Punjab News: ਕਿਸਾਨੀ ਸੰਘਰਸ਼ ਦੀ ਭੇਂਟ ਚੜ੍ਹ ਗਿਆ ਕਿਸਾਨ ਕਾਕਾ ਸਿੰਘ
Published : Apr 6, 2024, 7:48 am IST
Updated : Apr 6, 2024, 7:49 am IST
SHARE ARTICLE
File Image
File Image

21 ਫ਼ਰਵਰੀ ਨੂੰ ਹਰਿਆਣਾ ਪੁਲਿਸ ਵਲੋਂ ਚਲਾਈਆਂ ਗੋਲੀਆਂ ਦੇ ਧੂੰਏਂ ਕਰ ਕੇ ਵਿਗੜੀ ਸੀ ਸਿਹਤ

Punjab News: ਕਿਸਾਨ ਸੰਯੁਕਤ ਮੋਰਚਾ (ਗ਼ੈਰ ਰਾਜਨੀਤਕ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 13 ਫ਼ਰਵਰੀ ਨੂੰ ਦਿੱਲੀ ਕੂਚ ਕਰਨ ਦੀ ਕਾਲ ਦਿਤੀ ਗਈ ਸੀ, ਕਿਸਾਨਾਂ ਦੇ ਕਾਫ਼ਲੇ ਨੂੰ ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ ਉੱਪਰ ਹੀ ਘੇਰ ਲਿਆ ਗਿਆ ਸੀ। ਇਸ ਕਾਫ਼ਲੇ ਵਿਚ ਨੇੜਲੇ ਪਿੰਡ ਭੁਟਾਲ ਕਲਾਂ ਦਾ ਕਿਸਾਨ ਕਾਕਾ ਸਿੰਘ ਪੁੱਤਰ ਸਰਵਣ ਸਿੰਘ ਵੀ ਸ਼ਾਮਲ ਹੋਇਆ ਸੀ।

21 ਫ਼ਰਵਰੀ ਨੂੰ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਉੱਪਰ ਗੋਲੀਆਂ ਦੀ ਕੀਤੀ ਗਈ ਤਾਬੜਤੋੜ ਵਰਖਾ ਦੇ ਧੂਏਂ ਨਾਲ ਕਿਸਾਨ ਕਾਕਾ ਸਿੰਘ ਦੀ ਸਿਹਤ ਕਾਫ਼ੀ ਖ਼ਰਾਬ ਹੋ ਗਈ ਸੀ, ਜਿਸ ਕਰ ਕੇ ਉਸਨੂੰ ਖਨੌਰੀ ਹਸਪਤਾਲ ਵਿਚ ਲਿਆਂਦਾ ਗਿਆ ਸੀ। ਉਸ ਦੀ ਸਿਹਤ ਵਿਚ ਕੋਈ ਸੁਧਾਰ ਨਾ ਹੋਣ ਕਰ ਕੇ ਮਿਤੀ 24/3/24 ਨੂੰ ਉਸ ਨੂੰ ਟੋਹਾਣਾ (ਹਰਿਆਣਾ) ਦੇ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਕੱਲ 4 ਅਪ੍ਰੈਲ ਨੂੰ ਕਾਕਾ ਸਿੰਘ ਦੀ ਛੁੱਟੀ ਕਰ ਦਿਤੀ ਗਈ ਸੀ, ਪਰੰਤੂ ਅੱਜ ਸਵੇਰੇ 5 ਵਜੇ ਉਸ ਦੀ ਮੌਤ ਹੋ ਗਈ।

ਇਸ ਉਪਰੰਤ ਥਾਣਾ ਲਹਿਰਾ ਦੀ ਪੁਲਿਸ ਨੇ ਮ੍ਰਿਤਕ ਕਿਸਾਨ ਕਾਕਾ ਸਿੰਘ ਦੇ ਭਰਾ ਅਮਰੀਕ ਸਿੰਘ ਦੇ ਬਿਆਨ ਦੇ ਆਧਾਰ ’ਤੇ ਸੀਆਰਪੀਸੀ ਦੀ ਧਾਰਾ 174 ਦੇ ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਉਸਦੇ ਵਾਰਸਾਂ ਦੇ ਹਵਾਲੇ ਕਰ ਦਿਤੀ। 

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement