
ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ.....
ਗੁਰਦਾਸਪੁਰ, 6 ਜੂਨ (ਹਰਜੀਤ ਸਿੰਘ ਆਲਮ ) ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਹੋ ਰਹੇ ਖੇਤੀ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸਰਵਸ਼੍ਰੀ ਗੁਰਦਿੱਤ ਸਿੰਘ,ਸੁਦੇਸ਼ ਕੁਮਾਰ,ਸ਼੍ਰੀਮਤੀ ਸਾਕਸ਼ੀ ਕੁਮਾਰੀ,ਸ਼੍ਰੀਮਤੀ ਮਨਜੀਤ ਕੌਰ,ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ,ਸੁਖਜਿੰਦਰ ਸਿੰਘ ਹਾਜ਼ਰ ਸਨ।
maizeਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਵਾਤਾਵਰਣ ਨੂੰ ਸ਼ੁੱਧ ਰੱਖਣ ਤੇ ਲੋਕਾਂ ਨੂੰ ਸਿਹਤਮੰਦ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ 5 ਜੂਨ 2018 ਨੂੰ ਵਿਸ਼ਵ ਵਾਤਾਵਰਣ ਦਿਵਸ ਵੱਡੇ ਪੱਧਰ ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਬੀਜਾਂ ਤੇ ਖਾਦ ਦੀ ਗੁਣਵੱਤਾ ਸਬੰਧੀ, ਖੇਤੀਬਾੜੀ ਸੰਦਾਂ, ਝੋਨੇ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ, ਜ਼ਮੀਨ ਹੇਠਲੇ ਪਾਣੀ ਅਤੇ ਬਿਜਲੀ ਦੀ ਸੁਚੱਜੀ ਵਰਤੋਂ ਆਦਿ ਸਬੰਧੀ ਜਾਗਰੂਕਤਾ ਸਮਾਗਮ ਕਰਵਾਏ ਜਾਣੇ ਹਨ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ “ਤੰਦਰੁਸਤ ਪੰਜਾਬ” ਤਹਿਤ ਮੁਹਿੰਮ 5 ਜੂਨ ਦਿਨ ਬੁੱਧਵਾਰ ਨੂੰ ਬਲਾਕ ਪੱਧਰੀ ਵਿਸ਼ਵ ਵਾਤਾਵਰਣ ਮਨਾਇਆ ਜਾਵੇਗਾ।
pulsesਉਨਾਂ ਦੱਸਿਆ ਝੋਨੇ ਵਾਲੇ ਰਕਬੇ ਨੂੰ ਹੋਰਨਾਂ ਫਸਲਾਂ ਹੇਠ ਲਿਆਉਣ ਦੇ ਮੰਤਵ ਨਾਲ ਨਾਬਾਰਡ ਦੀ ਮਦਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਅਡੈਪਟਬਿਲਟੀ ਫੰਡ ਫਾਰ ਕਲਾਈਮੇਟ ਚੇਂਜ ਪ੍ਰੋਜੈਕਟ ਸ਼ੁਰੂ ਕਤਾ ਗਿਆ ਹੈ ।ਉਨਾ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਝੋਨੇ ਹੇਠੋਂ ਰਕਬਾ ਕੱਢ ਕੇ ਦਾਲਾਂ,ਤੇਲ ਬੀਜ ਅਤੇ ਮੱਕੀ ਹੇਠ ਰਕਬਾ ਲਿਆਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 23500/- ਦੀ ਸਹਾਇਤਾ ਦੇਣ ਦਾ ਉਪਬੰਧ ਕੀਤਾ ਗਿਆ ਹੈ।ਉਨਾਂ ਸਮੂਹ ਸਟਾਫ ਹਦਾਇਤ ਕੀਤੀ ਕਿ ਇਸ ਸੰਬੰਧੀ ਕਿਸਾਨਾਂ ਤੱਕ ਪਹੁੰਚ ਕਰਕੇ ਇਸ ਪ੍ਰੋਜੈਕਟ ਬਾਰੇ ਜਾਗਰੁਕ ਕੀਤਾ ਜਾਵੇ ਤਾਂ ਜੋ ਝੋਨੇ ਹੇਠੋਂ ਰਕਬਾ ਘੱਟ ਕੀਤਾ ਜਾ ਸਕੇ।
environment dayਉਨਾਂ ਕਿਹਾ ਕਿ ਭੌਂ ਸਿਹਤ ਕਾਰਡ ਸਕੀਮ ਤਹਿਤ ਬਲਾਕ ਪਠਾਨਕੋਟ ਦੇ 2000 ਨਮੂਨੇ ਇਕੱਤਰ ਕਰਨ ਦੇ ਟੀਚੇ ਨੂੰ 20 ਜੂਨ ਤੋਂ ਪਹਿਲਾਂ ਪੂਰਿਆਂ ਕਰਨ ਲਈ ਭਰਪੂਰ ਯਤਨ ਕੀਤੇ ਜਾਣ।ਉਨਾਂ ਦੱਸਿਆ ਕਿ ਹੁਣ ਤੱਕ 1123 ਨਮੂਨੇ ਇਕੱਤਰ ਕਰ ਲਏ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚੋਂ ਮਿੱਟੀ ਦੇ ਨਮੂਨੇ ਇਕੱਤਰ ਕਰਨ ਵਿੱਚ ਅਧਿਕਾਰੀਆ/ਕਰਮਚਾਰੀਆ ਨਾਲ ਪੂਰਾ ਸਹਿਯੋਗ ਕੀਤਾ ਜਾਵੇ।
oil seedਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਆਰੀ ਖੇਤੀ ਰਸਾਇਣਾਂ ਦੀ ਉਪਲਬਧਤਾ,ਝੋਨੇ ਅਤੇ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਬਚਾਅ , ਖੇਤੀ ਰਸਾਇਣਾਂ ਦੀ ਵਰਤੋਂ ਘੱਟ ਕਰਨ ਅਤੇ ਝੋਨੇ ਦੀ ਖੇਤੀ ਉੱਪਰ ਹੋਣ ਵਾਲੇ ਖੇਤੀ ਲਾਗਤ ਖਰਚੇ ਘਟਾਉਣ ਲਈ ਬਲਾਕ ਪਠਾਨਕੋਟ ਦੇ ਤਿੰਨ ਪਿੰਡਾਂ ਵਿੱਚ ਅਗਾਂਵਧੂ ਕਿਸਾਨਾਂ ਦੇ ਖੇਤਾਂ ਵਿੱਚ ਫਾਰਮ ਸਕੂਲ ਲਗਾਏ ਜਾ ਰਹੇ ਹਨ, ਜਿਸ ਵਿੱਚ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਸਾੜੇ ਬਗੈਰ ਝੋਨੇ ਦੀ ਲਵਾਈ ਤੋਂ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਤੱਕ ਖੇਤ ਪ੍ਰਦਰਸ਼ਨੀ ਲਗਾ ਕੇ 30 ਕਿਸਾਨ ਪ੍ਰਤੀ ਪਿੰਡ ਨੂੰ ਮੁਕੰਮਲ ਸਿਖਲਾਈ ਦਿੱਤੀ ਜਾਵੇਗੀ।