ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ
Published : Jun 7, 2020, 3:14 pm IST
Updated : Jun 7, 2020, 3:14 pm IST
SHARE ARTICLE
Photo
Photo

ਸੂਬਾ ਸਰਕਾਰ ਵੱਲੋਂ 40 ਤੋਂ 50 ਫੀਸਦੀ ਸਬਸਿਡੀ ’ਤੇ ਸਿੱਧੀ ਬਿਜਾਈ ਵਾਲੀਆਂ 4000 ਮਸ਼ੀਨਾਂ ਅਤੇ ਝੋਨਾ ਲਾਉਣ ਵਾਲੀਆਂ 800 ਮਸ਼ੀਨਾਂ ਕਿਸਾਨਾਂ ਨੂੰ ਦੇਣ ਦੀ ਪ੍ਰਵਾਨਗੀ

ਚੰਡੀਗੜ, 7 ਜੂਨ : ਕਰੋਨਾਵਾਇਰਸ ਦੀ ਮਹਾਂਮਾਰੀ ਦਰਮਿਆਨ ਮਜ਼ਦੂਰਾਂ ਦੀ ਕਮੀ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਦੇ ਕਿਸਾਨਾਂ ਨੇ ਇਸ ਸਾਲ ਝੋਨੇ ਦੀ ਰਵਾਇਤੀ ਲੁਆਈ ਦੀ ਬਜਾਏ ਸਿੱਧੀ ਬਿਜਾਈ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ ਜਿਸ ਨਾਲ ਸੂਬੇ ਵਿੱਚ ਝੋਨੇ ਦਾ 25 ਫੀਸਦੀ ਰਕਬਾ ਇਸ ਨਵੀਨਤਮ ਤਕਨਾਲੋਜੀ ਹੇਠ ਆਉਣ ਦੀ ਸੰਭਾਵਨਾ ਹੈ। ਇਹ ਕਦਮ ਜਿੱਥੇ ਮਜ਼ਦੂਰਾਂ ਦੇ ਖਰਚੇ ਦੇ ਰੂਪ ਵਿੱਚ ਕਟੌਤੀ ਲਿਆਵੇਗਾ, ਉਥੇ ਹੀ ਪਾਣੀ ਦੀ ਬੱਚਤ ਲਈ ਵੀ ਬਹੁਤ ਸਹਾਈ ਹੋਵੇਗਾ। ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.)  ਦੀ ਤਕਨਾਲੋਜੀ ਨੂੰ ਉਤਸ਼ਾਹਤ ਕਰਨ ਅਤੇ ਕਿਸਾਨਾਂ ਨੂੰ ਇਹ ਤਕਨਾਲੋਜੀ ਵੱਡੇ ਪੱਧਰ ’ਤੇ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ 40 ਤੋਂ 50 ਫੀਸਦੀ ਤੱਕ ਸਬਸਿਡੀ ’ਤੇ ਸਿੱਧੀ ਬਿਜਾਈ ਵਾਲੀਆਂ 4000 ਮਸ਼ੀਨਾਂ ਅਤੇ ਝੋਨਾ ਲਾਉਣ ਵਾਲੀਆਂ 800 ਮਸ਼ੀਨਾਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

Punjab cm captain amrinder singhPunjab cm captain amrinder singh

ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪੰਜਾਬ ਨੇ ਮੌਜੂਦਾ ਸਾਲ ਦੌਰਾਨ ਸਿੱਧੀ ਲੁਆਈ ਦੀ ਤਕਨੀਕ ਹੇਠ ਲਗਪਗ ਪੰਜ ਲੱਖ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਮਿੱਥਿਆ ਸੀ ਪਰ ਮਜ਼ਦੂਰਾਂ ਦੀ ਕਮੀ ਆਉਣ ਅਤੇ ਕਿਸਾਨਾਂ ਵੱਲੋਂ ਅਗਾਂਹਵਧੂ ਤਕਨਾਲੋਜੀ ਅਪਣਾਉਣ ਲਈ ਦਿਖਾਈ ਡੂੰਘੀ ਦਿਲਚਸਪੀ ਕਾਰਨ 6-7 ਲੱਖ ਹੈਕਟੇਅਰ ਰਕਬਾ ਇਸ ਤਕਨੀਕ ਹੇਠ ਆਉਣ ਦੀ ਸੰਭਾਵਨਾ ਹੈ ਜੋ ਪੰਜਾਬ ਵਿੱਚ ਝੋਨੇ ਦੀ ਕੁੱਲ ਲੁਆਈ ਦਾ 25 ਫੀਸਦੀ ਰਕਬਾ ਬਣਦਾ ਹੈ। ਉਨਾਂ ਅੱਗੇ ਦੱਸਿਆ ਕਿ ਸਿੱਧੀ ਬਿਜਾਈ ਦੀ ਤਕਨੀਕ ਪਾਣੀ ਦੀ 30 ਫੀਸਦੀ ਬੱਚਤ ਕਰਨ ਤੋਂ ਇਲਾਵਾ ਝੋਨੇ ਦੀ ਲੁਆਈ ਵਿੱਚ ਪ੍ਰਤੀ ਏਕੜ 6000 ਰੁਪਏ ਦੀ ਕਟੌਤੀ ਲਿਆਉਣ ਵਿੱਚ ਮਦਦਗਾਰ ਸਾਬਤ ਹੁੰਦੀ ਹੈ।

FarmerFarmer

ਉਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਰਿਪੋਰਟਾਂ ਅਤੇ ਖੋਜ ਮੁਤਾਬਕ ਸਿੱਧੀ ਬਿਜਾਈ ਵਾਲੇ ਝੋਨੇ ਦਾ ਝਾੜ ਵੀ ਰਵਾਇਤੀ ਤਰੀਕੇ ਨਾਲ ਲਾਏ ਗਏ ਝੋਨੇ ਦੇ ਬਰਾਬਰ ਹੀ ਹੁੰਦਾ ਹੈ। ਸ੍ਰੀ ਪੰਨੂੰ ਨੇ ਅੱਗੇ ਦੱਸਿਆ ਕਿ ਖੇਤੀ ਖੇਤਰ ਵਿੱਚ ਝੋਨੇ ਦੀ ਲੁਆਈ ਹੀ ਇਕ ਅਜਿਹਾ ਕਾਰਜ ਹੈ ਜਿਸ ਲਈ ਮਜ਼ਦੂਰਾਂ ਦੀ ਬਹੁਤ ਲੋੜ ਪੈਂਦੀ ਹੈ ਅਤੇ ਇਸ ਸਾਲ ਮਜ਼ਦੂਰਾਂ ਦੀ ਕਮੀ ਹੋਣ ਕਰਕੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾਲ ਹੀ ਵਿੱਚ ਕੀਤੀਆਂ ਗਈਆਂ ਸਿਫਾਰਸ਼ਾਂ ਮੁਤਾਬਕ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਲਾਹ ਦਿੱਤੀ ਹੈ। ਵਿਭਾਗ ਦੇ ਮੁਲਾਜ਼ਮਾਂ ਵੱਲੋਂ ਵੀ ਬਿਹਤਰ ਤਰੀਕਿਆਂ ਨਾਲ ਖੇਤਰ ਵਿੱਚ ਜਾ ਕੇ ਕਿਸਾਨਾਂ ਨੂੰ ਨਵੀਂ ਤਕਨਾਲੋਜੀ ਬਾਰੇ ਸੇਧ ਦਿੱਤੀ ਜਾ ਰਹੀ ਹੈ।

Punjab Government Sri Mukatsar Sahib Punjab 

ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਨਵੀਂ ਤਕਨਾਲੋਜੀ ਵਿੱਚ ਸਭ ਤੋਂ ਨਾਜ਼ੁਕ ਪੱਖ ਨਦੀਣ ਨੂੰ ਕੰਟਰੋਲ ਕਰਨਾ ਹੈ ਜਿਸ ਕਰਕੇ ਕਿਸਾਨਾਂ ਨੂੰ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਨਦੀਣਨਾਸ਼ਕ ਦੀ ਖਰੀਦ ਜ਼ਰੂਰ ਕੀਤੀ ਜਾਵੇ ਅਤੇ ਝੋਨੇ ਦੀ ਬਿਜਾਈ ਦੇ 24 ਘੰਟਿਆਂ ਦੇ ਅੰਦਰ-ਅੰਦਰ ਇਸ ਦਾ ਛਿੜਕਾਅ ਕੀਤਾ ਜਾਵੇ। ਇਹ ਦੱਸਣਯੋਗ ਹੈ ਕਿ ਸੂਬਾ ਭਰ ਦੇ ਕਿਸਾਨਾਂ ਵੱਲੋਂ ਕੁੱਲ 27 ਲੱਖ ਹੈਕਟੇਅਕ ਰਕਬੇ ਵਿੱਚ ਝੋਨਾ ਲਾਇਆ ਜਾਂਦਾ ਹੈ ਜਿਸ ਵਿੱਚ ਵੱਧ ਗੁਣਵੱਤਾ ਵਾਲੀ ਬਾਸਮਤੀ ਦੀ ਕਿਸਮ ਹੇਠ ਆਉਂਦਾ 7 ਲੱਖ ਹੈਕਟੇਅਰ ਰਕਬਾ ਵੀ ਸ਼ਾਮਲ ਹੈ।

Farmers get benefit of kisan call center schemeFarmers 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement