ਕਿਸਾਨ ਯੂਨੀਅਨ ਲੱਖੋਵਾਲ ਅਤੇ ਸਬਜ਼ੀ ਵਿਕਰੇਤਾਵਾਂ ਵਿਚਾਲੇ ਖੜਕੀ
Published : Jun 5, 2018, 3:15 am IST
Updated : Jun 5, 2018, 3:15 am IST
SHARE ARTICLE
Farmers Protesting
Farmers Protesting

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੂਰੇ ਭਾਰਤ ਅੰਦਰ ਕੇਂਦਰ ਦੀ ਮੋਦੀ ਸਰਕਾਰ ਵਿਰੁਧ ਅਤੇ ਸਵਾਮੀਨਾਥਨ ਦੀ ਰੀਪੋਰਟ ਨੂੰ ਲਾਗੂ ਕਰਵਾਉਣ ਲਈ 1 ਜੂਨ ਤੋਂ 10...

ਫ਼ਿਰੋਜ਼ਪੁਰ: ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੂਰੇ ਭਾਰਤ ਅੰਦਰ ਕੇਂਦਰ ਦੀ ਮੋਦੀ ਸਰਕਾਰ ਵਿਰੁਧ ਅਤੇ ਸਵਾਮੀਨਾਥਨ ਦੀ ਰੀਪੋਰਟ ਨੂੰ ਲਾਗੂ ਕਰਵਾਉਣ ਲਈ 1 ਜੂਨ ਤੋਂ 10 ਜੂਨ ਤਕ ਸੰਘਰਸ਼ ਵਿੱਢਿਆ ਗਿਆ ਹੈ ਜਿਸ ਵਿਚ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਨੂੰ ਇਨ੍ਹਾਂ ਦਸ ਦਿਨਾਂ ਵਿਚ ਸਬਜ਼ੀਆਂ, ਹਰਾ ਚਾਰਾ, ਤੂੜੀ ਅਤੇ ਦੁੱਧ ਆਦਿ ਮੰਡੀਆਂ ਵਿਚ ਨਾ ਵੇਚਣ ਅਤੇ ਨਾ ਹੀ ਲੈ ਕੇ ਜਾਣ ਦੀ ਅਪੀਲ ਕੀਤੀ ਗਈ ਸੀ।

ਅੱਜ ਤੜਕੇ ਸਬਜ਼ੀ ਵਿਕਰੇਤਾ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਿਚ ਉਸ ਵੇਲੇ ਖੜਕ ਗਈ ਜਦੋਂ ਫ਼ਿਰੋਜ਼ਪੁਰ ਸ਼ਹਿਰ ਦੀ ਸ਼ਬਜੀ ਮੰਡੀ ਵਿਚ ਕੁੱਝ ਸ਼ਬਜੀ ਵਿਕਰੇਤਾਵਾਂ ਨੇ ਸਬਜ਼ੀ ਵੇਚਣੀ ਸ਼ੁਰੂ ਕਰ ਦਿਤੀ। ਭਾਰਤੀ ਕਿਸਾਨ ਯੂਨੀਅਨ ਲਖੋਵਾਲ ਦੇ ਆਗੂ ਦਰਸ਼ਨ ਸਿੰਘ ਭਾਲਾ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਸਬਜ਼ੀ ਵਿਕਰੇਤਾਵਾਂ ਨੂੰ ਰੋਕਣਾ ਚਾਹਿਆ ਤਾਂ ਮਾਹੌਲ ਗਰਮਾ ਗਿਆ। ਕੁੱਝ ਮੋਹਤਬਾਰ ਵਿਅਕਤੀਆਂ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। 

ਹਰਜੀਤ ਸਿੰਘ ਐਸ ਡੀ ਐਮ ਫ਼ਿਰੋਜ਼ਪੁਰ ਨੇ।ਸਬਜ਼ੀ ਮੰਡੀ ਪਹੁੰਚ ਕੇ ਕਿਸਾਨਾਂ ਤੇ ਆੜਤੀਆਂ ਦਰਮਿਆਨ ਸਮਝੌਤਾ ਕਰਵਾਇਆ ਕਿ ਆੜ੍ਹਤੀ ਮੰਡੀ ਚ ਪਏ ਆਪਣੇ ਫਲ ਫਰੂਟ ਮੰਡੀ ਚੋ ਬਾਹਰ ਕੱਢ ਸਕਦੇ ਨੇ ਪਰ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ ਅਤੇ ਦੁੱਧ ਤੇ ਸਬਜੀਆਂ ਨਹੀਂ ਆਉਣ ਦਿਤੀਆਂ ਜਾਣਗੀਆਂ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲਖੋਵਾਲ ਦੇ ਆਗੂ ਦਰਸ਼ਨ ਸਿੰਘ ਭਾਲਾ ਨੇ ਕਿਹਾ ਕਿ ਸਾਡੀ ਲੜਾਈ ਕਿਸੇ ਆਮ ਵਿਅਕਤੀ ਨਾਲ ਨਹੀਂ ਬਲਕਿ ਕੇਂਦਰ ਦੀ ਮੋਦੀ ਸਰਕਾਰ ਨਾਲ ਹੈ।

ਜਿਸ ਦੇ ਰਾਜ ਵਿਚ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਤੇ ਸਬਜ਼ੀਆਂ, ਦੁੱਧ, ਅਨਾਜ ਦੇ ਭਾਅ ਮਿੱਟੀ ਵਿੱਚ ਰੁਲ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤਿਆਂ ਕਾਰਨ ਕਿਸਾਨਾਂ ਨੂੰ ਹੜਤਾਲ ਦਾ ਸਖ਼ਤ ਕਦਮ ਚੁਕਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਵਾਮੀ ਨਾਥਨ ਰੀਪੋਰਟ ਛੇਤੀ ਲਾਗੂ ਨਹੀਂ ਕੀਤੀ ਗਈ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮੁਖਤਿਆਰ ਸਿੰਘ ਸਤਨਾਮ ਸਿੰਘ, ਗੁਰਕੀਰਤ ਸਿੰਘ ਬੋਹੜ ਸਿੰਘ, ਸੁੰਦਰ ਸਿੰਘ, ਬਖਸ਼ੀਸ਼ ਸਿੰਘ ਨੰਬਰਦਾਰ, ਪ੍ਰਗਟ ਸਿੰਘ, ਜੰਡ ਸਿੰਘ, ਸੂਬਾ ਸਿੰਘ ਨਥੂ ਵਾਲਾ, ਕੁਲਵੰਤ ਸਿੰਘ ਸ਼ਾਹਦੀਨ ਵਾਲਾ, ਹਰਦੀਪ ਸਿੰਘ ਸਰਪੰਚ, ਤਰਸੇਮ ਸਿੰਘ ਨਥੂ ਵਾਲਾ ਤੇ ਹੋਰ ਕਿਸਾਨ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement