ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਨਹੀਂ ਆਈ ਰਾਸ, ਹਜ਼ਾਰਾਂ ਏਕੜ ਫ਼ਸਲ ਵਾਹੀ
Published : Jul 8, 2020, 11:57 am IST
Updated : Jul 8, 2020, 12:16 pm IST
SHARE ARTICLE
Paddy
Paddy

ਕਿਸਾਨਾਂ ਨੂੰ ਦੋਹਰੇ ਖ਼ਰਚੇ ਝੱਲਣੇ ਪੈ ਰਹੇ ਹਨ

ਚੰਡੀਗੜ੍ਹ- ਕੋਰੋਨਾ ਵਾਇਰਸ ਕਾਰਨ ਲੱਗੇ ਲਾਕਡਾਊਨ ਦੇ ਚੱਲਦਿਆਂ ਲੇਬਰ ਦੀ ਘਾਟ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਘਾਟੇ ਦਾ ਸੌਦਾ ਸਾਬਤ ਹੋ ਰਹੀ ਹੈ। ਵੱਖ-ਵੱਖ ਪੱਖਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਾਮਯਾਬ ਨਾ ਹੋ ਸਕਣ ਕਰਕੇ ਕਿਸਾਨਾਂ ਵੱਲੋਂ ਖੇਤ ਵਾਹ ਕੇ ਮੁੜ ਰਵਾਇਤੀ ਢੰਗ ਨਾਲ ਕੱਦੂ ਕਰਕੇ ਝੋਨਾ ਬੀਜਿਆ ਜਾ ਰਿਹਾ ਹੈ।

PaddyPaddy

ਇਸ ਕਾਰਨ ਕਿਸਾਨਾਂ ਨੂੰ ਦੋਹਰੇ ਖ਼ਰਚੇ ਝੱਲਣੇ ਪੈ ਰਹੇ ਹਨ। ਇਕੱਲੇ ਬਰਨਾਲਾ ਜ਼ਿਲ੍ਹੇ ਵਿਚ ਇਸ ਵਾਰ 20 ਹਜ਼ਾਰ ਹੈਕਟੇਅਰ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਪਰ ਇਹ ਤਰਕੀਬ ਕਾਮਯਾਬ ਨਾ ਹੋਣ 'ਤੇ ਮਜਬੂਰੀ ਵੱਸ ਕਿਸਾਨਾਂ ਵੱਲੋਂ ਅੱਧੇ ਤੋਂ ਵੱਧ ਰਕਬੇ ’ਚੋਂ ਝੋਨਾ ਵਾਹਿਆ ਜਾ ਚੁੱਕਾ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ 'ਚ 300 ਏਕੜ ਦੇ ਕਰੀਬ ਸਿੱਧੀ ਬਿਜਾਈ ਰਾਹੀਂ ਲਾਏ ਝੋਨੇ ’ਚੋਂ 250 ਏਕੜ ਝੋਨਾ ਵਾਹ ਦਿੱਤਾ ਗਿਆ ਹੈ।

PaddyPaddy

ਇਸੇ ਤਰ੍ਹਾਂ ਮੱਲੀਆਂ ਵਿਚ 250 ਏਕੜ ਦੇ ਕਰੀਬ ਰਕਬੇ ’ਚੋਂ 80 ਫ਼ੀਸਦੀ ਤੇ ਗਾਗੇਵਾਲ ਵਿਚ 50 ਏਕੜ ’ਚੋਂ 25 ਏਕੜ ਸਿੱਧੀ ਬਿਜਾਈ ਵਾਲਾ ਝੋਨਾ ਵਾਹੁਣਾ ਪਿਆ। ਖੇਤੀਬਾੜੀ ਵਿਭਾਗ ਮੁਤਾਬਕ 25 ਤੋਂ 30 ਫ਼ੀਸਦੀ ਸਿੱਧੀ ਬਿਜਾਈ ਵਾਲਾ ਝੋਨਾ ਕਾਮਯਾਬ ਨਾ ਹੋਣ ਕਰਕੇ ਕਿਸਾਨਾਂ ਵੱਲੋਂ ਵਾਹਿਆ ਗਿਆ ਹੈ। ਪਹਿਲੀ ਗੱਲ ਜ਼ਿਆਦਾ ਮੀਂਹ ਪੈਣ ਕਾਰਨ ਬੀਜ ਦਾ ਨੁਕਸਾਨ ਹੋਇਆ ਹੈ।

PaddyPaddy

ਉਨ੍ਹਾਂ ਕਿਹਾ ਕਿ ਇਸ ਦਾ ਇਕ ਵੱਡਾ ਕਾਰਨ ਇਹ ਹੈ ਕਿ ਕਿਸਾਨਾਂ ਨੂੰ ਸਿੱਧੀ ਬਿਜਾਈ ਦੀ ਤਕਨੀਕ ਫਿਲਹਾਲ ਪੂਰੀ ਤਰ੍ਹਾਂ ਪਤਾ ਨਹੀਂ। ਆਉਣ ਵਾਲੇ ਵਰ੍ਹੇ 'ਚ ਕਿਸਾਨਾਂ ਨੂੰ ਇਸ ਬਾਬਤ ਜਾਗਰੂਕ ਕੀਤਾ ਜਾਵੇਗਾ ਤੇ ਸਿਖਲਾਈ ਵੀ ਦਿੱਤੀ ਜਾਵੇਗੀ।

paddy sowingPaddy Sowing

ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤੋਂ ਬਾਅਦ ਵੱਡੇ ਪੱਧਰ 'ਤੇ ਪਾਣੀ ਦੀ ਬੱਚਤ ਹੋਣ ਦੀ ਉਮੀਦ ਬੱਝੀ ਸੀ। ਕਿਸਾਨਾਂ ਨੂੰ ਆਸ ਸੀ ਕਿ ਇਸ ਤਰੀਕੇ ਉਨ੍ਹਾਂ ਦਾ ਪਾਣੀ 'ਤੇ ਹੋਣ ਵਾਲਾ ਖਰਚ ਬਚ ਸਕੇਗਾ ਪਰ ਉਨ੍ਹਾਂ ਨੂੰ ਦੂਹਰੀ ਵਾਰ ਬਿਜਾਈ ਕਰਨ 'ਤੇ ਵੱਡਾ ਘਾਟਾ ਪਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement