
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਕਈ ਮਹੀਨਿਆਂ ਤੋਂ ਜਾਰੀ ਹੈ। ਅੱਜ 5 ਜੂਨ ਨੂੰ ਦੇਸ਼ ਦੇ ਕਿਸਾਨਾਂ ਵੱਲੋਂ ਸੰਪੂਰਨ ਕ੍ਰਾਂਤੀ ਦਿਹਾੜਾ ਮਨਾਇਆ ਜਾ ਰਿਹਾ ਹੈ।
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ (Farm Laws) ਵਿਰੁੱਧ ਕਿਸਾਨਾਂ ਦਾ ਸੰਘਰਸ਼ ਕਈ ਮਹੀਨਿਆਂ ਤੋਂ ਜਾਰੀ ਹੈ। ਇਸ ਦੌਰਾਨ ਅੱਜ 5 ਜੂਨ ਨੂੰ ਦੇਸ਼ ਦੇ ਕਿਸਾਨਾਂ ਵੱਲੋਂ ਸੰਪੂਰਨ ਕ੍ਰਾਂਤੀ ਦਿਹਾੜਾ (Sampoorna Kranti Diwas) ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਵੱਖ-ਵੱਖ ਸ਼ਹਿਰਾਂ ਵਿਚ ਪੁਲਿਸ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।
Sampoorna Kranti Diwas
ਇਹ ਵੀ ਪੜ੍ਹੋ: PM ਕੇਅਰਸ ਫੰਡ ਤੋਂ ਖਰੀਦੇ ਗਏ ਇਸ ਕੰਪਨੀ ਦੇ ਵੈਂਟੀਲੇਟਰਾਂ 'ਚ ਆਈ ਦਿੱਕਤ
ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਜਾ ਰਿਹਾ ਵਿਰੋਧ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਿਸਾਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਡੀਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ (Protest) ਕਰ ਰਹੇ ਹਨ ਅਤੇ ਕੇਂਦਰ ਸਰਕਾਰ (Central Government) ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ (Farmer leaders) ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਇਹ ਸੰਘਰਸ਼ ਜਾਰੀ ਰਹੇਗਾ।
Sampoorna Kranti Diwas
ਇਹ ਵੀ ਪੜ੍ਹੋ: ਜੰਮੂ ਕਸ਼ਮੀਰ : 800 ਫੁੱਟ ਡੂੰਘੀ ਖੱਡ ਵਿਚ ਡਿੱਗੀ CRPF ਜਵਾਨਾਂ ਦੀ ਕਾਰ, 5 ਦੀ ਮੌਤ
ਪੰਚਕੂਲਾ ਵਿਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ
ਇਸ ਦੌਰਾਨ ਪੰਚਕੂਲਾ (Panchkula) ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੁਲਿਸ (Police) ਆਹਮੋ ਸਾਹਮਣੇ ਹੋਏ। ਦਰਅਸਲ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਧਾਨਸਭਾ ਦਾ ਘਿਰਾਓ ਕਰਨ ਲਈ ਕਿਸਾਨ ਅੱਗੇ ਵਧੇ ਸਨ | ਪੰਚਕੂਲਾ ਦੇ ਮਾਜਰੀ ਚੌਕ 'ਤੇ ਪੁਲਿਸ ਨੇ ਕਿਸਾਨਾਂ ਨੂੰ ਰੋਕ ਲਿਆ। ਇਸ ਦੌਰਾਨ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਧੱਕਾ - ਮੁੱਕੀ ਵੀ ਹੋਈ।
Sampoorna Kranti Diwas
ਇਹ ਵੀ ਪੜ੍ਹੋ: ਦਿੱਲੀ ਸਰਕਾਰ ਨੇ ਲਾਕਡਾਊਨ ਵਿਚ ਦਿੱਤੀ ਰਾਹਤ, ਹੁਣ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ
ਭਾਜਪਾ ਆਗੂਆਂ ਦਾ ਕੀਤਾ ਜਾ ਰਿਹਾ ਘਿਰਾਓ
ਕਿਸਾਨਾਂ ਵੱਲੋਂ ਕਈ ਸ਼ਹਿਰਾਂ ਵਿਚ ਭਾਜਪਾ ਆਗੂਆਂ (BJP Leaders) ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਭਾਜਪਾ ਆਗੂਆਂ ਦੇ ਘਰਾਂ ਬਾਹਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨਾਂ ਵੱਲੋਂ ਭਾਜਪਾ ਆਗੂ ਸੁਰਜੀਤ ਜਿਆਣੀ (Surjit Jayani) ਦੇ ਪਿੰਡ 'ਚ ਵਿਸ਼ਾਲ ਇਕੱਠ ਕੀਤਾ ਗਿਆ ਹੈ।
Farmers Protest
ਇਹ ਵੀ ਪੜ੍ਹੋ: Twitter ਦੀ ਕਾਰਵਾਈ: ਹੁਣ RSS ਮੁਖੀ ਮੋਹਨ ਭਾਗਵਤ ਦੇ ਅਕਾਊਂਟ ਤੋਂ ਹਟਾਇਆ Blue Tick
ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਵਲੋਂ 5 ਜੂਨ ਨੂੰ ਸੰਪੂਰਨ ਕ੍ਰਾਂਤੀ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਸੀ। ਦਰਅਸਲ 5 ਜੂਨ ਨੂੰ ਇਕ ਸਾਲ ਪਹਿਲਾਂ ਖੇਤੀਬਾੜੀ ਕਾਨੂੰਨਾਂ ਦਾ ਆਰਡੀਨੈਂਸ ਐਲਾਨਿਆ ਗਿਆ ਸੀ। ਇਸ ਤੋਂ ਇਲਾਵਾ ਇਸ ਦਿਨ ਦਾ ਇਕ ਖਾਸ ਮਹੱਤਵ ਵੀ ਹੈ, 5 ਜੂਨ 1974 ਨੂੰ ਜੈਪ੍ਰਕਾਸ਼ ਨਾਰਾਇਣ ਨੇ ਸੰਪੂਰਨ ਇਨਕਲਾਬ ਦਾ ਨਾਅਰਾ ਦਿੰਦੇ ਹੋਏ ਦੇਸ਼ ਵਿਚ ਇਕ ਵਿਸ਼ਾਲ ਲਹਿਰ ਸ਼ੁਰੂ ਕੀਤਾ ਸੀ।