
ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਮਿਆਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਐਕਟ ....
ਪਾਣੀ ਦੇ ਡਿੱਗ ਰਹੇ ਪੱਧਰ ਨੂੰ ਮੁੱਖ ਰੱਖਦਿਆਂ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਹੀ ਸ਼ੁਰੂ ਕੀਤੀ ਜਾਵੇ: ਡਾ ਇੰਦਰਜੀਤ ਸਿੰਘ
ਪਠਾਨਕੋਟ, (ਆਲਮ) ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਮਿਆਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਐਕਟ 2009 ਵਿੱਚ ਸੋਧ ਕਰਕੇ ਝੋਨੇ ਦੀ ਲਵਾਈ ਦੀ ਮਿਤੀ 20 ਜੂਨ ਨਿਸ਼ਚਿਤ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਜ਼ਮੀਨ ਹੇਠਲਾ ਪਾਣੀ ਦਾ ਪੱਧਰ ਹਰ ਸਾਲ ਤਕਰੀਬਨ ਢਾਈ ਫੁੱਟ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਨਾਲ ਭਵਿੱਖ ਦੀ ਖੇਤੀ ਨੂੰ ਖਤਰਾ ਪੈਦਾ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।
paddy seedਉਨ੍ਹਾਂ ਕਿਹਾ ਕਿ ਪਾਣੀ ਦੀ ਸੰਭਾਵੀ ਸੰਕਟ ਨੂੰ ਮੁੱਖ ਰੱਖਦਿਆਂ ਝੋਨੇ ਦੀ ਲਵਾਈ 20 ਜੂਨ ਤੋਂ ਪਹਿਲਾਂ ਕਰਨ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨਾਂ ਕਿਹਾ ਕਿ ਕਿਸਾਨ ਕਾਨੂੰਨ ਦੀ ਪਾਲਣਾ ਕਰਦਿਆਂ 20 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਨਾਂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਇਸ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ /ਕਰਮਚਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਿੰਡਾਂ ਵਿਚ ਗੁਰਦੁਆਰਿਆਂ/ਮੰਦਰਾਂ ਜਾਂ ਹੋਰ ਧਾਰਮਿਕ ਸਥਾਨਾਂ ਤੋਂ ਅਨਾਉਂਸਮੈਂਟ ਕਰਵਾ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਦੀ ਲਵਾਈ ਦੀ ਨਵੀ ਤਾਰੀਕ ਬਾਰੇ ਜਾਣੂ ਕਰਵਾਉਣ ਤਾਂ ਜੋ ਕੋਈ ਕਿਸਾਨ ਇਹ ਨਾਂ ਕਹੇ ਕਿ ਮੈਂਨੂੰ ਪਤਾ ਨਹੀਂ ਸੀ।
water levelਡਾ. ਇੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਗਲੀ ਪੀੜੀ ਦੇ ਚੰਗੇ ਭਵਿੱਖ ਲਈ ਮਹਿਕਮੇ ਨਲ ਸਹਿਯੋਗ ਕੀਤਾ ਜਾਵੇ ਅਤੇ ਅਗੇਤਾ ਝੋਨਾ ਨਾਂ ਲਗਾਇਆ ਜਾਵੇ। ਉਨਾਂ ਕਿਹਾ ਕਿ ਦੁਕਾਨਦਾਰ ਤੋਂ ਬੀਜ ਖਰੀਦਣ ਉਪਰੰਤ ਬਿੱਲ ਜ਼ਰੂਰ ਲਿਆ ਜਾਵੇ ਅਤੇ ਜੇਕਰ ਕੋਈ ਦੁਕਾਨਦਾਰ ਬਿੱਲ ਨਹੀਂ ਦਿੰਦਾ ਤਾਂ ਕਿਸਾਨ ਲਿਖਤੀ ਰੂਪ ਵਿੱਚ ਸੰੰਬੰਧਤ ਬਲਾਕ ਖੇਤੀਬਾੜੀ ਅਫਸਰ ਕੋਲ ਸ਼ਿਕਾਇਤ ਦਰਜ ਕਰਵਾਉਣ।