਾਕਾਂ ਨੂੰ ਡਾਰਕ ਜ਼ੋਨ ਘੋਸ਼ਿਤ ਕਰ ਦਿਤਾ ਗਿਆ ਹੈ। ਜ਼ਮੀਨੀਧਰਤੀ ਹੇਠਲੇ ਸਰੋਤਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ, ਖੇਤਾਂ ਵਿਚ ਵੱਖ-ਵੱਖ ਜਲ ਸੰਭਾਲ ਤਕਨੀਕਾਂ ਜਿਵੇਂ ਕਿ ਸੂਖ਼ਮ ਸਿੰਚਾਈ ਅਤੇ ਧਰਤੀ ਹੇਠ ਪਾਈਪ ਲਾਈਨਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ ਚਾਲੂ ਸਾਲ ਦੌਰਾਨ 13,016 ਹੈਕਟੇਅਰ ਖੇਤਰ ਨੂੰ ਇਸ ਦਾ ਲਾਭ ਹੋਇਆ ਹੈ। ਇਸ ਦੇ ਤਹਿਤ ਸਰਕਾਰ ਵਲੋਂ ਮਿੱਟੀ ਅਤੇ ਪਾਣੀ ਦੀ ਸੰਭਾਲ ਲਈ 194 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਰੱਖੀ ਗਈ, ਇਸ ਵਿਚ ਕਿਸਾਨਾਂ ਨੂੰ ਸਿੰਚਾਈ ਲਈ ਅੰਡਰਗਰਾਊਂਡ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਨਵੇਂ ਨਾਬਾਰਡ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਤਜਵੀਜ਼ਾਂ ਸ਼ਾਮਲ ਹਨ।

ਗੰਨਾ ਕਿਸਾਨਾਂ ਲਈ ਬਜਟ

ਵਿੱਤ ਮੰਤਰੀ ਨੇ ਦਸਿਆ ਕਿ ਚਾਲੂ ਸਾਲ ਦੌਰਾਨ ਗੰਨਾ ਕਿਸਾਨਾਂ ਨੂੰ 467 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿਤੀ ਗਈ ਹੈ। ਇਸ ਦੇ ਨਾਲ ਹੀ ਵਿੱਤੀ ਸਾਲ 2024-25 ਲਈ ਗੰਨਾ ਕਿਸਾਨਾਂ ਲਈ 390 ਕਰੋੜ ਰੁਪਏ ਦਾ ਉਪਬੰਦ ਕੀਤਾ ਗਿਆ। ਇਸ ਤੋਂ ਇਲਾਵਾ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਅਤੇ ਪ੍ਰਾਈਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕਾਰਜਾਂ ਨੂੰ ਆਧੁਨਿਕ ਬਣਾਉਣ ਲਈ 50 ਕਰੋੜ ਰੁਪਏ ਬਜਟ ਰੱਖਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement