Farmers Protest 2024: ਵੱਖ-ਵੱਖ ਮੰਗਾਂ ਨੂੰ ਲੈ ਕੇ ਦੇਸ਼ ਭਰ ’ਚ ਕਿਸਾਨਾਂ ਨੇ 4 ਘੰਟੇ ਰੋਕੀਆਂ ਰੇਲਾਂ
Published : Mar 10, 2024, 4:11 pm IST
Updated : Mar 10, 2024, 5:41 pm IST
SHARE ARTICLE
Farmers' stage four-hour ‘rail roko’ protest
Farmers' stage four-hour ‘rail roko’ protest

ਕਿਸਾਨਾਂ ਨੇ ਅਪਣੀਆਂ ਮੰਗਾਂ ਪੂਰੀਆਂ ਨਾ ਕਰਨ 'ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Farmers Protest 2024: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ 'ਰੇਲ ਰੋਕੋ' ਅੰਦੋਲਨ ਕੀਤਾ ਗਿਆ। ਇਸ ਕਾਰਨ ਐਤਵਾਰ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਕਿਸਾਨ ਰੇਲ ਪਟੜੀਆਂ 'ਤੇ ਹੜਤਾਲ 'ਤੇ ਬੈਠ ਗਏ।  

ਕਿਸਾਨਾਂ ਨੇ ਅਪਣੀਆਂ ਮੰਗਾਂ ਪੂਰੀਆਂ ਨਾ ਕਰਨ 'ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਰੇਲ ਸੇਵਾ ਠੱਪ ਹੋਣ ਕਾਰਨ ਯਾਤਰੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਪ੍ਰਦਰਸ਼ਨ ਦੁਪਹਿਰ 12 ਵਜੇ ਸ਼ੁਰੂ ਹੋਇਆ ਅਤੇ ਸ਼ਾਮ 4 ਵਜੇ ਤਕ ਜਾਰੀ ਰਿਹਾ। ਪੰਜਾਬ ਦੇ ਕਿਸਾਨਾਂ ਵਲੋਂ ਅੰਮ੍ਰਿਤਸਰ, ਲੁਧਿਆਣਾ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸੰਗਰੂਰ, ਮਾਨਸਾ, ਮੋਗਾ ਅਤੇ ਬਠਿੰਡਾ ਸਮੇਤ 22 ਜ਼ਿਲ੍ਹਿਆਂ ਵਿਚ 100 ਤੋਂ ਵੱਧ ਥਾਵਾਂ 'ਤੇ ਰੇਲ ਪਟੜੀਆਂ 'ਤੇ ਧਰਨਾ ਦਿਤਾ ਗਿਆ।

Farmers' stage four-hour ‘rail roko’ protestFarmers' stage four-hour ‘rail roko’ protest

ਪੰਜਾਬ, ਹਰਿਆਣਾ, ਰਾਜਸਥਾਨ, ਤਾਮਿਲਨਾਡੂ, ਕੇਰਲ, ਕਰਨਾਟਕ, ਉੱਤਰ ਪ੍ਰਦੇਸ਼, ਬਿਹਾਰ ਸਮੇਤ ਵੱਖ-ਵੱਖ ਸੂਬਿਆਂ 'ਚ ਸੈਂਕੜੇ ਥਾਵਾਂ 'ਤੇ ਰੇਲਾਂ ਰੋਕੀਆਂ ਗਈਆਂ। ਪੰਜਾਬ 'ਚ 100 ਤੋਂ ਵੱਧ ਥਾਵਾਂ 'ਤੇ ਰੇਲਾਂ ਰੋਕੀਆਂ ਗਈਆਂ ਅਤੇ ਤਾਮਿਲਨਾਡੂ 'ਚ ਰੇਲਵੇ ਪੂਰੀ ਤਰ੍ਹਾਂ ਠੱਪ ਰਹੀ।

ਬਠਿੰਡਾ ਧਰਨੇ ਵਿਚ ਪਹੁੰਚੇ ਜਗਜੀਤ ਸਿੰਘ ਡੱਲੇਵਾਲ

ਕਿਸਾਨ ਜਥੇਬੰਦੀਆਂ ਵਲੋਂ ਬਠਿੰਡਾ ਵਿਚ ਮੁਲਤਾਨੀਆ ਪੁਲ ਹੇਠਾਂ ਰੇਲਵੇ ਲਾਈਨ ’ਤੇ ਰੇਲ ਰੋਕੋ ਅੰਦੋਲਨ ਕੀਤਾ ਗਿਆ। ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੀ ਪਹੁੰਚੇ। ਇਸ ਦੌਰਾਨ ਬਠਿੰਡਾ ਰੇਲਵੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਰੇਲਵੇ ਸਟੇਸ਼ਨ ਤੋਂ ਦੋ ਕਿਲੋਮੀਟਰ ਦੂਰ ਰੇਲ ਗੱਡੀਆਂ ਰੋਕ ਦਿਤੀਆਂ। ਰੇਲਵੇ ਲਾਈਨ ਤੋਂ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਹੋਏ ਰੇਲਵੇ ਯਾਤਰੀ ਅਪਣਾ ਸਮਾਨ ਲੈ ਕੇ ਪੈਦਲ ਹੀ ਰੇਲਵੇ ਸਟੇਸ਼ਨ ਪਹੁੰਚੇ।

Farmers' stage four-hour ‘rail roko’ protestFarmers' stage four-hour ‘rail roko’ protest

ਸੂਬਾ ਪ੍ਰਧਾਨ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਰਹੀ। ਅਸੀਂ ਸਰਕਾਰ ਨੂੰ ਸੁਨੇਹਾ ਦੇਣ ਲਈ ਰੇਲਵੇ ਲਾਈਨ 'ਤੇ ਬੈਠੇ ਹਾਂ। ਅਸੀਂ ਉਨ੍ਹਾਂ ਰੇਲਵੇ ਯਾਤਰੀਆਂ ਤੋਂ ਮੁਆਫੀ ਚਾਹੁੰਦੇ ਹਾਂ ਜਿਨ੍ਹਾਂ ਨੂੰ ਅੱਜ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ, ਪਰ ਇਹ ਸਾਰਾ ਕਸੂਰ ਕੇਂਦਰ ਸਰਕਾਰ ਦਾ ਹੈ।

ਇਸ ਦੇ ਨਾਲ ਹੀ ਰੇਲਵੇ ਯਾਤਰੀਆਂ ਦਾ ਕਹਿਣਾ ਹੈ ਕਿ ਸਾਡਾ ਕੀ ਕਸੂਰ ਹੈ, ਸਾਨੂੰ ਕਿਉਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਤਾਂ ਜੋ ਆਮ ਲੋਕਾਂ ਅਤੇ ਰੇਲ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਦੇਸ਼ ਦੇ ਕਿਸਾਨਾਂ ਦਾ ਅੰਦੋਲਨ: ਸਰਵਣ ਸਿੰਘ ਪੰਧੇਰ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਹ ਅੰਦੋਲਨ ਸਿਰਫ਼ ਪੰਜਾਬ ਦਾ ਦਸਿਆ ਜਾ ਰਿਹਾ ਹੈ ਅਤੇ ਕਿਸਾਨ ਆਗੂਆਂ ਨੂੰ ਹਰਿਆਣਾ ਵਿਚ ਬੰਦੀ ਬਣਾਇਆ ਜਾ ਰਿਹਾ ਹੈ। ਜਦਕਿ ਅੱਜ ਦੇਸ਼ ਭਰ ਦੇ ਕਿਸਾਨ ਉਨ੍ਹਾਂ ਦੇ ਨਾਲ ਹਨ ਅਤੇ ਲਗਭਗ ਹਰ ਸੂਬੇ ਵਿਚ ਕਿਸਾਨ ਰੇਲ ਪਟੜੀਆਂ 'ਤੇ ਬੈਠੇ ਹਨ। ਇਸ ਧਰਨੇ ਵਿਚ ਔਰਤਾਂ ਅਤੇ ਬੱਚਿਆਂ ਨੇ ਵੀ ਹਿੱਸਾ ਲਿਆ।

ਪ੍ਰੈਸ ਕਾਨਫ਼ਰੰਸ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਨੂੰ ਰੋਕਣ ਲਈ ਬੀਤੀ ਰਾਤ ਤੋਂ ਹੀ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੀਆਂ ਲੱਖਾਂ ਮਾਤਾਵਾਂ-ਭੈਣਾਂ ਤੇ ਬੱਚੇ-ਬਜ਼ੁਰਗ ਰੇਲ ਰੋਕੋ ਅੰਦੋਲਨ ਵਿਚ ਸ਼ਾਮਲ ਹੋ ਰਹੇ। ਤਾਮਿਲਨਾਡੂ, ਯੂਪੀ, ਮੱਧ ਪ੍ਰਦੇਸ਼, ਕਰਨਾਟਕਾ, ਰਾਜਸਥਾਨ ਅਤੇ ਹਰਿਆਣਾ ਆਦਿ ਦੇਸ਼ ਦੀਆਂ ਵੱਖ-ਵੱਖ ਥਾਵਾਂ 'ਤੇ ਰੇਲੇ ਰੋਕੋ ਅੰਦੋਲਨ ਕੀਤਾ ਗਿਆ।

Farmers' stage four-hour ‘rail roko’ protestFarmers' stage four-hour ‘rail roko’ protest

ਹਰਿਆਣਾ ਵਿਚ ਹਿਰਾਸਤ ਚ ਲਏ ਕਈ ਆਗੂ

ਉਧਰ ਸਿਰਸਾ ਸਮੇਤ ਹਰਿਆਣਾ 'ਚ 3 ਥਾਵਾਂ 'ਤੇ ਰੇਲਵੇ ਟਰੈਕ ਜਾਮ ਕੀਤੇ ਗਏ ਹਨ। ਇਸ ਦੌਰਾਨ ਸਿਰਸਾ ਵਿਚ ਰੇਲਵੇ ਟਰੈਕ ਜਾਮ ਕਰਨ ਜਾ ਰਹੇ ਕਰੀਬ 45 ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਹਰਿਆਣਾ ਦੇ ਡੱਬਵਾਲੀ ਅਤੇ ਏਲਨਾਬਾਦ ਵਿੱਚ ਸੈਂਕੜੇ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਰੇਲਵੇ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਅੰਬਾਲਾ ਡਿਵੀਜ਼ਨ ਵਿਚ ਟ੍ਰੈਕ ਜਾਮ ਕਰਨ ਲਈ 21 ਥਾਵਾਂ ਦੀ ਚੋਣ ਕੀਤੀ, ਜਿਸ ਕਾਰਨ ਕਰੀਬ 100 ਟਰੇਨਾਂ ਪ੍ਰਭਾਵਿਤ ਹੋਈਆਂ।  ਇਸ ਦੇ ਨਾਲ ਹੀ ਆਰਪੀਐਫ ਨੇ ਰੇਲ ਰੋਕੋ ਅੰਦੋਲਨ ਵਿਚ ਹਿੱਸਾ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਚਿਤਾਵਨੀ ਦਿਤੀ ਹੈ।

ਹਰਿਆਣਾ ਵਿਚ ਹੋਈ ਕਿਸਾਨ ਮਹਾਂ ਪੰਚਾਇਤ

ਅੱਜ ਹਰਿਆਣਾ ਦੇ ਫਤਿਹਾਬਾਦ ਵਿਚ ਕਿਸਾਨ ਮਹਾਂ ਪੰਚਾਇਤ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹਜ਼ਾਰਾਂ ਕਿਸਾਨਾਂ ਨੇ ਭਾਗ ਲਿਆ ਅਤੇ ਅੰਦੋਲਨ ਨੂੰ ਮਜ਼ਬੂਤ ​​ਕਰਨ ਦਾ ਪ੍ਰਣ ਲਿਆ। ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਚ ਕਿਸਾਨਾਂ ਨੇ ਟਰੈਕਟਰਾਂ ਅਤੇ ਵਾਹਨਾਂ ਨਾਲ ਮਾਰਚ ਕੱਢਿਆ, ਜਿਸ ਨੂੰ ਪੁਲਿਸ ਫੋਰਸ ਨੇ ਦੇਵਬੰਦ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿਤਾ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਕਿਸਾਨ ਆਗੂਆਂ ਨੂੰ ਦੇਰ ਰਾਤ ਤੋਂ ਹੀ ਘਰਾਂ ਵਿਚ ਨਜ਼ਰਬੰਦ ਕਰ ਦਿਤਾ ਗਿਆ।

ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦੇ ਰੇਲ ਰੋਕੋ ਪ੍ਰੋਗਰਾਮ ਨੇ ਸਪੱਸ਼ਟ ਕੀਤਾ ਕਿ 13 ਫਰਵਰੀ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਦੇਸ਼ ਦੇ ਕੋਨੇ-ਕੋਨੇ ਤਕ ਪਹੁੰਚ ਗਿਆ ਹੈ ਅਤੇ ਐਮਐਸਪੀ ਗਾਰੰਟੀ ਐਕਟ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫੀ, ਸਵਾਮੀਨਾਥਨ ਕਮਿਸ਼ਨ ਦਾ ਸੀ2+50% ਫਾਰਮੂਲਾ ਆਦਿ ਸਮੇਤ ਸਾਰੇ ਮੁੱਦਿਆਂ ’ਤੇ ਦੇਸ਼ ਦੇ ਕਿਸਾਨ ਇਕਜੁੱਟ ਹਨ।

(For more Punjabi news apart from Farmers' stage four-hour ‘rail roko’ protest, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement