ਮੁੱਖ ਮੰਤਰੀ ਵੱਲੋਂ ਮੂੰਗੀ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਦਾ ਐਲਾਨ
Published : May 6, 2022, 5:35 pm IST
Updated : May 6, 2022, 5:35 pm IST
SHARE ARTICLE
 CM Mann announces MSP on Moong pulses for Punjab farmers
CM Mann announces MSP on Moong pulses for Punjab farmers

ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ

 

ਚੰਡੀਗੜ੍ਹ-  ਪੰਜਾਬ ਵਿਚ ਖੇਤੀ ਵੰਨ-ਸੁਵੰਨਤਾ ਨੂੰ ਵੱਡੀ ਪੱਧਰ ਉਤੇ ਹੁਲਾਰਾ ਦੇਣ ਅਤੇ ਬਹੁਮੁੱਲੇ ਕੁਦਰਤੀ ਸਰੋਤ ਪਾਣੀ ਦੀ ਵੱਧ ਤੋਂ ਵੱਧ ਬੱਚਤ ਕਰਨ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਖਰੀਦਣ ਦਾ ਐਲਾਨ ਕੀਤਾ ਹੈ।

ਮੂੰਗੀ ਬੀਜਣ ਵਾਲੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੂੰਗੀ ਦੀ ਫਸਲ ਦਾ ਇਕ-ਇਕ ਦਾਣਾ ਸਮਰਥਨ ਮੁੱਲ ਉਤੇ ਖਰੀਦੇਗੀ ਪਰ ਕਿਸਾਨਾਂ ਲਈ ਇਹ ਸ਼ਰਤ ਹੋਵੇਗੀ ਕਿ ਉਨ੍ਹਾਂ ਨੂੰ ਮੂੰਗੀ ਵੱਢਣ ਤੋਂ ਬਾਅਦ ਉਸੇ ਖੇਤ ਵਿਚ ਝੋਨੇ ਦੀ ਕਿਸਮ 126 ਜਾਂ ਬਾਸਮਤੀ ਦੀ ਫਸਲ ਲਾਉਣੀ ਹੋਵੇਗੀ ਕਿਉਂ ਜੋ ਇਹ ਦੋਵੇਂ ਫਸਲਾਂ ਪਾਣੀ ਦੀ ਘੱਟ ਖਪਤ ਅਤੇ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਵਾਲੀਆਂ ਹਨ।

Punjab CM Bhagwant MannPunjab CM Bhagwant Mann

ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਸਰਕਾਰ ਕਿਸਾਨਾਂ ਨੂੰ ਮੂੰਗੀ ਦੀ ਪੈਦਾਵਾਰ ਸਮਰਥਨ ਮੁੱਲ ਉਤੇ ਖਰੀਦਣ ਦਾ ਪੱਕਾ ਭਰੋਸਾ ਦੇ ਰਹੀ ਹੋਵੇ। ਇਸ ਨਾਲ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਦਰਮਿਆਨ ਇਕ ਹੋਰ ਫਸਲ ਬੀਜਣ ਦਾ ਮੌਕਾ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਆਰਥਿਕ ਤੌਰ ਉਤੇ ਵੀ ਲਾਭ ਹੋਵੇਗਾ।”

ਦੱਸਣਯੋਗ ਹੈ ਕਿ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਪੰਜਾਬ ਵਿਚ ਮੌਜੂਦਾ ਸਾਲ ਵਿਚ ਹੁਣ ਤੱਕ ਲਗਪਗ 77,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਆ ਚੁੱਕਾ ਹੈ ਜਦਕਿ ਬੀਤੇ ਵਰ੍ਹੇ ਲਗਪਗ 50,000 ਏਕੜ ਰਕਬਾ ਇਸ ਦੀ ਕਾਸ਼ਤ ਹੇਠ ਸੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਲਾਹੇਵੰਦ ਭਾਅ ਉਤੇ ਬਾਸਮਤੀ ਦੀ ਖਰੀਦ ਕਰੇਗੀ ਤਾਂ ਕਿ ਕਿਸਾਨਾਂ ਨੂੰ ਕਿਸੇ ਘਾਟੇ ਤੋਂ ਬਚਾਉਣ ਲਈ ਮਾਰਕੀਟ ਦੀਆਂ ਕੀਮਤਾਂ ਵਿਚ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ।

Moong FarmingMoong Farming

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਰੁਝਾਨ ਨੂੰ ਪ੍ਰਫੁੱਲਤ ਕਰਨ ਲਈ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement