
ਇਸ ਸਿਖਲਾਈ ਕੈਂਪ ਵਿੱਚ 35 ਕਿਸਾਨਾਂ ਨੇ ਭਾਗ ਲਿਆ।
ਲੁਧਿਆਣਾ - ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪ੍ਰੋਗਰੈਸਿਵ ਬੀ-ਕੀਪਰਜ਼ ਐਸੋਸੀਏਸ਼ਨ (ਰਜਿ.) ਦਾ ਰਾਜ ਪੱਧਰੀ ਖੇਤੀ ਸਿਖਲਾਈ ਵੈਬੀਨਾਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਐਗਰੀਕਲਚਲ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਸਿਖਲਾਈ ਕੈਂਪ ਵਿੱਚ 35 ਕਿਸਾਨਾਂ ਨੇ ਭਾਗ ਲਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ, ਨੇ ਆਨਲਾਈਨ ਸ਼ਾਮਿਲ ਹੋਏ ਕਿਸਾਨ ਵੀਰਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਤੇ ਡਾ. ਅਮਰਜੀਤ ਕੌਰ ਨੇ ਭਾਰਤੀ ਖਾਦ ਸੁਰੱਖਿਆ ਅਤੇ ਮਾਨਕ ਪੈਮਾਨਾ ਵਿਸ਼ੇ ਉਪਰ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਸ. ਨਰਪਿੰਦਰ ਸਿੰਘ ਨੇ ਪ੍ਰੋਗਰੈਸਿਵ ਬੀ-ਕੀਪਰਜ਼ ਐਸੋਸੀਏਸ਼ਨ ਦੀ ਸਦੱਸਤਾ ਲੈਣ ਲਈ ਜ਼ਰੂਰੀ ਨੁਕਤੇ ਅਤੇ ਐਸੋਸੀਏਸ਼ਨ ਦੀਆਂ ਅਗਲੇਰੀ ਗਤੀਵਿਧੀਆਂ ਬਾਰੇ ਵਿਚਾਰ ਸਾਂਝੇ ਕੀਤੇ। ਅੰਤ ਵਿੱਚ ਡਾ. ਲਵਲੀਸ਼ ਗਰਗ ਨੇ ਸਾਰੇ ਕਿਸਾਨ ਵੀਰਾਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਕਿਸਾਨ ਵੀਰਾਂ ਨੂੰ ਇਸ ਵੈਬੀਨਾਰ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।