ਨਰਮੇ ਦੀ ਫ਼ਸਲ 'ਤੇ ਆੜ੍ਹਤ ਬਾਰੇ ਫ਼ੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ
Published : Sep 9, 2022, 7:28 pm IST
Updated : Sep 9, 2022, 7:28 pm IST
SHARE ARTICLE
 9-Member committee constituted to decide on cotton crop comission for Arhtias
9-Member committee constituted to decide on cotton crop comission for Arhtias

ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਕਮੇਟੀ ਵਿਚ ਸ਼ਾਮਲ

 

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਆੜਤੀਆਂ, ਕਿਸਾਨਾਂ ਅਤੇ ਨਰਮਾਂ ਮਿੱਲ ਮਾਲਕਾਂ ਨਾਲ ਸੱਦੀ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਰਮਾਂ ਕਿਸਾਨਾਂ ਅਤੇ ਆੜਤੀਆਂ ਦੇ ਵੱਖ ਵੱਖ ਮਸਲੇ ਸਹਿਮਤੀ ਨਾਲ ਨਿਬੇੜਨ ਲਈ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸੇਸ਼ ਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਦੀ ਹਾਜ਼ਰੀ ਵਿਚ ਅੱਜ ਦੀ ਮੀਟਿੰਗ ਸੱਦੀ ਗਈ ਸੀ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਸਭ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ ਇਸੇ ਕਾਰਨ ਅੱਜ ਦੀ ਮੀਟਿੰਗ ਵਿਚ ਸਾਝੇਂ ਤੌਰ ‘ਤੇ ਸਭ ਨੂੰ ਸੁਣ ਕੇ ਕਈ ਮਸਲੇ ਮੌਕੇ ‘ਤੇ ਹੀ ਹੱਲ ਕਰ ਦਿੱਤੇ ਗਏ। ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਭ ਦੀ ਸਹਿਮਤੀ ਨਾਲ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

ਇਸ ਮੌਕੇ ਆੜਤੀਆਂ ਨੇ ਇੱਕ ਅਹਿਮ ਮਸਲਾ ਖੇਤੀਬਾੜੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਸੂਬੇ ਭਰ ਦੀਆਂ ਬਹੁਤ ਸਾਰੀਆਂ ਮੰਡੀਆਂ ਵਿਚ ਨਜ਼ਾਇਜ ਕਬਜ਼ੇ ਕੀਤੇ ਹੋਏ ਹਨ, ਜਿਸ ਕਾਰਨ ਝੋਨੇ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਾਫੀ ਦਿੱਕਤ ਆਂਉਦੀ ਹੈ।ਇਸ ਸਬੰਧੀ ਖੇਤੀਬਾੜੀ ਮੰਤਰੀ ਨੇ ਮੰਡੀਆਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਤੁਰੰਤ ਮੁਹਿੰਮ ਹਟਾਉਣ ਦੇ ਆਦੇਸ਼ ਦਿੱਤੇ।

ਇਸ ਮੌਕੇ ਆੜਤੀਆਂ ਦਾ ਇੱਕ ਹੋਰ ਅਹਿਮ ਮਸਲਾ ਹੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆੜਤੀਆਂ ਵਲੋਂ ਧਿਆਨ ਵਿਚ ਲਿਆਂਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਬਿਨਾਂ ਐਮ.ਐਸ.ਪੀ ਵਾਲੀਆਂ ਫਸਲਾਂ ਲਈ ਫਿਲਹਾਲ ਲੈਂਡ ਮੈਪਿੰਗ ਅਤੇ ਆਨਲਾਈਨ ਖਰੀਦ ਲਾਗੂ ਨਾ ਲਾਗੂ ਕਰਨ ਦਾ ਫੈਸਲਾ ਲਿਆ ਗਿਆ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੀ ਮੀਟਿੰਗ ਦੌਰਾਨ ਆੜਤੀਆਂ ਦੀਆਂ ਦੁਕਾਨਾਂ ਦੀਆਂ ਬਕਾਇਆ ਰਾਸ਼ੀ ‘ਤੇ ਵਿਆਜ਼ ਘਟਾਉਣ ਲਈ ਆੜਤੀਆਂ ਨੇ ਮੰਗ ਕੀਤੀ ਸੀ, ਜਿਸ ‘ਤੇ ਵਿਚਾਰ ਕਰਨ ਉਪਰੰਤ ਸਰਕਾਰ ਵਲੋਂ ਇਸ ਮਸਲੇ ਦੇ ਨਿਬੇੜੇ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇਗੀ।ਇਸ ਦੇ ਨਾਲ ਹੀ ਇੱਕ ਹੋਰ ਮਸਲੇ ਦਾ ਨਿਬੇੜਾ ਕਰਦਿਆਂ ਸਰਕਾਰ ਵਲੋਂ ਮੰਡੀਆਂ ਵਿਚ ਖਾਲੀ ਪਏ ਪਲਾਟਾ ਦੀ ਬੋਲੀ ਲਈ ਕਲੰਡਰ ਜਾਰੀ ਕਰ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement