ਬਿਜਲੀ ਸੋਧ ਬਿੱਲ 2022 ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਬਿਜਲੀ ਕਰਮਚਾਰੀਆਂ ਨੇ ਵੀ ਦਿੱਤਾ ਧਰਨਾ
Published : Aug 8, 2022, 5:58 pm IST
Updated : Aug 8, 2022, 5:58 pm IST
SHARE ARTICLE
Farmers Protest against Electricity (Amendment) Bill
Farmers Protest against Electricity (Amendment) Bill

ਦੂਜੇ ਪਾਸੇ ਬਿਜਲੀ ਵਿਭਾਗ ਨੇ ਸੋਮਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਪਬਲਿਕ ਡੀਲਿੰਗ ਤੋਂ ਇਨਕਾਰ ਕਰ ਦਿੱਤਾ।


 
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2022 ਸੰਸਦ ਵਿਚ ਪੇਸ਼ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਬਿਜਲੀ ਮੁਲਾਜ਼ਮਾਂ ਵੱਲੋਂ ਅੰਮ੍ਰਿਤਸਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਹੈ। ਦੂਜੇ ਪਾਸੇ ਬਿਜਲੀ ਵਿਭਾਗ ਨੇ ਸੋਮਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਪਬਲਿਕ ਡੀਲਿੰਗ ਤੋਂ ਇਨਕਾਰ ਕਰ ਦਿੱਤਾ। ਕਿਸਾਨਾਂ ਨੇ ਗੋਲਡਨ ਗੇਟ ਨੇੜੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।

Protest against Electricity (Amendment) BillProtest against Electricity (Amendment) Bill

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬਿੱਲ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਸੂਬਾ ਪੱਧਰੀ ਅੰਦੋਲਨ ਸ਼ੁਰੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਿੱਲ ਪੂਰੀ ਤਰ੍ਹਾਂ ਦੇਸ਼ ਵਿਰੋਧੀ ਹੈ। ਬਿੱਲ ਪਾਸ ਕਰਨ ਸਮੇਂ ਆਮ ਲੋਕਾਂ ਦਾ ਕੋਈ ਖਿਆਲ ਨਹੀਂ ਰੱਖਿਆ ਗਿਆ। ਦੂਜੇ ਪਾਸੇ ਬਿਜਲੀ ਮੁਲਾਜ਼ਮਾਂ ਤੇ ਇੰਜਨੀਅਰਾਂ ਦੇ ਬੈਨਰ ਹੇਠ ਅਧਿਕਾਰੀ ਅਤੇ ਮੁਲਾਜ਼ਮ ਹੜਤਾਲ ’ਤੇ ਹਨ। ਪਾਵਰਕੌਮ ਆਗੂਆਂ ਨੇ ਦੱਸਿਆ ਕਿ ਬਿਜਲੀ ਸੋਧ ਬਿੱਲ ਸੋਮਵਾਰ ਨੂੰ ਸਦਨ ਵਿਚ ਰੱਖਿਆ ਜਾਵੇਗਾ।

Sarwan Singh PandherSarwan Singh Pandher

ਇਸ ਦੇ ਵਿਰੋਧ ਵਿਚ ਸੂਬੇ ਭਰ ਵਿਚ ਬਿਜਲੀ ਕਾਮਿਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਇਸ ਮੁੱਦੇ ’ਤੇ ਸੂਬਾ ਪੱਧਰੀ ਅੰਦੋਲਨ ਸ਼ੁਰੂ ਕਰਨ ਲਈ ਸ਼ਾਮ ਨੂੰ ਵਰਕਿੰਗ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਫੈਸਲਾ ਲੈਣ ਉਪਰੰਤ ਸੰਘਰਸ਼ ਦੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

Electricity (Amendment) Bill, 2022 introduced in Lok SabhaElectricity (Amendment) Bill, 2022 introduced in Lok Sabha

ਬਿਜਲੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਦੇਸ਼ ਭਰ ਦੀਆਂ ਬਿਜਲੀ ਕੰਪਨੀਆਂ ਦਾ ਨਿੱਜੀਕਰਨ ਹੋ ਜਾਵੇਗਾ। ਰਾਸ਼ਟਰੀ ਸੰਸਥਾ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਚ ਕਿਹਾ ਗਿਆ ਕਿ ਸੰਸਦ 'ਚ ਬਿਜਲੀ ਸੋਧ ਬਿੱਲ 2022 ਪੇਸ਼ ਕਰਨ ਤੋਂ ਪਹਿਲਾਂ ਇਸ 'ਤੇ ਸਾਰਿਆਂ ਨਾਲ ਵਿਸਤ੍ਰਿਤ ਚਰਚਾ ਕੀਤੀ ਜਾਣੀ ਜ਼ਰੂਰੀ ਹੈ। ਇਲੈਕਟ੍ਰੀਸਿਟੀ ਐਕਟ 2003 ਬਣਾਉਂਦੇ ਸਮੇਂ ਜਿਸ ਵਿਧੀ ਦਾ ਪਾਲਣ ਕੀਤਾ ਗਿਆ ਸੀ, ਉਹ ਨਵਾਂ ਐਕਟ ਬਣਾਉਣ ਵੇਲੇ ਅਪਣਾਇਆ ਜਾਣਾ ਚਾਹੀਦਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement