ਰੇਲ ਰੋੋਕੋ ਅੰਦੋਲਨ 12ਵੇਂ ਦਿਨ 'ਚ ਦਾਖਲ , ਅੰਦੋਲਨ 8 ਅਕਤੂਬਰ ਤੱਕ ਵਧਾਇਆ
Published : Oct 5, 2020, 9:19 am IST
Updated : Oct 5, 2020, 9:19 am IST
SHARE ARTICLE
Rail Roko Movement
Rail Roko Movement

ਰੇਲ ਰੋੋਕੋ ਅੰਦੋਲਨ ਅੱਜ 12ਵੇਂ ਦਿਨ ਵਿਚ ਦਾਖਲ

ਅੰਮ੍ਰਿਤਸਰ  (ਸੁਖਵਿੰਦਰਜੀਤ ਸਿੰਘ ਬਹੋੜੂ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਰੇਲਵੇ ਟਰੈਕ ਦੇਵੀਦਾਸਪੁਰਾ ਤੇ ਆਰ.ਐੱਸ.ਐੱਸ. ਦੇ ਮੁਖੀ ਮੋਹਨ ਭਾਗਵਤ ਤੇ ਭਾਜਪਾ ਦੇ ਪ੍ਰਧਾਨ ਜੇ ਪੀ ਨੱਡਾ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਦੇ ਕਿਸਾਨਾਂ ਬਾਰੇ ਦਿੱਤੇ ਬਿਆਨ ਦੀ ਸਖਤ ਨਿੰਦਾ ਕੀਤੀ ਗਈ। ਦੱਸ ਦਈਏ ਕਿ ਰੇਲ ਰੋੋਕੋ ਅੰਦੋਲਨ ਅੱਜ 12ਵੇਂ ਦਿਨ ਵਿਚ ਦਾਖਲ ਹੋ ਗਿਆ ਹੈ ਅਤੇ ਕਿਸਾਨਾਂ ਨੇ ਇਹ ਅੰਦੋਲਨ 8 ਅਕਤੂਬਰ ਤੱਕ ਵਧਾ ਦਿੱਤਾ ਹੈ।

farmer protestfarmer protest

ਸਾਂਝੇ ਅੰਦੋਲਨ ਨੂੰ ਸਮਰਪਿਤ ਚੌਥੇ ਦਿਨ ਵਿਚ ਦਾਖਲ ਹੋਣ ਤੇ ਕਿਸਾਨ ਆਗੂਆਂ ਨੇ ਕਿਹਾ ਕਿ 6 ਅਕਤੂਬਰ ਨੂੰ ਹਰਿਆਣਾ ਦੀਆਂ 17 ਜਥੇਬੰਦੀਆਂ ਤੇ 14 ਅਕਤੂਬਰ ਦੇ ਦੇਸ਼ ਵਿਆਪੀ ਅੰਦੋਲਨ ਦਾ ਪੂਰਨ ਸਮਰਥਨ, ਸੰਭੂ ਬਾਰਡਰ ਦੇ ਮੋਰਚੇ ਦੀ ਹਮਾਇਤ ਕਰਦਿਆਂ ਰੇਲਵੇ ਟਰੈਕ ਦੇਵੀਦਾਸਪੁਰਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਸੁਖਵਿੰਦਰ ਸਿੰਘ ਸਭਰਾ,ਗੁਰਬਚਨ ਸਿੰਘ ਚੱਬਾ,ਲਖਵਿੰਦਰ ਸਿੰਘ ਵਰਿਆਮਨੰਗਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਬਿਆਨ ਕਿ ਖੇਤੀ ਸੁਧਾਰ ਬਿੱਲ ਦੇਸ਼ ਦੇ ਹਿੱਤ ਵਿੱਚ ਫੈਸਲਾ ਹੈ,ਕਿਸਾਨ ਮਜ਼ਦੂਰ ਆਗੂਆਂ ਨਾਲ ਗੱਲਬਾਤ ਵਿੱਚ ਵੱਡਾ ਅੜਿੱਕਾ ਇਸ ਬਿਆਨ ਤੋ ਬਾਅਦ ਗੱਲਬਾਤ ਲਈ ਕੋਈ ਜਗਾ ਨਹੀ ਬਚਦੀ।ਗੱਲਬਾਤ ਕਰਨ ਤੋ ਪਹਿਲਾਂ ਸ਼ਾਂਤਮਈ ਮਾਹੌਲ ਪੈਦਾ ਕੀਤਾ ਜਾਵੇ।

Farmers protest on railway trackFarmers protest 

ਭਾਜਪਾ ਆਗੂ ਤਰੁਣ ਚੁੱਘ ਦੇ ਬਿਆਨ ਵੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਵਾਲੇ ਹਨ। ਰਾਹੁਲ ਗਾਂਧੀ ਦਾ ਪੰਜਾਬ ਦਾ ਦੌਰਾ ਜਿਥੇ ਮੀਡੀਆ ਨੂੰ ਅੱਗੇ ਰੱਖੇਗਾ, ਉਥੇ ਮੀਡੀਆ ਵਿਚ ਕਿਸਾਨ ਮਜ਼ਦੂਰ ਅੰਦੋਲਨ ਦੀ ਜਗ੍ਹਾ ਘਟਾਏਗਾ। ਕਾਂਗਰਸ ਇਨ੍ਹਾਂ ਨੀਤੀਆਂ ਲਈ ਬਰਾਬਰ ਦੀ ਜ਼ਿੰਮੇਵਾਰ ਹੈ। ਇਹ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਹੈ।

farmer protestfarmer protest

ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਬਿਆਨਬਾਜ਼ੀ ਕਰਨ ਦੀ ਥਾਂ ਕਿਸਾਨ ਵਿਰੋਧੀ ਬਿਲ ਰੱਦ ਕਰਨ ਵਲ ਧਿਆਨ ਦੇਣ ਦੀ ਲੋੜ ਹੈ। ਜਿਨ੍ਹਾਂ ਦੇ ਲਾਗੂ ਹੋਣ ਨਾਲ ਦੇਸ਼ ਦੀ ਮੰਡੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਜਾਣ ਨਾਲ ਦੇਸ਼ ਦੀ ਰੀੜ੍ਹ ਦੀ ਹੱਡੀ ਕਿਸਾਨ ਤਬਾਹੀ ਵਲ ਧੱਕਿਆ ਜਾਵੇਗਾ। ਵੱਡੇ ਵਪਾਰੀਆਂ ਨੂੰ ਲੁੱਟ ਕਰਨ ਦੀ ਖੁਲ੍ਹ ਮਿਲ ਜਾਵੇਗੀ। ਇਸ ਮੌਕੇ ਗੁਰਦੇਵ ਸਿੰਘ ਵਰਪਾਲ, ਜਰਮਨਜੀਤ ਸਿੰਘ ਬੰਡਾਲਾ, ਕੰਵਲਜੀਤ ਸਿੰਘ ਵੰਨਚੜੀ,ਨਿਸ਼ਾਨ ਸਿੰਘ,ਕੁਲਦੀਪ ਸਿੰਘ ਚੱਬਾ,ਅਜੀਤ ਸਿੰਘ ਠੱਠੀਆਂ,ਚਰਨ ਸਿੰਘ ਕਲੇਰ ਘੁਮਾਣ, ਅਮਰਦੀਪ ਸਿੰਘ ਗੋਪੀ, ਮੁਖਬੈਨ ਸਿੰਘ, ਕੰਵਲਜੀਤ ਸਿੰਘ ਜੋਧਾਨਗਰੀ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement