Punjab Government: ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਹੋਈਆਂ ਪ੍ਰਾਪਤ
Published : Nov 5, 2023, 5:05 pm IST
Updated : Nov 5, 2023, 5:05 pm IST
SHARE ARTICLE
 More than 1 lakh applications received for subsidized wheat seeds: Gurmeet Singh Khudian
More than 1 lakh applications received for subsidized wheat seeds: Gurmeet Singh Khudian

• 50 ਫੀਸਦੀ ਸਬਸਿਡੀ 'ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਪ੍ਰਮਾਣਿਤ ਬੀਜ ਕਰਵਾਏ ਜਾ ਰਹੇ ਹਨ ਮੁਹੱਈਆ 


 

Punjab Government: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਦੇ ਪੋਰਟਲ 'ਤੇ ਹੁਣ ਤੱਕ 8736.8 ਕੁਇੰਟਲ ਬੀਜਾਂ ਦੇ 21,842 ਬਿੱਲ ਅਪਲੋਡ ਹੋ ਚੁੱਕੇ ਹਨ। ਕਣਕ ਦੇ ਬੀਜਾਂ ਲਈ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਵਿੱਚ ਅਨੁਸੂਚਿਤ ਜਾਤੀਆਂ, ਛੋਟੇ (2.5 ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਪਹਿਲ ਦਿੱਤੀ ਜਾ ਰਹੀ ਹੈ। ਹਾੜ੍ਹੀ ਦੇ ਸੀਜ਼ਨ 2023-24 ਵਿੱਚ

ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਸਬਸਿਡੀ ਬੀਜਾਂ ਦੀ ਕੁੱਲ ਲਾਗਤ ਦੇ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨ ਨੂੰ ਕਣਕ ਦੇ ਬੀਜ ਦੀ ਖਰੀਦ 'ਤੇ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਰਕਮ ਹੀ ਅਦਾ ਕਰਨੀ ਪਵੇਗੀ।

ਖੁੱਡੀਆਂ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਅਰਜ਼ੀਆਂ (11,589) ਫਾਜ਼ਿਲਕਾ ਜ਼ਿਲ੍ਹੇ ਤੋਂ ਪ੍ਰਾਪਤ ਹੋਈਆਂ। ਇਸ ਤੋਂ ਬਾਅਦ ਸੰਗਰੂਰ (9894), ਬਠਿੰਡਾ (9282), ਸ੍ਰੀ ਮੁਕਤਸਰ ਸਾਹਿਬ (7261), ਪਟਿਆਲਾ (6205), ਮਾਨਸਾ (6139) ਅਤੇ ਫਰੀਦਕੋਟ (6047) ਤੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀਬਾੜੀ ਸੈਕਟਰ ਨੂੰ ਲਾਹੇਵੰਦ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।

 

Tags: punjab agro

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM

Captain Amarinder ਦੀ ਚਾਚੀ ਕਰੇਗੀ Preneet Kaur ਖਿਲਾਫ਼ ਪ੍ਰਚਾਰ! ਕਹਿੰਦੇ, 'ਇਨ੍ਹਾਂ ਨੇ ਮੇਰੇ ਨਾਲ ਮਾੜੀ ਕੀਤੀ !'

09 May 2024 3:19 PM

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM

Big Breaking : ਸਪੋਕਸਮੈਨ ਦੀ ਖ਼ਬਰ 'ਤੇ ਲੱਗੀ ਮੋਹਰ, ਫਿਰੋਜ਼ਪੁਰ ਤੋਂ ਕੈਪਟਨ ਦੇ ਖ਼ਾਸ ਰਾਣਾ ਸੋਢੀ ਨੂੰ ਮਿਲੀ ਟਿਕਟ

09 May 2024 10:02 AM
Advertisement