
ਪੂਰੇ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਸੀ.ਸੀ.ਐਲ. ਦੇ ਕੁੱਲ ਅਨੁਮਾਨਤ 35552 ਕਰੋੜ ਰੁਪਏ ਦੀ ਲੋੜ ਹੈ ਜਿਸ ਵਿੱਚੋਂ 30220.82 ਕਰੋੜ ਰੁਪਏ ਜਾਰੀ ਹੋ ਗਏ ਹਨ
ਚੰਡੀਗੜ੍ਹ: ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਸਾਉਣੀ ਖਰੀਦ ਸੀਜ਼ਨ 2020-21 ਦੇ ਅਕਤੂਬਰ ਮਹੀਨੇ ਲਈ ਝੋਨੇ ਦੀ ਖਰੀਦ ਵਾਸਤੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੇ 30220 ਕਰੋੜ ਰੁਪਏ ਮਨਜ਼ੂਰ ਕਰ ਦਿੱਤਾ ਹੈ। ਇਸ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹੁਣ ਤੱਕ ਖਰੀਦੀ ਜਾ ਚੁੱਕੀ ਫਸਲ ਲਈ ਕਿਸਾਨਾਂ ਨੂੰ 24 ਘੰਟੇ ਦੇ ਅੰਦਰ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ।
rbi ਸਰਕਾਰੀ ਬੁਲਾਰੇ ਦਾ ਕਹਿਣਾ ਹੈ ਕਿ ਪੂਰੇ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਸੀ.ਸੀ.ਐਲ. ਦੇ ਕੁੱਲ ਅਨੁਮਾਨਤ 35552 ਕਰੋੜ ਰੁਪਏ ਦੀ ਲੋੜ ਹੈ ਜਿਸ ਵਿੱਚੋਂ 30220.82 ਕਰੋੜ ਰੁਪਏ ਜਾਰੀ ਹੋ ਗਏ ਹਨ ਅਤੇ ਬਾਕੀ ਬਚਦੀ ਰਾਸ਼ੀ ਨਵੰਬਰ ਮਹੀਨੇ ਲਈ ਪ੍ਰਵਾਨ ਕੀਤੀ ਜਾਣ ਵਾਲੀ ਸੀ.ਸੀ.ਐਲ. ਮੌਕੇ ਇਸ ਮਹੀਨੇ ਦੇ ਅੰਤ ਵਿੱਚ ਰਾਸ਼ੀ ਨੂੰ ਸੋਧਣ ਦੇ ਨਿਰਧਾਰਤ ਪੈਮਾਨੇ ਤਹਿਤ ਜਾਰੀ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਇਸ ਵਾਰ ਕੇਂਦਰ ਸਰਕਾਰ ਨੇ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਦੀ ਥਾਂ 26 ਸਤੰਬਰ ਤੋਂ ਸ਼ੁਰੂ ਕਰ ਦਿੱਤੀ ਸੀ। ਕੋਰੋਨਾ ਦੇ ਮੱਦੇਨਜ਼ਰ ਮੰਡੀ ਬੋਰਡ ਨੇ 4000 ਖ਼ਰੀਦ ਕੇਂਦਰ ਬਣਾਏ ਹਨ।