
ਬੀਤੀ ਰਾਤ ਤੋਂ ਹੀ ਪੰਜਾਬ ਪੁਲਿਸ ਬਹੁਤ ਵੱਡੀ ਗਿਣਤੀ ਵਿਚ ਪਹੁੰਚੀ ਹੋਈ ਸੀ।
Farmers' protest at Devidaspura railway track Jandiala Guru postponed
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ 7 ਮਈ ਨੂੰ ਰੇਲ ਰੋਕੋ ਅੰਦੋਲਨ ਤਹਿਤ ਦੇਵੀਦਾਸਪੁਰਾ ਰੇਲਵੇ ਟਰੈਕ ਜੰਡਿਆਲਾ ਗੁਰੂ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੇਲਾਂ ਰੋਕੀਆਂ ਜਾਣੀਆ ਸਨ।
ਬੀਤੀ ਰਾਤ ਤੋਂ ਹੀ ਪੰਜਾਬ ਪੁਲਿਸ ਬਹੁਤ ਵੱਡੀ ਗਿਣਤੀ ਵਿਚ ਪਹੁੰਚੀ ਹੋਈ ਸੀ। ਅੱਜ ਪੁਲਿਸ ਡੀ.ਆਈ.ਜੀ ਸਤਿੰਦਰ ਸਿੰਘ ਅਤੇ ਐਸ.ਐਸ.ਪੀ. ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜੰਡਿਆਲਾ ਗੁਰੂ ਦੇ ਆਸ-ਪਾਸ ਦੇਵੀਦਾਸਪੁਰਾ ਰੇਲਵੇ ਟਰੈਕ ਨੂੰ ਜਾਣ ਵਾਲੇ ਰਸਤੇ ਤੋਂ ਪੁਲਿਸ ਵੱਲੋਂ ਬੈਰੀਗੇਡ ਲਗਾ ਕੇ ਨਾਕਾਬੰਦੀ ਕੀਤੀ ਹੋਈ ਸੀ ।
ਇਸ ਮੌਕੇ ਸਰਵਣ ਸਿੰਘ ਪੰਧੇਰ ਨਾਲ ਰੋਜ਼ਾਨਾ ਸਪੋਕਸਮੈਨ ਦੀ ਟੀਮ ਨਾਲ ਗੱਲਬਾਤ ਕੀਤੀ ਉਨ੍ਹਾਂ ਦੱਸਿਆ ਕਿ ਡੀ.ਆਈ.ਜੀ ਸਤਿੰਦਰ ਸਿੰਘ ਨਾਲ ਸਾਡੀ ਗੱਲ ਬਾਤ ਹੋਈ। ਉਨ੍ਹਾਂ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਬੀਤੀ ਰਾਤ ਤੋਂ ਹਲਾਤ ਵਿਗੜਨ ਦੇ ਆਸਾਰ ਬਣੇ ਹੋਏ ਹਨ। ਉਹਨਾਂ ਦੀ ਗੱਲ ਤੋਂ ਸਹਿਮਤ ਹੋ ਕੇ ਅਸੀਂ ਅੱਜ ਦਾ ਅੰਦੋਲਨ ਮੁਲਤਵੀ ਕਰ ਦਿੱਤਾ ਹੈ।