ਕਿਸਾਨਾਂ ਲਈ ਅਹਿਮ ਖ਼ਬਰ, ਇਸ ਤਰੀਕੇ ਨਾਲ ਹੋਵੇਗੀ ਕਣਕ ਦੀ ਖਰੀਦਦਾਰੀ...
Published : Apr 8, 2020, 3:40 pm IST
Updated : Apr 8, 2020, 3:40 pm IST
SHARE ARTICLE
farmers curfew wheat
farmers curfew wheat

ਉਨ੍ਹਾਂ ਕਿਹਾ ਕਿ ਜੇ ਸਰਕਾਰ 15 ਅਪਰੈਲ ਨੂੰ ਖਰੀਦ ਸ਼ੁਰੂ ਕਰਨਾ ਚਾਹੁੰਦੀ ਹੈ ਤਾਂ...

ਚੰਡੀਗੜ੍ਹ: ਪੰਜਾਬ ਵਿਚ 13-14 ਅਪ੍ਰੈਲ ਨੂੰ ਸ਼ੁਰੂ ਹੋਣ ਜਾ ਰਹੀ ਕਣਕ ਦੀ ਵਾਢੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਇਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਾਵਿੰਦਰ ਸਿੰਘ ਚੀਮਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਖ਼ਰੀਦਣ ਲਈ ਕਿਸਾਨਾਂ ਦੇ ਕਰਫਿਊ ਪਾਸ ਬਣਾਉਣ ਤੋਂ ਪਹਿਲਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਪਾਸ ਬਣਾਉਣੇ ਜ਼ਰੂਰੀ ਹਨ।

13 member mandi board control room to coordinate Wheat 

ਉਨ੍ਹਾਂ ਕਿਹਾ ਕਿ ਜੇ ਸਰਕਾਰ 15 ਅਪਰੈਲ ਨੂੰ ਖਰੀਦ ਸ਼ੁਰੂ ਕਰਨਾ ਚਾਹੁੰਦੀ ਹੈ ਤਾਂ ਆੜ੍ਹਤੀਆਂ ਨੂੰ ਆਪਣੇ ਪ੍ਰਬੰਧ ਕਰਨ ਵਾਸਤੇ 10 ਤਰੀਕ ਤਕ ਪਾਸ ਜਾਰੀ ਕੀਤੇ ਜਾਣ। ਪੰਜਾਬ ਦੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪਨੂੰ ਨੇ ਦਸਿਆ ਕਿ ਫਸਲ ਮੰਡੀ ਵਿਚ ਲਿਆਉਣ ਤੋਂ ਪਹਿਲਾਂ ਕਿਸਾਨ ਨੂੰ ਕੂਪਨ ਦਿੱਤਾ ਜਾਵੇਗਾ। ਇਹ ਕੂਪਨ ਆੜ੍ਹਤੀਆਂ ਨੂੰ ਜਾਰੀ ਕੀਤਾ ਜਾਵੇਗਾ ਅਤੇ ਕਿਸਾਨਾਂ ਦਾ ਕਰਫਿਊ ਪਾਸ ਹੋਵੇਗਾ।

Wheat from ray sprayWheat 

ਜਿਸ ਕਿਸਾਨ ਕੋਲ ਕੂਪਨ ਹੋਵੇਗਾ ਉਸ ਨੂੰ ਮੰਡੀ ਵਿਚ ਆਉਣ ਦੀ ਆਗਿਆ ਹੋਵੇਗੀ। ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਸ਼ਡਿਊਲ ਮੁਤਾਬਿਕ ਹੀ ਬੁਲਾਇਆ ਜਾਵੇਗਾ। ਇਸ ਤੋਂ ਇਲਾਵਾ ਹੀ ਸਰਕਾਰ ਆੜਤੀਆਂ ਜ਼ਰੀਏ ਕਿਸਾਨਾਂ ਨੂੰ ਤਰਪਾਲ ਪਹੁੰਚਾਏਗੀ। ਮੰਡੀਆ ਵਿਚ ਸੈਨੇਟਾਇਜ਼ਰ ਅਤੇ ਪਾਣੀ ਦਾ ਪ੍ਰਬੰਧ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਨੇ ਬੋਨਸ ਦਾ ਪ੍ਰਪੋਜ਼ਲ ਕੇਂਦਰ ਨੂੰ ਭੇਜਿਆ ਹੈ। ਕਿਸਾਨਾਂ ਨੂੰ ਕਣਕ ਦਾ 1925 ਰੁਪਏ ਪ੍ਰਤੀ ਕੁਆਇੰਟਲ ਭਾਅ ਮਿਲੇਗਾ।

Wheat MarketWheat Market

ਖੇਤਾਬਾੜੀ ਸਕੱਤਰ ਕਾਹਨ ਸਿੰਘ ਪਨੂੰ ਨੇ ਕਿਹਾ ਕਿ ਕਿਸਾਨਾਂ ਨੂੰ 48 ਘੰਟੇ 'ਚ ਫਸਲ ਦੀ ਅਦਾਇਗੀ ਵੀ ਮਿਲੇਗੀ। ਕਿਸਾਨਾਂ ਨੂੰ ਆਨਲਾਈਨ ਹੀ ਅਦਾਇਗੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਖੁਰਾਕ ਵਿਭਾਗ ਨੂੰ ਵੀ ਆੜ੍ਹਤੀਆਂ ਨੂੰ 48 ਘੰਟਿਆਂ ਦੇ ਅੰਦਰ ਖਰੀਦ ਦੀ ਅਦਾਇਗੀ ਕਰਨੀ ਅਤੇ ਅੱਗੇ ਕਿਸਾਨਾਂ ਨੂੰ ਦੋ ਦਿਨਾਂ ਦੇ ਅੰਦਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸੂਬਾ ਸਰਕਾਰ ਪਹਿਲਾਂ ਹੀ 23,000 ਕਰੋੜ ਰੁਪਏ ਦੀ ਸੀਸੀਐਲ ਹਾਸਲ ਕਰ ਚੁੱਕੀ ਹੈ।

Wheat Wheat

ਇਸ ਦੌਰਾਨ ਮੁੱਖ ਮੰਤਰੀ ਨੇ ਖਰੀਦ ਦੇ ਕੰਮ ਦੌਰਾਨ ਕਿਸੇ ਵੀ ਥਾਂ ਭੀੜ ਇਕੱਠੀ ਹੋਣ ਨੂੰ ਰੋਕਣ ਵਾਸਤੇ ਆੜ੍ਹਤੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਪਾਣੀ ਤੇ ਖਾਣ ਵਾਲੇ ਰਾਸ਼ਨ ਦਾ ਵਿਅਕਤੀਗਤ ਪ੍ਰਬੰਧ ਕਰਨ ਅਤੇ ਕੋਈ ਵੀ ਵਾਟਰ ਕੂਲਰ ਲਗਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਮੁਹਿੰਮ ਵਿੱਚ ਸ਼ਾਮਲ ਕਿਸਾਨਾਂ ਅਤੇ ਹੋਰਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈ ਜਾਣ।

Wheat harvesting with machineWheat 

ਮੁੱਖ ਮੰਤਰੀ ਨੂੰ ਵੀਡਿਓ ਕਾਨਫਰਸਿੰਗ ਦੌਰਾਨ ਦੱਸਿਆ ਗਿਆ ਕਿ ਖਰੀਦ ਦੇ ਕੰਮ ਲਈ 14.2 ਲੱਖ ਵਰਕਰ ਉਪਲੱਬਧ ਹਨ ਅਤੇ ਮਜ਼ਦੂਰਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਗਨਰੇਗਾ ਵਰਕਰਾਂ ਦੇ ਵੇਰਵੇ ਵੀ ਆੜ੍ਹਤੀਆਂ ਨਾਲ ਸਾਂਝੇ ਕੀਤੇ ਜਾ ਰਹੇ ਹਨ।  

Wheat procurement-2Wheat 

ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਸੇਵਾ-ਮੁਕਤ ਮੁਲਾਜ਼ਮਾਂ ਨੂੰ ਵਾਪਸ ਬੁਲਾਇਆ ਜਾ ਰਿਹਾ ਹੈ ਅਤੇ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ (ਕੁੱਲ 1800 ਸਟਾਫ) ਦੇ ਸਮਰਪਿਤ ਸਟਾਫ ਨੂੰ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਰੱਖਿਆ ਗਿਆ ਹੈ। 2-3 ਖਰੀਦ ਕੇਂਦਰਾਂ ਦੀ ਨਿਗਰਾਨੀ ਲਈ ਇਕ ਇੰਸਪੈਕਟਰ ਹੋਵੇਗਾ।

Wheat Wheat

ਸਮਾਜਿਕ ਦੂਰੀ ਬਣਾਈ ਰੱਖਣ ਲਈ ਮੰਡੀਆਂ ਵਿੱਚ ਜ਼ਮੀਨੀ ਜਗ੍ਹਾ ਨੂੰ ਕਣਕ ਦੇ 50 ਕੁਇੰਟਲ ਦੇ ਢੇਰ ਲਈ 30*30 ਦੇ ਖੇਤਰ ਵਿੱਚ ਵੰਡਿਆ ਜਾ ਰਿਹਾ ਹੈ। ਹਰ ਰੋਜ਼ ਇਕ ਤਿਹਾਈ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਵਾਲੇ ਟਰੈਕਟਰ-ਟਰਾਲੀ ਦੇ ਨੰਬਰ ਅਤੇ ਹੋਲੋਗ੍ਰਾਮ ਨਾਲ ਕੂਪਨ ਜਾਰੀ ਕੀਤੇ ਜਾਣਗੇ।

ਜਦੋਂ ਮੰਡੀਆਂ ਵਿੱਚ ਆਈ ਹੋਈ ਕਣਕ ਚੁੱਕੀ ਜਾਵੇਗੀ ਤਾਂ ਉਸ ਤੋਂ ਬਾਅਦ ਹੀ ਹੋਰ ਕੂਪਨ ਜਾਰੀ ਕੀਤੇ ਜਾਣਗੇ। ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਰਾਤ ਨੂੰ ਕੰਬਾਈਨਾਂ ਚਲਾਉਣ 'ਤੇ ਪਹਿਲਾਂ ਹੀ ਰੋਕ ਲਾਈ ਹੋਈ ਹੈ ਅਤੇ ਕੰਬਾਈਨਾਂ ਸਿਰਫ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਚਲਾਉਣ ਦੀ ਇਜਾਜ਼ਤ ਹੋਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement