
ਮ੍ਰਿਤਕ ਕਿਸਾਨ ਸਿਰ ਸੀ 25 ਲੱਖ ਤੋਂ ਵੱਧ ਕਰਜ਼ਾ
Farmer Suicide News: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਮਾਨ ਵਿਖੇ ਕਰਜ਼ੇ ਤੋਂ ਦੁਖੀ ਹੋ ਨੌਜਵਾਨ ਕਿਸਾਨ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਕਿਸਾਨ ਰਵਿੰਦਰ ਸਿੰਘ (23) ਦੇ ਪਿਤਾ ਸੁਖਦੇਵ ਸਿੰਘ ਨੇ ਦਸਿਆ ਕਿ ਉਨ੍ਹਾਂ ਦੀ 10 ਕਿੱਲੇ ਦੇ ਕਰੀਬ ਜ਼ਮੀਨ ਹੈ ਪਰ ਬੀਤੇ ਦਿਨੀਂ ਆਏ ਹੜ੍ਹਾਂ ਦੇ ਪਾਣੀ ਕਾਰਨ ਪਹਿਲਾਂ ਵੀ ਉਨ੍ਹਾਂ ਦੀ ਬੀਜੀ ਹੋਈ ਝੋਨੇ ਦੀ ਫਸਲ ਬਰਬਾਦ ਹੋ ਗਈ ਅਤੇ ਪਾਣੀ ਉਤਰਨ ਤੋਂ ਬਾਅਦ ਜਦੋਂ ਉਨ੍ਹਾਂ ਨੇ ਮੁੜ ਫਸਲ ਬੀਜੀ ਤਾਂ ਦੁਬਾਰਾ ਪਾਣੀ ਆ ਗਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਤੋਂ ਬਾਅਦ ਬੀਜੀ ਗਈ ਸਰੋਂ ਅਤੇ ਕਣਕ ਦੀ ਫਸਲ ਵੀ ਬਰਬਾਦ ਹੋ ਗਈ। ਵਾਰ-ਵਾਰ ਫਸਲ ਖ਼ਰਾਬ ਹੋਣ ਕਾਰਨ ਰਵਿੰਦਰ ਸਿੰਘ ਪਰੇਸ਼ਾਨ ਰਹਿੰਦਾ ਸੀ ਕਿ 25 ਲੱਖ ਕਰਜ਼ਾ ਕਿਵੇਂ ਉਤਾਰਿਆ ਜਾਵੇਗਾ। ਇਸੇ ਪਰੇਸ਼ਾਨੀ ਦੇ ਚਲਦਿਆਂ ਉਸ ਨੇ ਜ਼ਹਿਰੀਲੀ ਦਵਾਈ ਪੀ ਲਈ। ਰਵਿੰਦਰ ਸਿੰਘ ਦੀ ਪਤਨੀ ਬਲਜੀਤ ਕੌਰ ਨੇ ਦਸਿਆ ਕਿ ਉਸ ਦਾ ਇਕ ਲੜਕਾ ਹੈ, ਜੋ ਕਿ ਬਹੁਤ ਛੋਟਾ ਹੈ। ਪੀੜਤ ਪ੍ਰਵਾਰ ਨੇ ਸਰਕਾਰ ਤੋਂ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ ਤਾਂ ਜੋ ਮ੍ਰਿਤਕ ਦੇ ਪ੍ਰਵਾਰ ਨੂੰ ਕੁੱਝ ਰਾਹਤ ਮਿਲ ਸਕੇ।
(For more Punjabi news apart from Farmer committed suicide, stay tuned to Rozana Spokesman)