ਗੁਰਨਾਮ ਚੜੂਨੀ ਦਾ ਯੋਗੇਂਦਰ ਯਾਦਵ ਨੂੰ ਸਵਾਲ- 'ਤੁਸੀਂ ਕਿਸਾਨਾਂ ਦੇ ਨਾਲ ਹੋ ਜਾਂ ਕਿਸਾਨਾਂ ਦੇ ਖ਼ਿਲਾਫ਼?'
Published : May 5, 2022, 1:57 pm IST
Updated : May 5, 2022, 2:06 pm IST
SHARE ARTICLE
Gurnam Singh Charuni raises questions on Yogendra Yadav
Gurnam Singh Charuni raises questions on Yogendra Yadav

ਗੁਰਨਾਮ ਸਿੰਘ ਚੜੂਨੀ ਨੇ ਯੋਗੇਂਦਰ ਯਾਦਵ ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਘਰ ਜਾਣ 'ਤੇ ਇਤਰਾਜ਼ ਜਤਾਇਆ ਹੈ।


ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਯੋਗੇਂਦਰ ਯਾਦਵ ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਘਰ ਜਾਣ 'ਤੇ ਇਤਰਾਜ਼ ਜਤਾਇਆ ਹੈ। ਚੜੂਨੀ ਨੇ ਕਿਹਾ ਕਿ ਯੋਗੇਂਦਰ ਯਾਦਵ ਨੂੰ ਪਹਿਲਾਂ ਦੱਸਣਾ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ ਜਾਂ ਕਿਸਾਨਾਂ ਦੇ ਖਿਲਾਫ਼।

Gurnam Singh CharuniGurnam Singh Charuni

ਗੁਰਨਾਮ ਚੜੂਨੀ ਨੇ ਟਵੀਟ ਕਰਦਿਆਂ ਕਹਾ, “ਲਖੀਮਪੁਰ ਕਤਲੇਆਮ 'ਤੇ ਯੋਗੇਂਦਰ ਯਾਦਵ ਅਪਣਾ ਸਪੱਸ਼ਟੀਕਰਨ ਦੇਣ ਕਿ ਉਹ ਕਿਸਾਨਾਂ ਦੇ ਨਾਲ ਹਨ ਜਾਂ ਕਿਸਾਨਾਂ ਦੇ ਖਿਲਾਫ਼ ਕਿਉਂਕਿ ਉਹਨਾਂ ਨੇ ਮੰਤਰੀ ਦੇ ਘਰ ਜਾ ਕੇ ਉਸ ਦੇ ਬੇਟੇ ਨੂੰ ਦਿਲਾਸਾ ਦਿੱਤਾ ਅਤੇ ਉਹਨਾਂ ਕਿਹਾ ਸੀ ਕਿ ਮੇਰੇ ਕੰਨਾਂ 'ਚ ਮੰਤਰੀ ਦੇ ਪਰਿਵਾਰ ਦੇ ਸਵਾਲ ਗੂੰਜ ਰਹੇ ਹਨ ਕਿ ਉਹ ਵੀ ਤਾਂ ਕਿਸਾਨ ਹਨ।”

TweetTweet

ਅਜੇ ਤੱਕ ਯੋਗੇਂਦਰ ਯਾਦਵ ਨੇ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੇੜੀ 'ਚ ਭਾਜਪਾ ਨੇਤਾਵਾਂ ਦਾ ਵਿਰੋਧ ਕਰਨ ਲਈ ਕਿਸਾਨ ਇਕਜੁੱਟ ਹੋਏ ਸਨ। ਇਸ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਕਿਸਾਨਾਂ 'ਤੇ ਗੱਡੀ ਚੜ੍ਹਾ ਦਿੱਤੀ। ਚਾਰ ਕਿਸਾਨ ਅਤੇ ਇਕ ਪੱਤਰਕਾਰ ਦੀ ਮੌਤ ਹੋ ਗਈ ਸੀ।

Yogendra YadavYogendra Yadav

ਇਸ ਤੋਂ ਬਾਅਦ ਹੋਈ ਹਿੰਸਾ ਵਿਚ ਦੋ ਭਾਜਪਾ ਵਰਕਰਾਂ ਦੀ ਮੌਤ ਹੋ ਗਈ। ਪੁਲਿਸ ਨੇ ਦੋਵਾਂ ਧਿਰਾਂ 'ਤੇ ਐੱਫਆਈਆਰ ਕੀਤੀ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਕਿਸਾਨਾਂ ਉੱਤੇ ਗੱਡੀ ਚੜਾਉਣ ਦੇ ਮਾਮਲੇ 'ਚ ਦੋਸ਼ੀ ਹੈ ਪਰ ਕੁਝ ਦਿਨ ਪਹਿਲਾਂ ਹੀ ਆਸ਼ੀਸ਼ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਇਸ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਅਤੇ ਪੀੜਤ ਪਰਿਵਾਰਾਂ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਤਾਂ ਜ਼ਮਾਨਤ ਰੱਦ ਕਰ ਦਿੱਤੀ ਗਈ। ਆਸ਼ੀਸ਼ ਮਿਸ਼ਰਾ ਨੂੰ ਵਾਪਸ ਜੇਲ੍ਹ ਜਾਣਾ ਪਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement