Ludhiana News: ਲੁਧਿਆਣਾ 'ਚ ਕਰਜ਼ੇ ਤੋੋਂ ਤੰਗ ਆਏ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Published : Mar 9, 2024, 11:31 am IST
Updated : Mar 9, 2024, 11:58 am IST
SHARE ARTICLE
A Farmer committed suicide in Ludhiana News in punjabi:
A Farmer committed suicide in Ludhiana News in punjabi:

Ludhiana News: ਮ੍ਰਿਤਕ ਲਗਭਗ ਦਸ ਲੱਖ ਰੁਪਏ ਦਾ ਕਰਜ਼ਾਈ ਸੀ

A Farmer committed suicide in Ludhiana News in punjabi: ਹਰ ਰੋਜ਼ ਅਨੇਕਾਂ ਕਿਸਾਨ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀਆਂ ਕਰ ਰਹੇ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਦੇ ਨੇੜਲੇ ਪਿੰਡ ਬੱਸੂਵਾਲ ਤੋਂ ਸਾਹਮਣੇ ਆਇਆ ਹੈ। ਇਥੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਮੌਤ ਨੂੰ ਗਲੇ  ਲਗਾ ਗਿਆ।

ਇਹ ਵੀ ਪੜ੍ਹੋ: Canada Time Change News: ਕੈਨੇਡਾ ’ਚ ਭਲਕੇ ਘੜੀਆਂ 1 ਘੰਟਾ ਹੋਣਗੀਆਂ ਅੱਗੇ 

ਮ੍ਰਿਤਕ ਦੀ ਪਹਿਚਾਣ ਗੁਰਦੀਪ ਸਿੰਘ ਉਰਫ ਕੁਲਦੀਪ ਸਿੰਘ (50) ਪੁੱਤਰ ਸੁਖਦੇਵ ਸਿੰਘ ਵਜੋਂ ਹੋਈ ਹੈ। ਮ੍ਰਿਤਕ ਆਪਣੀ ਢਾਈ ਏਕੜ ਜ਼ਮੀਨ ਵਿਚ ਖੇਤੀਬਾੜੀ ਕਰਦਾ ਸੀ। ਇਸ ਜ਼ਮੀਨ ਵਿਚੋਂ ਇਕ ਏਕੜ ਜ਼ਮੀਨ ਵੇਚ ਦਿਤੀ ਸੀ ਅਤੇ ਬਾਕੀ ਬਚਦੀ ਡੇਢ ਏਕੜ ਜ਼ਮੀਨ ਗਹਿਣੇ ਰੱਖੀ ਹੋਈ ਹੈ।

ਇਹ ਵੀ ਪੜ੍ਹੋ: Punjab News: ਪੜ੍ਹਾਈ ਦਾ ਖਰਚਾ ਕੱਢਣ ਲਈ ਨਸ਼ਾ ਤਸਕਰ ਬਣਿਆ ਵਿਦਿਆਰਥੀ, ਕਬਜ਼ੇ 'ਚੋਂ 2 ਕਿਲੋ ਅਫੀਮ ਹੋਈ ਬਰਾਮਦ 

ਮ੍ਰਿਤਕ ਸਿਰ ਲਗਭਗ ਦਸ ਲੱਖ ਰੁਪਏ ਦਾ ਕਰਜ਼ਾ ਸੀ ਅਤੇ ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ ਤਾਂ ਉਸ ਨੇ ਵੀਰਵਾਰ ਨੂੰ ਜ਼ਹਿਰੀਲੀ ਦਵਾਈ ਪੀ ਲਈ, ਜਿਸ ਨੂੰ ਪਰਿਵਾਰਕ ਮੈਂਬਰਾ ਨੇ ਪਿੰਡ ਰੂੰਮੀ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਤਾਂ ਉਸ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਹਠੂਰ ਪੁਲਿਸ ਵਲੋਂ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਸਰਕਾਰੀ ਹਸਪਤਾਲ ਜਗਰਾਓਂ ਤੋਂ ਲਾਸ਼ ਦਾ ਪੋਸਟਮਾਰਟਮ ਕਰ ਕੇ ਵਾਰਸਾਂ ਹਵਾਲੇ ਕਰ ਦਿਤੀ ਹੈ। ਮ੍ਰਿਤਕ ਦਾ ਸਸਕਾਰ ਕਰ ਦਿਤਾ ਗਿਆ ਹੈ। ਮ੍ਰਿਤਕ ਗੁਰਦੀਪ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਨਾਬਾਲਗ ਲੜਕਿਆਂ ਨੂੰ ਛੱਡ ਗਿਆ ਹੈ। 

(For more news apart from A Farmer committed suicide in Ludhiana News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement