ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕੀਤੀ ਖਾਦ, ਕੀਟਨਾਸ਼ਕ ਅਤੇ ਬੀਜ ਡੀਲਰਾਂ ਨਾਲ ਮੀਟਿੰਗ 
Published : Jun 7, 2018, 7:09 pm IST
Updated : Jun 7, 2018, 7:09 pm IST
SHARE ARTICLE
planting
planting

ਮੁੱਖ ਖੇਤੀਬਾੜੀ ਦਫ਼ਤਰ ਵਿਖੇ ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹੇ ਦੇ ਸਮੂੰਹ ਖਾਦ, ਪੈਸਟੀਸਾਈਡ ਅਤੇ ਬੀਜ ਡੀਲਰਾਂ ਨਾਲ ਖੇਤੀ ......

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਤੀਬਾੜੀ ਵਿਭਾਗ ਵਲੋਂ ਸਿਖਲਾਈ ਦਿੱਤੀ ਗਈ
ਬਠਿੰਡਾ, (ਸੁਖਜਿੰਦਰ ਮਾਨ)- ਮੁੱਖ ਖੇਤੀਬਾੜੀ ਦਫ਼ਤਰ ਵਿਖੇ ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹੇ ਦੇ ਸਮੂੰਹ ਖਾਦ, ਪੈਸਟੀਸਾਈਡ ਅਤੇ ਬੀਜ ਡੀਲਰਾਂ ਨਾਲ ਖੇਤੀ ਅਧਿਕਾਰੀਆਂ ਵਲੋਂ ਇਕ ਮੀਟਿੰਗ ਕਰਕੇ ਉਨ੍ਹਾਂ ਨੂੰ ਇਕ ਰੋਜ਼ਾ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਾਦਿੱਤਾ ਸਿੰਘ ਸਿੱਧੂ ਨੇ ਸਮੂੰਹ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਿਫ਼ਾਰਸ ਕੀਤੀਆਂ ਗਈਆਂ ਸਮੱਗਰੀਆਂ ਹੀ ਕਿਸਾਨਾਂ ਨੂੰ ਦੇਣ। ਉਨ੍ਹਾਂ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਡੀਲਰਾਂ ਨੂੰ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਅਤੇ ਆਪਣੇ ਆਲੇ-ਦੁਆਲੇ ਦੀਆਂ ਖਾਲੀ ਪਈਆਂ ਥਾਂਵਾ 'ਤੇ ਘੱਟੋ-ਘੱਟ 50 ਪੌਦੇ ਆਪਣੀ ਮੰਡੀ ਵਿਚ ਲਗਾਉਣਾ ਯਕੀਨੀ ਬਨਾਉਣ। 

plantingplantingਉਨ੍ਹਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਕੋਸਿਸ਼ਾਂ ਸਦਕਾ ਜ਼ਿਲ੍ਹੇ 'ਚ ਪਿਛਲੇ ਸਾਲ 22000 ਮੀ. ਟਨ ਦੇ ਮੁਕਾਬਲੇ ਇਸ ਸਾਲ ਸਿਰਫ਼ 10000 ਮੀ. ਟਨ ਖਾਦਾਂ ਦੀ ਹੀ ਖਪਤ ਹੋਈ ਹੈ, ਜਦੋਂ ਕਿ ਇਸ ਸਾਲ ਕੀਟਨਾਸ਼ਕ ਦਵਾਈਆਂ ਦੀ ਖਪਤ ਵੀ ਕਾਫ਼ੀ ਘੱਟ ਹੋਈ ਹੈ। ਉਨ੍ਹਾਂ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਨਰਮੇ ਦੀ ਫ਼ਸਲ 'ਤੇ ਚਿੱਟੀ ਮੱਖੀ ਦੀ ਸੰਖਿਆਂ ਨੂੰ ਰੱਖਣ ਲਈ ਪੀਲੇ ਕਾਰਡ ਜੂਨ ਦੇ ਮਹੀਨੇ ਲਗਾਏ ਜਾਣ ਲਈ ਪ੍ਰੇਰਿਤ ਕਰਨ ਅਤੇ ਨਿੰਮੀਸਾਈਡ (ਨਿੰਮ) ਬਾਇਓ ਪੈਸਟੀਸਾਈਡ ਵਰਤਣ ਨਾਲ ਵਾਤਾਵਰਣ ਦੇ ਨਾਲ-ਨਾਲ ਘੱਟ ਤੋਂ ਘੱਟ ਕੈਮੀਕਲਜ ਦੀ ਵਰਤੋਂ ਕਰਕੇ ਤੰਦਰੁਸਤ ਪੰਜਾਬ ਮਿਸ਼ਨ ਵਿਚ ਆਪਣਾ ਯੋਗਦਾਨ ਪਾਉਣ ਦੀ ਜਾਣਕਾਰੀ ਦਿੱਤੀ ਜਾਵੇ।

horticulturehorticultureਇਸ ਮੌਕੇ ਡਾ. ਗੁਰਤੇਜ ਸਿੰਘ ਸਿੱਧੂ ਖੇਤੀਬਾੜੀ ਸੂਚਨਾ ਅਫ਼ਸਰ, ਬਠਿੰਡਾ ਵਲੋਂ ਵੀ ਡੀਲਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣ। ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਦੇ ਸਮੂੰਹ ਪਿੰਡਾਂ ਵਿਚ ਤਰਤੀਬਵਾਰ ਕਿਸਾਨ ਸਿਖਲਾਈ ਕੈਂਪ ਲਗਾਕੇ ਵੀ ਕਿਸਾਨਾਂ ਨੂੰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਾਗਰੂਕ ਕੀਤਾ ਜਾਵੇਗਾ। ਇਸ ਸਿਖਲਾਈ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਬਠਿੰਡਾ ਦੇ ਸਮੂੰਹ ਬਲਾਕ ਖੇਤਬਾੜੀ ਅਫ਼ਸਰਾਂ ਤੋਂ ਇਲਾਵਾ ਹੈਡ ਕੁਆਟਰ ਦੇ ਖੇਤੀਬਾੜੀ ਵਿਕਾਸ ਅਫ਼ਸਰ (ਬੀਜ, ਖਾਦਾ ਅਤੇ ਕੀਟਨਾਸ਼ਕ) ਅਤੇ ਬਾਗਵਾਨੀ ਵਿਭਾਗ ਤੋਂ ਡਾ. ਸੁਖਦੇਵ ਸਿੰਘ, ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਪਵਨ ਕੁਮਾਰ, ਸ਼੍ਰੀ ਓਮ ਪ੍ਰਕਾਸ਼, ਸ਼੍ਰੀ ਆਸ਼ੂ, ਸ਼੍ਰੀ ਜੀਤ ਸਿੰਘ ਗਿੱਲ ਅਤੇ ਖੁਸ਼ਵਾਗ ਸਿੰਘ ਬਾਹੀਆਂ ਵਲੋਂ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਤੰਦਰੁਸਤ ਪੰਜਾਬ ਮਿਸ਼ਨ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਗੇ ਅਤੇ ਆਪਣੀਆਂ-ਆਪਣੀਆਂ ਦੁਕਾਨਾਂ 'ਤੇ ਤੰਦਰੁਸਤ ਪੰਜਾਬ ਮਿਸ਼ਨ ਦੀ ਫਲੈਕਸ ਲਗਾਕੇ ਕਿਸਾਨਾਂ ਨੂੰ ਵੀ ਇਸ ਮੁਹਿੰਮ ਵਿਚ ਹਿੱਸਾ ਪਾਉਣ ਲਈ ਜਾਗਰੂਕ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement