ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਨਾਂ ਗੁਰਮੀਤ ਸਿੰਘ (64) ਪੁੱਤਰ ਮੱਘਰ ਸਿੰਘ ਸੀ।
ਸੁਨਾਮ: ਪੰਜਾਬ ਵਿਚ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲਾਵਾਲ ਵਿਚ ਵੀਰਵਾਰ ਨੂੰ ਇਕ ਬਜ਼ੁਰਗ ਕਿਸਾਨ ਨੇ ਆਪਣੇ ਖੇਤਾਂ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਨਾਂ ਗੁਰਮੀਤ ਸਿੰਘ (64) ਪੁੱਤਰ ਮੱਘਰ ਸਿੰਘ ਸੀ। ਕਿਸਾਨ ਪਰਿਵਾਰ ਸਿਰ 8 ਲੱਖ ਰੁਪਏ ਦਾ ਕਰਜ਼ਾ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਵਾਪਰੇ ਘਟਨਾਕ੍ਰਮ ਮਗਰੋਂ ਪੁਲਿਸ ਨੇ ਲੋਕਾਂ ਤੋਂ ਮੰਗਿਆ ਸਹਿਯੋਗ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਪਿੰਡ ਤੋਲਾਵਾਲ ਦੇ ਰਹਿਣ ਵਾਲੇ ਕਿਸਾਨ ਕੋਲ ਸਵਾ ਏਕੜ ਜ਼ਮੀਨ ਹੈ। ਉਹਨਾਂ ਦੇ 2 ਬੇਟੇ ਅਤੇ ਇਕ ਬੇਟੀ ਹੈ। ਕਿਸਾਨ ਪਰਿਵਾਰ ਸਿਰ ਕਰੀਬ 8 ਲੱਖ ਰੁਪਏ ਦਾ ਕਰਜ਼ਾ ਸੀ।
ਇਹ ਵੀ ਪੜ੍ਹੋ: ਵਿਦੇਸ਼ ਵਿਚ ਵਧਿਆ ਪੰਜਾਬ ਦਾ ਮਾਣ: ਨਿਊਜ਼ੀਲੈਂਡ ਪੁਲਿਸ ਵਿਚ ਭਰਤੀ ਹੋਏ ਦੋ ਨਵੇਂ ਪੰਜਾਬੀ
ਇਸ ਵਿਚੋਂ ਕੁਝ ਕਰਜ਼ਾ ਜਨਤਕ ਖੇਤਰ ਦੇ ਬੈਂਕਾਂ ਦਾ ਸੀ, ਜਦਕਿ ਬਾਕੀ ਆੜਤੀਆ ਅਤੇ ਹੋਰ ਲੋਕਾਂ ਤੋਂ ਲਿਆ ਗਿਆ ਸੀ। ਜਸਵੰਤ ਸਿੰਘ ਅਨੁਸਾਰ ਗੁਰਮੀਤ ਸਿੰਘ ਨੂੰ ਕਰਜ਼ਾ ਲਏ 10 ਸਾਲ ਹੋ ਗਏ ਸਨ ਅਤੇ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਗੁਰਮੀਤ ਸਿੰਘ ਨੇ ਵੀਰਵਾਰ ਨੂੰ ਆਪਣੇ ਖੇਤਾਂ 'ਚ ਦਰੱਖਤ ਨਾਲ ਫਾਹਾ ਲੈ ਲਿਆ।