ਪੰਜਾਬ ’ਚ ਮੂੰਗੀ ਦੀ ਫਸਲ ’ਤੇ MSP ਹੋਈ ਤੈਅ, 7275 ਰੁਪਏ ਪ੍ਰਤੀ ਕੁਇੰਟਲ ’ਤੇ ਹੋਵੇਗੀ ਖਰੀਦ
Published : Jun 7, 2022, 5:30 pm IST
Updated : Jun 7, 2022, 5:30 pm IST
SHARE ARTICLE
Punjab CM Bhagwant Mann
Punjab CM Bhagwant Mann

ਮਾਰਕਫੈੱਡ ਨੂੰ ਇਹ ਫਸਲ ਖਰੀਦਣ ਲਈ ਸੂਬੇ ਦੀ ਨੋਡਲ ਏਜੰਸੀ ਬਣਾਇਆ ਗਿਆ ਹੈ।

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਈ ਅਹਿਮ ਫੈਸਲਿਆਂ ’ਤੇ ਮੋਹਰ ਲਗਾਈ ਗਈ। ਇਸ ਵਿਚ ਮੂੰਗੀ ਦੀ ਫਸਲ ’ਤੇ ਘੱਟੋ ਘੱਟ ਸਮਰਥਨ ਮੁੱਲ਼ ਤੈਅ ਕੀਤਾ ਗਿਆ। ਪੰਜਾਬ ਵਿਚ ਮੂੰਗੀ ਦੀ ਫਸਲ  7275 ਰੁਪਏ ਪ੍ਰਤੀ ਕੁਇੰਟਲ ’ਤੇ ਖਰੀਦੀ ਜਾਵੇਗੀ।

Bhagwant Mann Bhagwant Mann

ਧਰਤੀ ਹੇਠਲੇ ਪਾਣੀ ਵਰਗੇ ਬਹੁਮੱਲੇ ਕੁਦਰਤੀ ਵਸੀਲਿਆਂ ਨੂੰ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿਚ ਸੁਧਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਮਾਰਕਫੈੱਡ ਵੱਲੋਂ ਸਾਲ 2022-23 ਲਈ ਗਰਮ ਰੁੱਤ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਉਤੇ ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਰਕਫੈੱਡ ਨੂੰ ਇਹ ਫਸਲ ਖਰੀਦਣ ਲਈ ਸੂਬੇ ਦੀ ਨੋਡਲ ਏਜੰਸੀ ਬਣਾਇਆ ਗਿਆ ਹੈ।

Moong FarmingMoong Farming

ਇਹ ਵੀ ਫੈਸਲਾ ਕੀਤਾ ਗਿਆ ਕਿ ਗੈਪ ਫਡਿੰਗ ਵਜੋਂ 1875 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਕਫੈੱਡ ਨੂੰ ਲਗਪਗ 66.65 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਮੌਜੂਦਾ ਗਰਮ ਰੁੱਤ ਦੀ ਮੂੰਗੀ ਦੇ ਸੀਜ਼ਨ ਦੌਰਾਨ 95,000 ਏਕੜ ਰਕਬੇ ਵਿਚ ਮੂੰਗੀ ਦੀ ਬਿਜਾਈ ਹੋਈ ਹੈ ਅਤੇ ਪ੍ਰਤੀ ਏਕੜ ਪੰਜ ਕੁਇੰਟਲ ਉਤਪਾਦਨ ਹੋਣ ਦੀ ਆਸ ਹੈ। ਇਸ ਉਪਰਾਲੇ ਨਾਲ ਘੱਟ ਸਮੇਂ ਵਿਚ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਹੋਵੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ 10 ਤੋਂ 20 ਫੀਸਦੀ ਬੱਚਤ ਹੋਣ ਦੀ ਸੰਭਾਵਨਾ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਵਿਚ ਸਹਾਈ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement