
ਪਰਾਲੀ ਸਾੜਨ ਤੋਂ ਰੋਕਣ ਦਾ ਸਭ ਤੋਂ ਵੱਡਾ ਹੱਲ ਇਹ ਹੈ ਕਿ ਸਰਕਾਰ ਕਿਸਾਨਾਂ ਨੂੰ ਉਹਨਾਂ ਦੀ ਬਣਦੀ ਵਿੱਤੀ ਸਹਾਇਤਾ ਦੇਵੇ।
Sandeep Pathak - ਆਮ ਆਦਮੀ ਪਾਰਟੀ (ਆਪ) ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਅੱਜ ਸੰਸਦ ਵਿਚ ਪਰਾਲੀ ਦਾ ਮੁੱਦਾ ਚੁੱਕਿਆ ਅਤੇ ਕੇਂਦਰ ਸਰਕਾਰ ਨੂੰ ਇਸ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਪਾਠਕ ਨੇ ਕਿਹਾ ਕਿ ਅਸੀਂ ਅਕਸਰ ਪਰਾਲੀ ਸਾੜਨ ਲਈ ਕਿਸਾਨਾਂ 'ਤੇ ਦੋਸ਼ ਲਗਾਉਂਦੇ ਹਾਂ, ਜਦਕਿ ਕੁਝ ਕਿਸਾਨ ਪਰਾਲੀ ਨੂੰ ਸ਼ੌਂਕ ਨਾਲ ਨਹੀਂ ਸਗੋਂ ਮਜ਼ਬੂਰੀ ਨਾਲ ਸਾੜਦੇ ਹਨ।
ਇਸ ਲਈ ਸਰਕਾਰਾਂ ਸਪੱਸ਼ਟ ਤੌਰ 'ਤੇ ਜ਼ਿੰਮੇਵਾਰ ਹਨ। ਉਹਨਾਂ ਨੇ ਕਿਹਾ ਕਿ ਜੇ ਕਿਸਾਨ ਪਰਾਲੀ ਸਾੜਦਾ ਵੀ ਹੈ ਤਾਂ ਸਭ ਤੋਂ ਪਹਿਲਾਂ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਹੀ ਨੁਕਸਾਨ ਹੋਵੇਗਾ ਪਰ ਕਈ ਮਜਬੂਰੀ ਵਿਚ ਪਰਾਲੀ ਸਾੜਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਦਾ ਸਭ ਤੋਂ ਵੱਡਾ ਹੱਲ ਇਹ ਹੈ ਕਿ ਸਰਕਾਰ ਕਿਸਾਨਾਂ ਨੂੰ ਉਹਨਾਂ ਦੀ ਬਣਦੀ ਵਿੱਤੀ ਸਹਾਇਤਾ ਦੇਵੇ।
ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਲਈ 1000 ਰੁਪਏ ਪ੍ਰਤੀ ਏਕੜ ਦੇਣ ਦੀ ਤਜਵੀਜ਼ ਰੱਖੀ ਹੈ ਅਤੇ ਕੇਂਦਰ ਨੂੰ ਇਸ ਲਈ 1500 ਰੁਪਏ ਪ੍ਰਤੀ ਏਕੜ ਦੇਣ ਦੀ ਅਪੀਲ ਕੀਤੀ ਹੈ। ਜੇਕਰ ਕੇਂਦਰ ਸਾਡੀ ਇਹ ਮੰਗ ਮੰਨ ਲੈਂਦੀ ਹੈ ਤਾਂ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇ ਕੇ ਇਹ ਸਮੱਸਿਆ ਜਲਦੀ ਹੱਲ ਹੋ ਜਾਵੇਗੀ।
▪️पंजाब सरकार ने केंद्र सरकार को ऑफर दिया है कि धान और अन्य फसलों की MSP की कीमतों में जो अंतर है उसे पंजाब सरकार पूरा करेगी, क्या केंद्र सरकार इसके लिए तैयार है?
— Dr. Sandeep Pathak (@SandeepPathak04) December 7, 2023
▪️क्या केंद्र सरकार MSP बराबर करने की योजना बनाने पर कोई काम कर रही है?
▪️पर्यावरण मंत्री भूपेंद्र यादव ने MSP… pic.twitter.com/sLmS0InDch