
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਲੌਕਡਾਊਨ ਦੌਰਾਨ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਨਵੀਂ ਦਿੱਲੀ: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਲੌਕਡਾਊਨ ਦੌਰਾਨ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕਿਸਾਨਾਂ ਦਾ ਕੰਮ ਪ੍ਰਭਾਵਿਤ ਨਾ ਹੋਵੇ, ਇਸ ਦੇ ਲਈ ਦੇਸ਼ ਦੇ 7 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 2-2- ਹਜ਼ਾਰ ਰੁਪਏ ਭੇਜ ਦਿੱਤੇ ਹਨ। ਇਹ ਪੈਸੇ ਇਕ ਹਫ਼ਤੇ ਵਿਚ ਭੇਜੇ ਗਏ ਹਨ।
Pradhan Mantri Kisan Samman Nidhi
ਬਾਕੀ ਕਿਸਾਨਾਂ ਨੂੰ ਰਾਹਤ ਦੇਣ ਦੀ ਪ੍ਰਕਿਰਿਆ ਜਾਰੀ ਹੈ। ਇਹ ਰਕਮ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੇ ਤਹਿਤ ਰਜਿਸਟਰਡ ਕਿਸਾਨਾਂ ਨੂੰ ਭੇਜੀ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਕੈਲਾਸ਼ ਚੌਧਰੀ ਨੇ ਡਾਇਰੈਕਟ ਬੈਨੀਫਿਟ ਟ੍ਰਾਂਸਫਰ ਦੇ ਜ਼ਰੀਏ ਕਿਸਾਨਾਂ ਨੂੰ 14,000 ਕਰੋੜ ਰੁਪਏ ਭੇਜੇ ਜਾਣ ਦੀ ਪੁਸ਼ਟੀ ਕੀਤੀ ਹੈ ।
Farmer
ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੂਤਰਾਂ ਮੁਤਾਬਕ ਕੁੱਲ 9 ਕਰੋੜ ਕਿਸਾਨਾਂ ਦੇ ਖਾਤਿਆਂ ਵਿਚ ਕਰੀਬ 18 ਹਜ਼ਾਰ ਕਰੋੜ ਰੁਪਏ ਦੀ ਰਕਮ ਭੇਜੀ ਜਾਣੀ ਹੈ। ਬਾਕੀ ਲੋਕਾਂ ਨੂੰ ਪੈਸੇ ਭੇਜਣ ਦੀ ਪ੍ਰਕਿਰਿਆ ਜਾਰੀ ਹੈ। ਖ਼ਾਸ ਗੱਲ ਇਹ ਹੈ ਕਿ ਇਹ ਪੈਸੇ ਉਹਨਾਂ ਕਿਸਾਨਾਂ ਨੂੰ ਹੀ ਮਿਲਣਗੇ, ਜਿਨ੍ਹਾਂ ਦਾ ਸਕੀਮ ਦੇ ਤਹਿਤ ਅਧਾਰ ਵੈਰੀਫੀਕੇਸ਼ਨ ਹੋ ਚੁੱਕਾ ਹੈ।
Pradhan mantri kisan samman nidhi scheme
ਗਰੀਬਾਂ ਅਤੇ ਕਿਸਾਨਾਂ ਨੂੰ ਜ਼ਿਆਦਾ ਫਰਕ ਨਾ ਪਵੇ, ਇਸ ਦੇ ਲਈ ਸਰਕਾਰ ਨੇ ਮਾਰਚ ਵਿਚ ਵੱਡੇ ਆਰਥਕ ਪੈਕੇਜ ਦਾ ਐਲਾਨ ਕੀਤਾ ਸੀ। ਇਸ ਵਿਚ ਪੀਐਮ-ਕਿਸਾਨ ਸਨਮਾਨ ਨਿਧੀ ਸਕੀਮ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ। ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਪੈਸੇ ਮਿਲ ਸਕਣ। ਦੇਸ਼ ਵਿਚ ਕਰੀਬ 14.5 ਕਰੋੜ ਕਿਸਾਨ ਹਨ ਪਰ ਇਸ ਸਕੀਮ ਤਹਿਤ ਸਾਰੇ ਕਿਸਾਨਾਂ ਦੀ ਵੈਰੀਫੀਕੇਸ਼ਨ ਨਹੀਂ ਹੋ ਸਕੀ ਹੈ।