
ਭਾਕਿਯੂ ਡਕੌਂਦਾ ਵਲੋਂ ਪੰਜਾਬ ਭਰ ’ਚ ਅਰਥੀ ਫੂਕ ਮੁਜ਼ਾਹਰੇ
ਚੰਡੀਗੜ੍ਹ, 5 ਜੂਨ (ਨੀਲ ਭÇਲੰਦਰ) : ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਸੁਧਾਰ ਸਬੰਧੀ ਫ਼ੈਸਲਿਆਂ ਨੂੰ ਕਿਸਾਨ-ਵਿਰੋਧੀ ਦਸਦਿਆਂ ਪੰਜਾਬ ਭਰ ’ਚ ਅਰਥੀ-ਫੂਕ ਮੁਜ਼ਾਹਰੇ ਕੀਤੇ ਗਏ। ਪੰਜਾਬ ’ਚ ਦਰਜਨਾਂ ਥਾਵਾਂ ’ਤੇ ਅਰਥੀ-ਫੂਕ ਮੁਜ਼ਾਹਰਿਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਵੱਖ-ਵੱਖ ਆਗੂਆਂ ਨੇ ਕਿਹਾ ਹੈ ਕਿ ਦੇਸ਼ ਦੀ ਕੇਂਦਰ ਸਰਕਾਰ ਖੇਤੀ-ਸੈਕਟਰ ‘ਤੇ ਮਾਰੂ ਨੀਤੀਆਂ ਮੜ੍ਹਨ ’ਤੇ ਤੁਲੀ ਹੋਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਜ਼ਾਦੀ ਅਤੇ ਖੇਤੀ ਦੀ ਖੁਸ਼ਹਾਲੀ ਦੇ ਨਾਂ ’ਤੇ ਕਾਨੂੰਨ ਵਿਚ ਸੋਧ ਅਤੇ ਆਰਡੀਨੈਂਸਾਂ ਨੂੰ ਮਨਜ਼ੂਰੀ ਦੇ ਦਿਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਨੇ ‘ਦਿ ਫਾਰਮਿੰਗ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰਮੋਸ਼ਨ ਐਂਡ ਫੈਸਿਲੀਟੇਸ਼ਨ) ਆਰਡੀਨੈਂਸ 2020’ ਅਤੇ ‘ਫਾਰਮਰਜ਼ (ਇੰਪਾਵਰਮੈਂਟ ਅਤੇ ਪ੍ਰੋਟੈਕਸ਼ਨ) ਐਗਰੀਮੈਂਟ ਆਨ ਪ੍ਰਾਈਸ ਐਸ਼ੋਰੈਂਸ ਐਂਡ ਫਾਰਮ ਸਰਵਿਸ ਆਰਡੀਨੈਂਸ 2020’ ਨੂੰ ਹਰੀ ਝੰਡੀ ਦੇ ਦਿਤੀ ਹੈ। ਇਸ ਦੇ ਨਾਲ ਹੀ ਜ਼ਰੂਰੀ ਵਸਤਾਂ ਬਾਰੇ ਕਾਨੂੰਨ, 1955 ਵਿਚ ਸੋਧ ਨੂੰ ਮਨਜ਼ੂਰੀ ਦਿਤੀ ਗਈ ਹੈ। ਸਰਕਾਰ ਨੇ ਇਨ੍ਹਾਂ ਵਿਸ਼ਿਆਂ ’ਤੇ ਚਰਚਾ ਕਰਨ ਲਈ ਪਾਰਲੀਮੈਂਟ ਵਿਚ ਬਹਿਸ ਕਰਾਉਣੀ ਵੀ ਜ਼ਰੂਰੀ ਨਹੀਂ ਸਮਝੀ ਅਤੇ ਆਰਡੀਨੈਂਸਾਂ ਦਾ ਰਾਹ ਅਪਣਾਇਆ ਹੈ
Pic-1
, ਨੂੰ ਜਥੇਬੰਦੀ ਨੇ ਕਿਸਾਨ ਵਿਰੋਧੀ ਦਸਿਆ ਹੈ। ਅੱਜ 6 ਜੂਨ ਨੂੰ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਮੰਦਸੋਰ ਦੇ 6 ਸ਼ਹੀਦ ਕਿਸਾਨਾਂ ਦੀ ਯਾਦ ਵਿਚ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸ਼ਰਧਾਂਜਲੀ ਸਮਾਗਮਾਂ ਵਿਚ ਕੇਂਦਰੀ ਸਰਕਾਰ ਦੇ ਇਨ੍ਹਾਂ ਕਿਸਾਨਾਂ ਵਿਰੋਧੀ ਫ਼ੈਸਲਿਆਂ ਦਾ ਜੋਸ਼ ਤੇ ਰੋਸ ਨਾਲ ਵੱਧ ਚੜ੍ਹ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਰਕਰਾਂ ਸ਼ਮੂਲੀਅਤ ਕਰਦੇ ਹੋਏ ਸ਼ਰਧਾਂਜਲੀ ਸਮਾਗਮਾਂ ਨੂੰ ਕਾਮਯਾਬ ਕਰਨਗੇ।