
ਸੰਯੁਕਤ ਕਿਸਾਨ ਮੋਰਚੇ ਨੇ ਚੰਡੀਗੜ੍ਹ ਵਿਚ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨਾਲ ਬੈਠਕ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਨੇ ਚੰਡੀਗੜ੍ਹ ਵਿਚ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨਾਲ ਬੈਠਕ (Farmers Meeting with Political Parties) ਦਾ ਐਲਾਨ ਕੀਤਾ ਹੈ। ਇਹ ਬੈਠਕ 10 ਸਤੰਬਰ ਨੂੰ ਚੰਡੀਗੜ੍ਹ ਵਿਚ ਹੋਵੇਗੀ। ਦਿੱਲੀ ਦੇ ਸਿੰਘੂ ਬਾਰਡਰ (Singhu Border) ’ਤੇ ਹੋਈ 32 ਕਿਸਾਨ ਜਥੇਬੰਦੀਆਂ ਦੀ ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੇ ਇਸ ਦਾ ਐਲਾਨ ਕੀਤਾ ਹੈ।
Punjab farmers call all-party meet on polls
ਹੋਰ ਪੜ੍ਹੋ: ਕਰਨਾਲ: ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਅੱਜ ਵੀ ਇੰਟਰਨੈੱਟ ਸੇਵਾਵਾਂ ਠੱਪ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕੁਲਵੰਤ ਸਿੰਘ ਸੰਧੂ, ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਵਿਚ ਅਜੇ ਚੋਣਾਂ ਲਈ ਕਾਫੀ ਸਮਾਂ ਹੈ। ਪਹਿਲਾਂ ਵੀ ਸਿਆਸੀ ਪਾਰਟੀਆਂ ਪ੍ਰਚਾਰ ਕਰਦੀਆਂ ਰਹੀਆਂ ਹਨ ਪਰ ਇਸ ਵਾਰ ਸਿਆਸੀ ਧਿਰਾਂ ਜਲਦਬਾਜ਼ੀ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪਾਰਟੀਆਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਕਿਸਾਨ ਦਿੱਲੀ ਬਾਰਡਰ (Farmers At Delhi Border) ਉੱਤੇ ਸੰਘਰਸ਼ ਕਰ ਰਹੇ ਹਨ।
Farmers Protest
ਹੋਰ ਪੜ੍ਹੋ: ਸਾਬਕਾ IPS ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਸਿਆਸੀ ਧਿਰਾਂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਕਾਰਨ ਕਿਸਾਨ ਅੰਦੋਲਨ ਪ੍ਰਭਾਵਿਤ ਹੋ ਰਿਹਾ ਹੈ। ਇਸ ਸਬੰਧੀ ਕਿਸਾਨ ਜਥੇਬੰਦੀਆਂ (Farmer organizations) ਨੇ ਫੈਸਲਾ ਲਿਆ ਹੈ ਕਿ 10 ਤਰੀਕ ਨੂੰ ਚੰਡੀਗੜ੍ਹ ਵਿਚ ਇਕ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿਚ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਮੈਂਬਰ ਪਹੁੰਚ ਰਹੇ ਹਨ।
Farmers Protest
ਹੋਰ ਪੜ੍ਹੋ: ਦੁਬਈ ਦਾ ‘ਗੋਲਡਨ ਵੀਜ਼ਾ’ ਹਾਸਲ ਕਰਨ ਵਾਲੇ ਦੁਨੀਆਂ ਦੇ ਪਹਿਲੇ ਗੌਲਫ਼ਰ ਬਣੇ ਜੀਵ ਮਿਲਖਾ ਸਿੰਘ
ਬੈਠਕ ਵਿਚ ਭਾਜਪਾ ਤੋਂ ਇਲਾਵਾ ਸਾਰੀਆਂ ਪਾਰਟੀਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਜਾਵੇਗੀ ਕਿ ਉਹ ਉਦੋਂ ਤੱਕ ਚੋਣ ਪ੍ਰਚਾਰ ਨਾ ਕਰਨ ਜਦੋਂ ਤੱਕ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਨਹੀਂ ਕੀਤਾ ਜਾਂਦਾ।