ਮ੍ਰਿਤਕ ਦੇ ਪਿਤਾ ਤਰਸੇਮ ਕੁਮਾਰ ਨੇ ਦੱਸਿਆ ਕਿ ਪਰਿਵਾਰ ਸਿਰ 13 ਲੱਖ ਬੈਂਕਾਂ ਦਾ ਅਤੇ 8 ਲੱਖ ਆੜਤੀਆ ਦਾ ਕਰਜ਼ਾ ਹੈ।
ਮੂਨਕ: ਲਹਿਰਾਗਾਗਾ ਦੇ ਮੂਨਕ ਵਿਚ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਪਰਿਵਾਰ ਦੇ ਇਕਲੌਤੇ ਪੁੱਤ ਨੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ 22 ਸਾਲਾ ਅਮਨ ਕੁਮਾਰ ਆਪਣੇ ਪਰਿਵਾਰ ਸਿਰ ਕਰਜ਼ੇ ਤੋਂ ਪਰੇਸ਼ਾਨ ਰਹਿੰਦਾ ਸੀ। ਇਸ ਤੋਂ ਇਲਾਵਾ ਪਹਿਲਾਂ ਉਹਨਾਂ ਦੀ ਝੋਨੇ ਦੀ ਅਤੇ ਫਿਰ ਕਣਕ ਦੀ ਫਸਲ ਬਰਬਾਦ ਹੋ ਗਈ। ਇਸੇ ਪਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਖੌਫਨਾਕ ਕਦਮ ਚੁੱਕ ਲਿਆ।
ਇਹ ਵੀ ਪੜ੍ਹੋ: ਸੀਐਮ ਰਿਹਾਇਸ਼ ਵੱਲ ਵਧ ਰਹੇ ਕੌਮੀ ਇਨਸਾਫ ਮੋਰਚੇ ਦੇ ਜਥੇ ’ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
ਮ੍ਰਿਤਕ ਦੇ ਪਿਤਾ ਤਰਸੇਮ ਕੁਮਾਰ ਨੇ ਦੱਸਿਆ ਕਿ ਪਰਿਵਾਰ ਸਿਰ 13 ਲੱਖ ਬੈਂਕਾਂ ਦਾ ਅਤੇ 8 ਲੱਖ ਆੜਤੀਆ ਦਾ ਕਰਜ਼ਾ ਹੈ। ਉਹਨਾਂ ਨੇ ਸਰਕਾਰ ਕੋਲ ਮੰਗ ਕੀਤੀ ਕਿ ਉਹਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦਿਵਿਆਂਗ ਹਨ, ਇਸ ਲਈ ਸਰਕਾਰ ਨੂੰ ਉਹਨਾਂ ਦੀ ਮਾਲੀ ਮਦਦ ਕਰਨੀ ਚਾਹੀਦੀ ਹੈ।