
ਕਿਸਾਨਾਂ ਦੀ ਆਮਦਨ ਅਤੇ ਸਹੂਲਤਾਂ ਵਧਾਉਣ ਲਈ ਕੇਂਦਰ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ।
ਨਵੀਂ ਦਿੱਲੀ: ਕਿਸਾਨਾਂ ਦੀ ਆਮਦਨ ਅਤੇ ਸਹੂਲਤਾਂ ਵਧਾਉਣ ਲਈ ਕੇਂਦਰ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ। ਇਸ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਇਕ ਲੱਖ ਕਰੋੜ ਰੁਪਏ ਦੇ ਖੇਤੀਬਾੜੀ ਢਾਂਚੇ ਦੀ ਉਸਾਰੀ ਲਈ ਫੰਡ ਨੂੰ ਮਨਜ਼ੂਰੀ ਦਿੱਤੀ ਗਈ ਹੈ।
Farmer
ਇਹ ਯੋਜਨਾ ਇੰਟਰਸਟ ਗ੍ਰਾਂਟ ਅਤੇ ਵਿੱਤੀ ਸਹਾਇਤਾ ਦੇ ਜ਼ਰੀਏ ਫਸਲ ਦੀ ਕਟਾਈ ਤੋਂ ਬਾਅਦ ਬੁਨਿਆਦੀ ਢਾਂਚਾ ਪ੍ਰਬੰਧਨ ਅਤੇ ਕੰਮਿਊਨਿਟੀ ਖੇਤੀਬਾੜੀ ਜਾਇਦਾਦ ਲਈ ਪ੍ਰਾਜੈਕਟਾਂ ਵਿਚ ਨਿਵੇਸ਼ ਲਈ ਮੱਧ ਅਤੇ ਲੰਬੀ ਮਿਆਦ ਦੇ ਕਰਜ਼ ਦੀ ਸਹੂਲਤ ਦੇਵੇਗੀ।
Pm Narinder Modi
ਯੋਜਨਾ ਦੇ ਤਹਿਤ ਇਕ ਲੱਖ ਕਰੋੜ ਰੁਪਏ ਦਾ ਖੇਤੀਬਾੜੀ ਫੰਡ ਸਥਾਪਤ ਕੀਤਾ ਜਾਵੇਗਾ। ਉਦਯੋਗਪਤੀ, ਸਟਾਰਟਅੱਪ, ਖੇਤੀਬਾੜੀ ਤਕਨਾਲੋਜੀ ਉਦਯੋਗ ਅਤੇ ਕਿਸਾਨਾਂ ਦੇ ਸਮੂਹਾਂ ਨੂੰ ਇਸ ਫੰਡ ਵਿਚੋਂ ਖੇਤੀ ਸੈਕਟਰ ਵਿਚ ਬੁਨਿਆਦੀ ਢਾਂਚਾ ਸਹੂਲਤਾਂ ਸਥਾਪਤ ਕਰਨ ਅਤੇ ਦੇਖਭਾਲ ਤੇ ਆਵਾਜਾਈ ਦੀਆਂ ਸਹੂਲਤਾਂ ਦਾ ਉਤਪਾਦਨ ਕਰਨ ਲਈ ਫੰਡ ਦਿੱਤੇ ਜਾਣਗੇ।
Agriculture
ਇਹ ਫੰਡ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 20 ਲੱਖ ਕਰੋੜ ਰੁਪਏ ਦੇ ਆਰਥਕ ਉਤਸ਼ਾਹਤ ਪੈਕੇਜ ਦਾ ਹਿੱਸਾ ਹੈ। ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਅਰਥਵਿਵਸਥਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਇਸ ਪੈਕੇਜ ਦਾ ਐਲਾਨ ਕੀਤਾ ਗਿਆ ਸੀ।
Agriculture
ਖੇਤੀਬਾੜੀ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਕ ਇਤਿਹਾਸਕ ਫੈਸਲਾ ਹੈ। ਇਸ ਨਾਲ ਖੇਤੀਬਾੜੀ ਸੈਕਟਰ ਨੂੰ ਉਤਸ਼ਾਹ ਮਿਲੇਗਾ। ਉਹਨਾਂ ਨੇ ਕਿਹਾ ਕਿ ਇਕ ਲੱਖ ਕਰੋੜ ਰੁਪਏ ਦੇ ਫੰਡ ਨਾਲ ਪ੍ਰਾਇਮਰੀ ਖੇਤੀਬਾੜੀ ਕਰਜ਼ਾ ਸੁਸਾਇਟੀਆਂ, ਕਿਸਾਨ ਸਮੂਹਾਂ, ਕਿਸਾਨ ਉਤਪਾਦਕ ਸੰਗਠਨਾਂ, ਖੇਤੀਬਾੜੀ ਉਦਮੀਆਂ ਆਦਿ ਦੀ ਆਰਥਕ ਮਦਦ ਕੀਤੀ ਜਾਵੇਗੀ।
Agriculture
ਤੋਮਰ ਨੇ ਦੱਸਿਆ ਕਿ ਦੋ ਕਰੋੜ ਰੁਪਏ ਤੱਕ ਦੇ ਪ੍ਰਾਜੈਕਟਾਂ ਨੂੰ ਵਿਆਜ ਵਿਚ ਤਿੰਨ ਫੀਸਦੀ ਤੱਕ ਦੀ ਰਿਆਇਤ ਦਿੱਤੀ ਜਾਵੇਗੀ। ਇਹ ਯੋਜਨਾ 10 ਸਾਲ ਲਈ ਹੋਵੇਗੀ। ਸਾਰੇ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ ਨਾਲ ਲੈਸ ਕਰਨ ਦਾ ਟੀਚਾ ਹੈ, ਤਾਂ ਜੋ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਖੇਤੀਬਾੜੀ ਲੋਨ ਪ੍ਰਾਪਤ ਹੋ ਸਕੇ।