ਪੰਜਾਬ ਸਰਕਾਰ ਨੇ ਸ਼ਹੀਦ ਹੋਏ 789 ਕਿਸਾਨਾਂ ਦੇ ਪਰਿਵਾਰਾਂ ਲਈ 39.55 ਕਰੋੜ ਦੀ ਵਿੱਤੀ ਮਦਦ ਕੀਤੀ ਜਾਰੀ
Published : Aug 6, 2022, 12:49 pm IST
Updated : Aug 6, 2022, 9:49 pm IST
SHARE ARTICLE
Bhagwant Mann
Bhagwant Mann

ਕਿਸੇ ਵੀ ਕੀਮਤ ਉਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਸੰਕਲਪ ਦੁਹਰਾਇਆ

 

 

ਚੰਡੀਗੜ -  ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦੀ ਹਾਸਲ ਕਰਨ ਵਾਲੇ 789 ਕਿਸਾਨਾਂ ਦੇ ਪਰਿਵਾਰਾਂ ਨੂੰ 39.55 ਕਰੋੜ ਰੁਪਏ ਦੀ ਵਿੱਤੀ ਮਦਦ ਮੁਹੱਈਆ ਕਰਨ ਦਾ ਕੰਮ ਮੁਕੰਮਲ ਕਰ ਲਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ ਵਿੱਤੀ ਮਦਦ ਵਜੋਂ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਮਾਨਸਾ ਦੇ 89 ਪਰਿਵਾਰਾਂ ਨੂੰ ਕੁੱਲ 4.60 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ, ਜਦੋਂ ਕਿ ਤਰਨ ਤਾਰਨ ਦੇ 21 ਪਰਿਵਾਰਾਂ ਨੂੰ 1.05 ਕਰੋੜ ਰੁਪਏ, ਸੰਗਰੂਰ ਦੇ 117 ਪਰਿਵਾਰਾਂ ਨੂੰ 5.85 ਕਰੋੜ ਰੁਪਏ, ਮੋਗਾ ਦੇ 69 ਪਰਿਵਾਰਾਂ ਨੂੰ 3.45 ਕਰੋੜ ਰੁਪਏ, ਫਾਜ਼ਿਲਕਾ ਦੇ 10 ਪਰਿਵਾਰਾਂ ਨੂੰ 50 ਲੱਖ ਰੁਪਏ, ਲੁਧਿਆਣਾ ਦੇ 48 ਪਰਿਵਾਰਾਂ ਨੂੰ 2.37 ਕਰੋੜ ਰੁਪਏ, ਬਰਨਾਲਾ ਦੇ 43 ਪਰਿਵਾਰਾਂ ਨੂੰ 2.15 ਕਰੋੜ ਰੁਪਏ, ਪਟਿਆਲਾ ਦੇ 111 ਪਰਿਵਾਰਾਂ ਨੂੰ 5.55 ਕਰੋੜ ਰੁਪਏ, ਅੰਮਿ੍ਰਤਸਰ ਦੇ 19 ਪਰਿਵਾਰਾਂ ਨੂੰ 95 ਲੱਖ ਰੁਪਏ, ਸ਼ਹੀਦ ਭਗਤ ਸਿੰਘ ਨਗਰ ਦੇ ਸੱਤ ਪਰਿਵਾਰਾਂ ਨੂੰ 35 ਲੱਖ ਰੁਪਏ, ਐਸ.ਏ.ਐਸ. ਨਗਰ ਦੇ 10 ਪਰਿਵਾਰਾਂ ਨੂੰ 50 ਲੱਖ ਰੁਪਏ ਅਤੇ ਬਠਿੰਡਾ ਦੇ 83 ਪਰਿਵਾਰਾਂ ਨੂੰ ਕੁੱਲ 4.15 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ।

Farmers Protest Farmers Protest

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰਾਂ ਸੂਬਾ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ 35 ਪਰਿਵਾਰਾਂ ਨੂੰ ਕੁੱਲ 1.73 ਕਰੋੜ ਰੁਪਏ, ਗੁਰਦਾਸਪੁਰ ਦੇ 20 ਪਰਿਵਾਰਾਂ ਨੂੰ ਇਕ ਕਰੋੜ ਰੁਪਏ, ਫਤਹਿਗੜ ਸਾਹਿਬ ਦੇ 24 ਪਰਿਵਾਰਾਂ ਨੂੰ 1.20 ਕਰੋੜ ਰੁਪਏ, ਜਲੰਧਰ ਦੇ 12 ਪਰਿਵਾਰਾਂ ਨੂੰ 60 ਲੱਖ ਰੁਪਏ, ਫਿਰੋਜ਼ਪੁਰ ਦੇ 15 ਪਰਿਵਾਰਾਂ ਨੂੰ 75 ਲੱਖ ਰੁਪਏ, ਹੁਸ਼ਿਆਰਪੁਰ ਦੇ 10 ਪਰਿਵਾਰਾਂ 50 ਲੱਖ ਰੁਪਏ, ਕਪੂਰਥਲਾ ਦੇ ਇਕ ਪਰਿਵਾਰ ਨੂੰ ਪੰਜ ਲੱਖ ਰੁਪਏ, ਮਾਲੇਰਕੋਟਲਾ ਦੇ ਚਾਰ ਪਰਿਵਾਰਾਂ ਨੂੰ 20 ਲੱਖ ਰੁਪਏ, ਫ਼ਰੀਦਕੋਟ ਦੇ 30 ਪਰਿਵਾਰਾਂ ਨੂੰ 1.50 ਕਰੋੜ ਰੁਪਏ ਅਤੇ ਰੂਪਨਗਰ ਦੇ 11 ਪਰਿਵਾਰਾਂ ਨੂੰ 55 ਲੱਖ ਰੁਪਏ ਦੀ ਵਿੱਤੀ ਮਦਦ ਮੁਹੱਈਆ ਕਰਵਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਤੇ ਉਨਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਅਨਾਜ ਉਤਪਾਦਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। 

ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਦੁਹਰਾਈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਮੂੰਗੀ ਨੂੰ ਬਦਲਵੀਂ ਫ਼ਸਲ ਵਜੋਂ ਪੇਸ਼ ਕੀਤਾ ਹੈ, ਜਿਸ ਦੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਖ਼ਰੀਦ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement