
ਕਿਸਾਨਾਂ ਨਾਲ ਸਾਂਝਾ ਕੀਤਾ ਭਾਈ ਹਵਾਰਾ ਵੱਲੋਂ ਭੇਜਿਆ ਸੁਨੇਹਾ
ਸ਼ੰਭੂ: ਪੰਜਾਬ-ਹਰਿਆਣਾ ਦੇ ਬਾਰਡਰ ਸ਼ੰਭੂ ਵਿਖੇ ਕਿਸਾਨਾਂ ਦਾ ਪੱਕਾ ਮੋਰਚਾ ਲਗਾਤਾਰ ਜਾਰੀ ਹੈ ਅਤੇ ਕਿਸਾਨ ਪੂਰੀ ਦ੍ਰਿੜ੍ਹਤਾ ਨਾਲ ਇਸ ਮੋਰਚੇ ਵਿਚ ਡਟੇ ਹੋਏ ਹਨ।
farmer protest
ਇਸ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਲੈ ਕੇ ਉਨ੍ਹਾਂ ਦੇ ਧਰਮ ਪਿਤਾ ਗੁਰਚਰਨ ਸਿੰਘ ਵੀ ਸ਼ੰਭੂ ਮੋਰਚੇ ਵਿਚ ਪੁੱਜੇ। ਜਿਵੇਂ ਹੀ ਉਨ੍ਹਾਂ ਨੇ ਭਾਈ ਹਵਾਰਾ ਵੱਲੋਂ ਬੁਲਾਈ ਫ਼ਤਿਹ ਕਿਸਾਨਾਂ ਨਾਲ ਸਾਂਝੀ ਕੀਤੀ ਤਾਂ ਸਾਰਾ ਪੰਡਾਲ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜ ਉਠਿਆ।
Shambhu Morcha
ਉਨ੍ਹਾਂ ਜਿੱਥੇ ਬਾਦਲਾਂ 'ਤੇ ਤਿੱਖਾ ਨਿਸ਼ਾਨਾ ਸਾਧਿਆ, ਉਥੇ ਹੀ ਉਨ੍ਹਾਂ ਭਾਈ ਹਵਾਰਾ ਦਾ ਸੁਨੇਹਾ ਦਿੰਦਿਆਂ ਕਿਸਾਨਾਂ ਨੂੰ ਆਖਿਆ ਕਿ ਉਹ ਇਕਜੁੱਟਤਾ ਹੋ ਕੇ ਇਕ ਕਮੇਟੀ ਬਣਾਉਣ ਜੋ ਕਿਸਾਨਾਂ ਦਾ ਸਹੀ ਮਾਰਗ ਦਰਸ਼ਨ ਕਰ ਸਕੇ।