Farmer's Protest: ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਟ੍ਰੈਫਿਕ ਐਡਵਾਈਜ਼ਰੀ ਜਾਰੀ; ਸਖ਼ਤ ਸੁਰੱਖਿਆ ਦੇ ਵੀ ਪ੍ਰਬੰਧ
Published : Feb 8, 2024, 11:58 am IST
Updated : Feb 8, 2024, 12:59 pm IST
SHARE ARTICLE
Security Stepped Up At Delhi-Noida, Chilla Border Ahead Of Farmer's Protest
Security Stepped Up At Delhi-Noida, Chilla Border Ahead Of Farmer's Protest

ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਦਿੱਲੀ-ਨੋਇਡਾ ਸਰਹੱਦ 'ਤੇ ਲੰਮਾ ਜਾਮ ਲੱਗਾ ਹੋਇਆ ਹੈ।

Farmer's Protest: ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਉਤਰ ਪ੍ਰਦੇਸ਼ ਦੇ ਕਿਸਾਨ ਵੀਰਵਾਰ ਨੂੰ ਨੋਇਡਾ ਤੋਂ ਦਿੱਲੀ ਤਕ ਮਾਰਚ ਦੀ ਤਿਆਰੀ ਵਿਚ ਹਨ। ਇਸ ਦੇ ਨਾਲ ਹੀ ਕਿਸਾਨਾਂ ਨੇ ਦਿੱਲੀ ਦੇ ਸੰਸਦ ਭਵਨ ਦਾ ਘਿਰਾਉ ਕਰਨ ਦੀ ਚਿਤਾਵਨੀ ਵੀ ਦਿਤੀ ਹੈ। ਕਿਸਾਨਾਂ ਦੀ ਮਹਾਪੰਚਾਇਤ ਅਤੇ ਦਿੱਲੀ ਮਾਰਚ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਅਨੁਸਾਰ ਕੁੱਝ ਥਾਵਾਂ ’ਤੇ ਰੂਟ ਬਦਲੇ ਜਾਣਗੇ।

ਡਿਪਟੀ ਕਮਿਸ਼ਨਰ ਪੁਲੀਸ (ਟਰੈਫਿਕ) ਅਨਿਲ ਕੁਮਾਰ ਯਾਦਵ ਨੇ ਦਸਿਆ ਕਿ ਕਿਸਾਨ ਪ੍ਰਦਰਸ਼ਨ ਅਤੇ ਦਿੱਲੀ ਮਾਰਚ ਦੇ ਪ੍ਰੋਗਰਾਮ ਦੌਰਾਨ ਵੀਰਵਾਰ ਨੂੰ ਸਵੇਰੇ 11 ਵਜੇ ਤੋਂ ਦੇਰ ਸ਼ਾਮ ਤਕ ਸੈਕਟਰ-1 ਗੋਲਚੱਕਰ ਚੌਕ ਤੋਂ ਸੈਕਟਰ-6 ਚੌਕੀ ਚੌਕ, ਸੰਦੀਪ ਪੇਪਰ ਮਿੱਲ ਚੌਕ ਤੋਂ ਲੈ ਕੇ ਹਰੋਲਾ ਚੌਕ ਰੂਟ 'ਤੇ ਆਵਾਜਾਈ 'ਤੇ ਪਾਬੰਦੀ ਰਹੇਗੀ।

ਉਨ੍ਹਾਂ ਦਸਿਆ ਕਿ ਧਰਨੇ ਦੇ ਮੱਦੇਨਜ਼ਰ ਸੈਕਟਰ-1 ਗੋਲਚੱਕਰ ਚੌਕ, ਰਜਨੀਗੰਧਾ ਚੌਕ, ਸੈਕਟਰ-6 ਚੌਕੀ ਚੌਕ, ਝੂੰਡਪੁਰਾ ਚੌਕ, ਸੈਕਟਰ-8, ਸੈਕਟਰ-10, ਸੈਕਟਰ-11, ਸੈਕਟਰ-112 ਚੌਕ, ਹਰੋਲਾ ਚੌਕ ਤੋਂ ਆਵਾਜਾਈ ਨੂੰ ਲੋੜ ਅਨੁਸਾਰ ਮੋੜ ਦਿਤਾ ਜਾਵੇਗਾ। ਯਾਦਵ ਨੇ ਕਿਹਾ ਕਿ ਡਾਇਵਰਸ਼ਨ ਦੌਰਾਨ ਐਮਰਜੈਂਸੀ ਵਾਹਨਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੁਰੱਖਿਆ ਦੇ ਸਖ਼ਤ ਪ੍ਰਬੰਧ

ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਦਿੱਲੀ-ਨੋਇਡਾ ਸਰਹੱਦ 'ਤੇ ਲੰਮਾ ਜਾਮ ਲੱਗਾ ਹੋਇਆ ਹੈ। ਇਸ ਦੇ ਨਾਲ ਹੀ ਰਸਤਿਆਂ ਨੂੰ ਡਾਇਵਰਟ ਕਰ ਦਿਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਘੱਟ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਦਿੱਲੀ-ਨੋਇਡਾ ਚਿੱਲਾ ਸਰਹੱਦ 'ਤੇ ਸੁਰੱਖਿਆ ਪ੍ਰਬੰਧ ਵਧਾ ਦਿਤੇ ਗਏ ਹਨ। ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੜਕਾਂ 'ਤੇ ਕ੍ਰੇਨ, ਬੁਲਡੋਜ਼ਰ, ਡਰੋਨ ਕੈਮਰੇ ਦੇਖੇ ਜਾ ਸਕਦੇ ਹਨ। ਇਸ ਦੇ ਨਾਲ ਹੀ ਪੁਲਿਸ ਲਗਾਤਾਰ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ, ਤਾਂ ਜੋ ਉਹ ਅਪਣਾ ਪ੍ਰਦਰਸ਼ਨ ਰੋਕ ਦੇਣ।

ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਦਸੰਬਰ 2023 ਤੋਂ ਨੋਇਡਾ ਅਤੇ ਗ੍ਰੇਟਰ ਨੋਇਡਾ ਡਿਵੈਲਪਮੈਂਟ ਅਥਾਰਟੀ ਵਲੋਂ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਬਦਲੇ ਮੁਆਵਜ਼ੇ ਅਤੇ ਪਲਾਟਾਂ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਅਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ 'ਤੇ ਦਬਾਅ ਵਧਾਉਣ ਲਈ, 7 ਫਰਵਰੀ ਨੂੰ 'ਕਿਸਾਨ ਮਹਾਪੰਚਾਇਤ' ਬੁਲਾਈ ਅਤੇ 8 ਤਰੀਕ ਨੂੰ ਰਾਜਧਾਨੀ ਦਿੱਲੀ 'ਚ ਸੰਸਦ ਤਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਸੀ।

 (For more Punjabi news apart from Security Stepped Up At Delhi-Noida, Chilla Border Ahead Of Farmer's Protest, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement