
ਪੜਾਅ ਵਾਰ ਝੋਨਾ ਲਗਾਉਣ ਸਬੰਧੀ ਸਰਕਾਰ ਨੇ ਜਾਰੀ ਕੀਤੀਆਂ ਸਨ ਤਰੀਕਾਂ
ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਨੇ 10 ਜੂਨ ਤੋਂ ਝੋਨਾ ਲਗਾਉਣ ਦਾ ਐਲਾਨ ਕੀਤਾ ਹੈ ਅਤੇ ਸਰਕਰ ਵਲੋਂ ਜਾਰੀ ਕੀਤੀਆਂ ਤਰੀਕਾਂ ਨੂੰ ਬਦਲਣ ਦੀ ਮੰਗ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਪੰਜਾਬ ਵਿਚ 10 ਜੂਨ ਤੋਂ ਹੀ ਝੋਨਾ ਲਗਾਇਆ ਜਾਵੇਗਾ ਅਤੇ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਿਆਂ ਤਾਂ 20 ਮਈ ਤੋਂ ਕਿਸਾਨ ਭਵਨ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ।
Paddy sowing
ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਦੱਸਣਯੋਗ ਹੈ ਕਿ ਸਰਕਾਰ ਨੇ ਇਸ ਸੀਜ਼ਨ ਵਿਚ ਪੜਾਅ ਵਾਰ ਝੋਨਾ ਲਗਾਉਣ ਲਈ 18 ,19 ਜੂਨ ਦੀਆਂ ਤਰੀਕਾਂ ਤੈਅ ਕੀਤੀਆਂ ਗਈਆਂ ਸਨ। ਦੱਸ ਦੇਈਏ ਕਿ ਕਿਸਾਨਾਂ ਨੇ ਇਸ ਬਾਬਤ ਪਾਵਰਕੌਮ ਦੇ ਸੀ.ਐਮ.ਡੀ. ਨਾਲ ਮੀਟਿੰਗ ਕੀਤੀ ਸੀ ਜੋ ਬੇਸਿੱਟਾ ਰਹੀ ਅਤੇ ਇਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿਤੀ ਹੈ।
paddy
ਉਨ੍ਹਾਂ ਕਿਹਾ ਕਿ ਝੋਨਾ ਦੀ ਲੁਆਈ 10 ਜੂਨ ਤੋਂ ਹੀ ਹੋਵੇਗੀ। ਸਰਕਾਰ ਨੂੰ ਜਾਰੀ ਕੀਤੀਆਂ ਤਰੀਕਾਂ ਵਿਚ ਬਦਲਾਅ ਕਰਨ ਲਈ ਕਿਹਾ ਗਿਆ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਤਿੱਖੇ ਸੰਘਰਸ਼ ਦੀ ਗੱਲ ਆਖੀ ਹੈ।