ਬਰਸਾਤੀ ਪਾਣੀ ਨਾਲ ਹਜ਼ਾਰਾ ਏਕੜ ਫਸਲ ਬਰਬਾਦ, ਕਿਸਾਨਾਂ ਨੇ ਕੀਤਾ ਰੋਡ ਜਾਮ 
Published : Sep 7, 2020, 2:53 pm IST
Updated : Sep 7, 2020, 3:12 pm IST
SHARE ARTICLE
Farmer
Farmer

ਕਿਸਾਨਾਂ ਨੇ ਇਸ ਆਫ਼ਤ ਦਾ ਹੱਲ ਕਰਨ ਲਈ ਵੱਖ ਵੱਖ ਅਧਿਕਾਰੀਆਂ ਨਾਲ ਸੰਪਰਕ ਕੀਤਾ ਪਰ ਕਿਸੇ ਵੱਲੋਂ ਕੋਈ ਵੀ ਗੱਲਬਾਤ ਨਹੀਂ ਸੁਣੀ ਗਈ 

ਚੰਡੀਗੜ੍ਹ : ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਅਤੇ ਡਰੇਨ ਟੁੱਟਣ ਕਾਰਨ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਜਿਲ੍ਹਿਆਂ ਦੀ ਹੱਦ ਨਾਲ ਲੱਗਦੇ ਦਰਜਨਾਂ ਪਿੰਡਾਂ ਵਿਚ ਕਿਸਾਨਾਂ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਕਿਸਾਨਾਂ ਨੇ ਇਸ ਆਫ਼ਤ ਦਾ ਹੱਲ ਕਰਨ ਲਈ ਵੱਖ ਵੱਖ ਅਧਿਕਾਰੀਆਂ ਨਾਲ ਸੰਪਰਕ ਕੀਤਾ ਪਰ ਕਿਸੇ ਵੱਲੋਂ ਕੋਈ ਵੀ ਗੱਲਬਾਤ ਨਹੀਂ ਸੁਣੀ ਗਈ 

Indian Farmers UnionIndian Farmers Union

ਤੇ ਅੱਕੇ ਹੋਏ ਕਿਸਾਨਾਂ ਨੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿਚ ਫਿਰੋਜ਼ਪੁਰ ਨੇੜਲੇ ਪਿੰਡ ਗੁਲਾਮ ਪੱਤਰਾ ਵਿਖੇ ਫ਼ਿਰੋਜ਼ਪੁਰ - ਮੁਕਤਸਰ ਰੋਡ ਜਾਮ ਕਰ ਲਿਆ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਅਤੇ ਫਰੀਦਕੋਟ ਵੱਲੋਂ ਆ ਰਹੀ ਡਰੇਨ ਟੁੱਟਣ ਕਾਰਨ ਫ਼ਿਰੋਜ਼ਪੁਰ ਤੇ ਫ਼ਰੀਦਕੋਟ ਜ਼ਿਲ੍ਹੇ ਦੇ ਮੋਹਰੇ ਵਾਲਾ, ਧੀਰਾ ਪੱਤਰਾ, ਗੁਲਾਮ ਪੱਤਰਾ, ਚੂੜ ਖਿਲਚੀਆਂ, ਨਸੀਰਾਂ ਖਲਚੀਆਂ, ਰੋੜਾਂ ਵਾਲਾ, ਮਹਿਮਾ, ਮੁਮਾਰਾ, ਡੋਡ, ਸੰਗਰਾਹੂਰ, ਬੁੱਟਰ, ਕਿਲੀ ਆਦਿ ਸਮੇਤ ਦਰਜਨਾਂ ਪਿੰਡਾਂ ਦੀ ਕਰੀਬ ਵੀਹ ਹਜ਼ਾਰ ਏਕੜ ਫ਼ਸਲ ਪਾਣੀ ਵਿਚ ਡੁੱਬ ਗਈ ਹੈ ਜੋ ਬਰਬਾਦ ਹੋਣ ਦੇ ਕੰਢੇ 'ਤੇ ਹੈ।

Crop Crop

ਉਨ੍ਹਾਂ ਕਿਹਾ ਕਿ ਯੂਨੀਅਨ ਆਗੂਆਂ ਅਤੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਪਰ ਕਿਸੇ ਨੇ ਵੀ ਇਸ ਗੱਲ ਉੱਤੇ ਗੌਰ ਨਹੀਂ ਕੀਤਾ ਅਤੇ ਅੱਖਾਂ ਬੰਦ ਕਰ ਲਈਆਂ । ਉਨ੍ਹਾਂ ਕਿਹਾ ਕਿ ਪਿੰਡ ਰੋੜਾਂਵਾਲਾ ਅਤੇ ਮਹਿਮਾ ਵਿਖੇ ਲਗਾਈਆਂ ਗਈਆਂ ਪਾਣੀ ਚੁੱਕਣ ਵਾਲੀਆਂ ਦੋ ਮੋਟਰਾਂ ਕਾਫੀ ਨਹੀਂ ਹਨ। ਕਿਸਾਨਾਂ ਵੱਲੋਂ ਜ਼ਿਆਦਾ ਗਿਣਤੀ ਵਿਚ ਵੱਡੀਆਂ ਮੋਟਰਾਂ ਅਤੇ ਪੱਖਿਆਂ ਦੀ ਮੰਗ ਕੀਤੀ ਜਾ ਰਹੀ ਹੈ।

Farmers UnionsFarmers Unions

ਕਿਸਾਨਾਂ ਦੀ ਫ਼ਸਲ ਪੱਕਣ ਲਈ ਬਿਲਕੁਲ ਤਿਆਰ ਹੈ ਅਤੇ ਅਜਿਹੇ ਵਿਚ ਜੇਕਰ ਜ਼ਿਆਦਾ ਦਿਨ ਪਾਣੀ ਨਾ ਕੱਢਿਆ ਗਿਆ ਤਾਂ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗੀ ਜਿਸ ਨਾਲ ਪਹਿਲਾਂ ਤੋਂ ਹੀ ਆਰਥਿਕ ਬੋਝ ਝੱਲ ਰਹੇ ਕਿਸਾਨਾਂ ਨੂੰ ਵੱਡੀ ਮਾਰ ਪਵੇਗੀ।ਵੱਖ ਵੱਖ ਪਿੰਡਾਂ ਤੋਂ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ

ਕਿ ਵੱਧ ਤੋਂ ਵੱਧ ਅਧਿਕਾਰੀਆਂ ਨੂੰ ਇਸ ਆਫਤ ਨਾਲ ਨਜਿੱਠਣ ਲਈ ਤੈਨਾਤ ਕੀਤਾ ਜਾਵੇ ਅਤੇ ਕਿਸਾਨਾਂ ਦੀ ਮੁਸ਼ਕਲ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਫ਼ਸਲ ਬਰਬਾਦ ਹੁੰਦੀ ਹੈ ਅਤੇ ਇਸ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਾਲ ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ। ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਨਾ ਹੋਣ ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।  

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement