Farmers Protest 2: ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ 54 ਦਿਨ ਪੂਰੇ, ਕਿਸਾਨਾਂ ਦੇ ਹੌਸਲੇ ਬੁਲੰਦ
Published : Apr 6, 2024, 7:32 am IST
Updated : Apr 6, 2024, 7:32 am IST
SHARE ARTICLE
Farmers Protest 2: 54 days completed on Shambhu and Khanauri borders
Farmers Protest 2: 54 days completed on Shambhu and Khanauri borders

ਕਿਸਾਨ ਆਗੂ ਜਰਨੈਲ ਸਿੰਘ ਦੀ ਗ੍ਰਿਫ਼ਤਾਰੀ ਭਾਜਪਾ ਦੀ ਬੁਖਲਾਹਟ ਦਰਸਾਉਂਦੀ ਹੈ: ਕਿਸਾਨ ਆਗੂ

Farmers Protest 2: ਸ਼ੰਭੂ ਅਤੇ ਖਨੌਰੀ ਸਰਹੱਦ ਵਿਖੇ ਚੱਲ ਰਹੇ ਕਿਸਾਨ ਅੰਦੋਲਨ 2 ਦੇ 54ਵੇਂ ਦਿਨ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਜਾਣਕਾਰੀ ਦਿਤੀ ਕਿ ਬਦਲਦੇ ਮੌਸਮ ਅਤੇ ਵਧਦੀ ਗਰਮੀ ਦੀ ਪਰਵਾਹ ਕੀਤੇ ਬਗ਼ੈਰ ਦੋਵੇਂ ਮੋਰਚਿਆਂ ਤੇ ਕਿਸਾਨਾਂ ਦੇ ਹੌਸਲੇ ਬੁਲੰਦ ਨੇ ਅਤੇ ਜਦ ਤਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ ਸੰਘਰਸ਼ ਜਾਰੀ ਰਹੇਗਾ।

ਹਰਿਆਣਾ ਵਿਚ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਹਰਿਆਣਾ ਪੁਲਿਸ ਨੇ ਜਰਨੈਲ ਸਿੰਘ (ਜੋ ਕਿ ਐਸਕੇਐਮ ਗ਼ੈਰ ਸਿਆਸੀ ਦੇ ਲੀਡਰ ਨੇ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਹਾਂ ਫੋਰਮਾਂ ਦੇ ਲੀਡਰਾਂ ਵਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਗਈ। ਸ਼ੰਭੂ ਬਾਰਡਰ ਤੋਂ ਮੰਚ ਨੇ ਅਪਣੇ ਸਾਰੇ ਲੀਡਰਾਂ ਤੇ ਸਾਥੀਆਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਵੀ ਐਲਾਨ ਕੀਤਾ ਹੈ।

ਮੰਚ ਤੋਂ ਬੋਲਦਿਆਂ ਵੱਖ ਵੱਖ ਆਗੁਆਂ ਨੇ ਕਿਹਾ ਕਿ ਭਾਜਪਾ ਪੰਜਾਬ ਅਤੇ ਹਰਿਆਣਾ ਵਿਚ ਅਪਣੀ ਜ਼ਮੀਨ ਖੁਸਦੀ ਦੇਖ ਬੌਖਲਾ ਗਈ ਹੈ ਅਤੇ ਇਹ ਸਾਰੇ ਫ਼ੈਸਲੇ ਬੁਖਲਾਹਟ ਦਾ ਨਤੀਜਾ। ਉਨ੍ਹਾਂ ਕਿਹਾ ਜੇ ਸਰਕਾਰ ਸਮੇਂ ਸਿਰ ਅਪਣੀ ਗ਼ਲਤੀ ਦਰੁਸਤ ਨਹੀਂ ਕਰਦੀ, ਉਸ ਦੇ ਲਈ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ। ਬੀਕੇਯੂ ਸ਼ਹੀਦ ਭਗਤ ਸਿੰਘ ਦੇ ਨਵਦੀਪ ਸਿੰਘ ਜਿਸ ਨੂੰ ਹਰਿਆਣਾ ਪੁਲਿਸ ਨੇ ਮੋਹਾਲੀ ਵਿਚੋਂ ਗ੍ਰਿਫ਼ਤਾਰ ਕਰ ਲਿਆ ਸੀ, ਨਵਦੀਪ ਦੇ ਮਾਤਾ ਨੇ ਹਰਿਆਣਾ ਪੁਲਿਸ ਵਲੋਂ ਨਵਦੀਪ ਤੇ ਥਰਡ ਡਿਗਰੀ ਟੋਰਚਰ ਕਰਨ ਦੇ ਗੰਭੀਰ ਇਲਜ਼ਾਮ ਲਾਏ ਸਨ, ਜਿਸ ਤੇ ਕੋਰਟ ਨੇ ਕੱਲ ਯਾਨੀ 6 ਅਪ੍ਰੈਲ ਨੂੰ ਪੀਜੀਆਈ ਚੰਡੀਗੜ੍ਹ ਵਿਚ ਉਸਦਾ ਮੈਡੀਕਲ ਕਰਵਾਉਂ ਦੇ ਆਦੇਸ਼ ਵੀ ਜਾਰੀ ਕੀਤੇ ਹਨ।

ਸ਼ਹੀਦ ਸੁਭਕਰਨ ਸਿੰਘ ਮਾਨ ਦੀ  ਕਲਸ਼ ਯਾਤਰਾ ਨੂੰ ਦਖਣ ਵਿਚ ਕਿਸਾਨਾਂ ਨੇ ਭਾਰੀ ਗਿਣਤੀ ਵਿਚ ਸ਼ਰਧਾਂਜਲੀ ਭੇਂਟ ਕੀਤੀ। ਤਾਮਿਲਨਾਡੂ ਦੇ ਤਿਰੂਪਤੀ ਵਿਚ ਭਾਰੀ ਗਿਣਤੀ ਵਿਚ 1970 ਦੇ ਕਿਸਾਨ ਅੰਦੋਲਨ ਵਿਚ ਸ਼ਹੀਦ ਕਿਸਾਨਾਂ ਦੇ ਸ਼ਹੀਦ ਯਾਦਗਾਰ ਤੇ ਲਿਜਾ ਕੇ ਸ਼ਰਧਾਂਜਲੀ ਦਿਤੀ ਗਈ, ਜਿਸ ਵਿਚ 1970 ’ਚ ਸ਼ਹੀਦ ਹੋਏ ਕਿਸਾਨਾਂ ਦੇ ਪ੍ਰਵਾਰਕ ਮੈਂਬਰਾਂ ਨੇ ਵੀ ਸਮੂਲੀਅਤ ਕੀਤੀ।

ਦੋਵੇਂ ਫੋਰਮਾਂ ਦੇ ਸੱਦੇ ਤੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਭਾਜਪਾ ਅਤੇ ਉਸਦੇ ਸਹਿਯੋਗੀਆਂ ਦੇ ਵਿਰੋਧ ਦੀਆਂ ਖਬਰਾਂ ਨਿਰੰਤਰ ਆ ਰਹੀਆਂ ਹਨ, ਜੋ ਭਾਜਪਾ ਸਰਕਾਰ ਵਲੋਂ ਕਿਸਾਨਾਂ ਉੱਤੇ ਕੀਤੇ ਗਏ ਜਬਰ ਦੇ ਵਿਰੋਧ ਵਿਚ ਰੋਸ ਅੱਤੇ ਗੁੱਸੇ ਵਜੋਂ ਵੇਖਿਆ ਜਾ ਸਕਦਾ ਹੈ। ਦੇਸ਼ ਭਰ ਵਿਚ ਭਾਜਪਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦਾ ਸਾਂਤਮਈ ਤਰੀਕੇ ਦੇ ਨਾਲ ਵਿਰੋਧ ਜਾਰੀ ਰਹੇਗਾ।

(For more Punjabi news apart from Farmers Protest 2: 54 days completed on Shambhu and Khanauri borders , stay tuned to Rozana Spokesman)

 

   

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement