ਸੈਂਕੜੇ ਕਿਸਾਨਾਂ ਤੇ ਬੀਬੀਆਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਜੇਲ੍ਹ ਭਰੋ ਮੋਰਚਾ ਸ਼ੁਰੂ
Published : Sep 7, 2020, 3:42 pm IST
Updated : Sep 7, 2020, 3:42 pm IST
SHARE ARTICLE
Farmer
Farmer

- ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਤਿੰਨੇ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿੱਲ 2020 ਨੂੰ ਕਰੇ ਰੱਦ

ਫਿਰੋਜ਼ਪੁਰ 7 ਸਤੰਬਰ (ਬਲਬੀਰ ਸਿੰਘ ਜੋਸਨ) -: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਕੀਤੇ ਤਿੰਨੇ ਖੇਤੀ ਆਰਡੀਨੈਸ ਤੇ ਬਿਜਲੀ ਸੋਧ ਬਿਲ 2020 ਦੇ ਵਿਰੋਧ ਵਿੱਚ ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵੱਲੋਂ ਅੱਜ ਜੇਲ੍ਹ ਭਰੋ ਮੋਰਚੇ ਦੇ ਪਹਿਲੇ ਦਿਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਅੱਗੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੇੈ ਤੇ 51ਦੇ ਜਥੇ ਨੂੰ ਗ੍ਰਿਫਤਾਰੀ ਦੇਣ ਲਈ ਪੇਸ਼ ਕੀਤਾ ਗਿਆ। ਜੇਲ੍ਹ ਜਾਣ ਵਾਲੇ ਜਥੇ ਦੀ ਅਗਵਾਈ ਅਮਨਦੀਪ ਸਿੰਘ ਕੱਚਰਭੰਨ ਤੇ ਸਾਹਿਬ ਸਿੰਘ ਦੀਨੇਕੇ ਨੇ ਕੀਤੀ। 

File Photo File Photo

ਅੰਦੋਲਨਕਾਰੀਆਂ ਨੇ ਜੇਲ੍ਹ ਭਰੋ ਮੋਰਚਾ ਸ਼ੁਰੂ ਕਰਨ ਤੋਂ ਪਹਿਲਾਂ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ, ਧਰਮ ਸਿੰਘ ਸਿੱਧੂ,ਗੁਰਮੇਲ ਸਿੰਘ ਫੱਤੇਵਾਲਾ, ਬਲਜਿੰਦਰ ਸਿੰਘ ਤਲਵੰਡੀ ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਮੱਕੜ ਜਾਲ ਵਿੱਚ ਫਸ ਕੇ ਬੁਰੀ ਤਰ੍ਹਾਂ ਪੀੜਿਆ ਪਿਆ ਹੈ ਤੇ ਖੁਦਕੁਸ਼ੀਆਂ ਦੇ ਰਾਹੀਂ ਮੌਤ ਨੂੰ ਗਲੇ ਲਗਾ ਰਿਹਾ ਹੈ। 

File Photo File Photo

ਉੱਤੋਂ ਮੋਦੀ ਸਰਕਾਰ ਵੱਲੋਂ ਕੋਵਿਡ-19 ਦੇ ਬਹਾਨੇ ਖੇਤੀ ਸੁਧਾਰਾਂ ਦੇ ਨਾਮ ਉੱਤੇ ਕੀਤੇ ਤਿੰਨੇ ਆਰਡੀਨੈਸ ਤੇ ਬਿਜਲੀ ਸੋਧ ਬਿੱਲ 2020 ਨੇ ਕਿਸਾਨਾਂ ਦੀ ਹੋਂਦ ਉੱਤੇ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ । ਕਿਸਾਨੀ ਕਿੱਤਾ ਵੱਡੇ ਕਾਰਪੋਰੇਟ ਘਰਾਣੇ ਦੇ ਹਵਾਲੇ ਹੋਣ ਨਾਲ ਪੰਜਾਬ ਵਿੱਚ ਬਣੀਆਂ 1873 ਦਾਣਾ ਮੰਡੀਆਂ 12 ਹਜ਼ਾਰ ਕਰੋੜ ਦੀ ਮੰਡੀ ਬੋਰਡ ਦੀ ਜਾਇਦਾਦ ਮਨਫ਼ੀ ਹੋ ਜਾਵੇਗੀ। ਲੋੜ ਦਾਣਾ ਮੰਡੀਆਂ ਨੂੰ ਹੋਰ ਵਧਾਉਣ ਤੇ 23 ਫ਼ਸਲਾਂ ਦੀ ਸਰਕਾਰੀ ਖ਼ਰੀਦ ਡਾ ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਰਕੇ ਲਾਗਤ ਖਰਚਿਆਂ ਵਿੱਚ 50% ਮੁਨਾਫ਼ਾ ਜੋੜ ਕੇ ਦੇਣ ਦੀ ਹੈ।

File Photo File Photo

ਕਿਸਾਨ ਆਗੂਆਂ ਨੇ ਮੋਦੀ ਸਰਕਾਰ ਨੂੰ ਜੇਲ੍ਹਾਂ ਦੇ ਬੂਹੇ ਖੋਲ੍ਹਣ ਜਾਂ ਉਕਤ ਆਰਡੀਨੈਂਸ ਰੱਦ ਕਰਨ ਦੀ ਚਿਤਾਵਨੀ ਦਿੰਦਿਆਂ ਵੰਗਾਰਿਆ ਤੇ ਜ਼ੋਰਦਾਰ ਮੰਗ ਕੀਤੀ ਕਿ ਆਉਣ ਵਾਲੇ ਪਾਰਲੀਮੈਂਟ ਦੇ ਸੈਸ਼ਨ ਵਿੱਚ ਉਕਤ ਆਰਡੀਨੈਸ ਰੱਦ ਕੀਤੇ ਜਾਣ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਕੋਵਿਡ-19 ਦੇ ਬਹਾਨੇ ਜਬਰੀ ਕਰੋਨਾ ਟੈਸਟ ਕਰਨੇ ਬੰਦ ਕੀਤੇ ਜਾਣ, ਕਿਸਾਨਾਂ ਮਜ਼ਦੂਰਾਂ ਉਤੇ ਕੀਤੇ ਪਰਚੇ ਰੱਦ ਕੀਤੇ ਜਾਣ।

File Photo File Photo

ਰੇਲਵੇ ਪੁਲਿਸ ਵੱਲੋਂ ਕੀਤੇ ਪਰਚੇ ਵੀ ਰੱਦ ਕੀਤੇ ਜਾਣ, ਹੜ੍ਹਾਂ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ, ਤਾਰ ਪਾਰਲੀ ਜ਼ਮੀਨ ਦਾ ਪਿਛਲੇ ਤਿੰਨ ਸਾਲ ਦਾ ਬਕਾਇਆ ਮੁਆਵਜ਼ਾ ਦਿੱਤਾ ਜਾਵੇ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ ਤੇ ਸੁਪਰੀਮ ਕੋਰਟ ਦੇ ਹੁਕਮਾਂ ਉੱਤੇ ਤੋੜੀਆਂ ਇੰਤਕਾਲਾਂ ਬਹਾਲ ਕੀਤੀਆਂ ਜਾਣ,ਭੂਮੀ ਗ੍ਰਹਿਣ ਐਕਟ 2013 ਤਜਵੀਜ਼ਤ ਸੋਧ ਬਿੱਲ 2020 ਰੱਦ ਕੀਤਾ ਜਾਵੇ,ਘਰੇਲੂ ਬਿਜਲੀ ਦਰ 1 ਰੁਪਏ ਯੂਨਿਟ ਕੀਤੀ ਜਾਵੇ ਤੇ ਮਜ਼ਦੂਰਾਂ ਦੇ ਬਿਜਲੀ ਬਿੱਲ ਬਕਾਏ ਖਤਮ ਕੀਤੇ ਜਾਣ।

File Photo File Photo

ਇਸ ਮੌਕੇ ਨਰਿੰਦਰਪਾਲ ਸਿੰਘ ਜਤਾਲਾ, ਸੁਖਵੰਤ ਸਿੰਘ, ਬਲਵਿੰਦਰ ਸਿੰਘ ਲੋਹੁਕਾ, ਰਣਜੀਤ ਸਿੰਘ ਖੱਚਰਵਾਲਾ, ਲਖਵਿੰਦਰ ਸਿੰਘ ਵਸਤੀ ਨਾਮਦੇਵ ਮੰਗਲ ਸਿੰਘ ਗੁੱਦੜਢੰਡੀ, ਫੁੰਮਣ ਸਿੰਘ ਰਾਉਕੇ, ਬਚਿੱਤਰ ਸਿੰਘ ਕੁਤਬਦੀਨ, ਹਰਫੂਲ ਸਿੰਘ ਦੂਲੇ ਵਾਲਾ, ਅੰਗਰੇਜ਼ ਸਿੰਘ ਬੂਟੇਵਾਲਾ, ਲਖਵਿੰਦਰ ਸਿੰਘ, ਬਲਕਾਰ ਸਿੰਘ ਜੋਗੇਵਾਲਾ, ਸੁਖਵਿੰਦਰ ਸਿੰਘ ਕੁਹਾਲਾ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾਂ ਉਗਰਾਹਾਂ ਕੁਲਵੰਤ ਸਿੰਘ,ਮੇਲਾ ਸਿੰਘ ਜ਼ੀਰਾ,ਬਲਜਿੰਦਰ ਸਿੰਘ ਤਲਵੰਡੀ  ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement