Farmer Protest News: ਕਿਸਾਨਾਂ ਦੀ ਦਿੱਲੀ ਕੂਚ, ਅੰਬਾਲਾ 'ਚ ਧਾਰਾ 144 ਲਾਗੂ, ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ

By : GAGANDEEP

Published : Feb 10, 2024, 10:16 am IST
Updated : Feb 10, 2024, 10:16 am IST
SHARE ARTICLE
Section 144 applied in Ambala due to farmer protest news in punjabi
Section 144 applied in Ambala due to farmer protest news in punjabi

Farmer Protest News: ਪੁਲਿਸ ਨੇ ਸ਼ੁਰੂ ਕੀਤੀ ਮੌਕ ਡਰਿੱਲ

Section 144 applied in Ambala due to farmer protest news in punjabi : ਹਰਿਆਣਾ ਵਿਚ ਕਿਸਾਨ ਜਥੇਬੰਦੀਆਂ ਦੇ ਦਿੱਲੀ ਵੱਲ ਮਾਰਚ ਨੂੰ ਲੈ ਕੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿਤੀ ਹੈ। ਅੰਬਾਲਾ, ਸੋਨੀਪਤ ਅਤੇ ਝੱਜਰ 'ਚ ਧਾਰਾ 144 ਲਾਗੂ ਕਰ ਦਿਤੀ ਗਈ ਹੈ, ਜਦਕਿ ਪੁਲਿਸ ਪ੍ਰਸ਼ਾਸਨ ਸਾਰੇ ਜ਼ਿਲ੍ਹਿਆਂ 'ਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰ ਰਿਹਾ ਹੈ।

ਇਹ ਵੀ ਪੜ੍ਹੋ: Andhra Pradesh Accident: ਟਰੱਕ-ਬੱਸ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਚਾਰ ਲੋਕਾਂ ਦੀ ਮੌਤ

ਹਰਿਆਣਾ ਪੁਲਿਸ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 50 ਕੰਪਨੀਆਂ ਤਾਇਨਾਤ ਕੀਤੀਆਂ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ।

ਇਹ ਵੀ ਪੜ੍ਹੋ: Himachal Deputy CM wife Death: ਹਿਮਾਚਲ ਦੇ ਡਿਪਟੀ ਸੀਐਮ ਮੁਕੇਸ਼ ਅਗਨੀਹੋਤਰੀ ਦੀ ਪਤਨੀ ਦਾ ਹੋਇਆ ਦਿਹਾਂਤ

ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਪੁਲਿਸ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ ਮਾਰ ਰਹੀ ਹੈ ਅਤੇ ਕਥਿਤ ਤੌਰ ’ਤੇ ਧਮਕੀਆਂ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ ਨੂੰ ਕੌਮਾਂਤਰੀ ਸਰਹੱਦ ਵਾਂਗ ਸੀਲ ਕੀਤਾ ਜਾ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਕਈ ਮੰਗਾਂ ਨੂੰ ਮੰਨਣ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ 200 ਤੋਂ ਵੱਧ ਕਿਸਾਨ ਯੂਨੀਅਨਾਂ ਦੁਆਰਾ 'ਦਿੱਲੀ ਚਲੋ' ਮਾਰਚ ਦਾ ਸੱਦਾ ਦਾ ਐਲਾਨ ਕੀਤਾ ਗਿਆ ਸੀ।

(For more Punjabi news apart from Section 144 applied in Ambala due to farmer protest news in punjabi, stay tuned to Rozana Spokesman) 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement