
ਪੀਕ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ : ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਝੋਨੇ ਦੇ ਸੀਜ਼ਨ ਦੌਰਾਨ ਅੱਜ (10 ਜੂਨ) ਤੋਂ ਪੰਜਾਬ ਦੇ ਲਗਭਗ 14 ਲੱਖ ਖੇਤੀਬਾੜੀ ਟਿਊਬਵੈਲ ਖ਼ਪਤਕਾਰਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਪੀ.ਐਸ.ਪੀ.ਸੀ.ਐਲ. ਨੇ ਪੀਕ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕਰ ਲਏ ਹਨ। ਝੋਨੇ ਦੇ ਸੀਜ਼ਨ ਦੌਰਾਨ ਰਾਜ ਵਿਚ ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਪੀ.ਐਸ.ਪੀ.ਸੀ.ਐਲ. ਨੇ ਸੂਬੇ ਭਰ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਖ਼ਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਬਿਜਲੀ ਸਪਲਾਈ ਦੀ ਸਥਿਤੀ ਸਬੰਧੀ ਅਪਡੇਟ ਲਈ ਜ਼ੋਨਲ ਪੱਧਰ 'ਤੇ ਅਤੇ ਮੁੱਖ ਦਫ਼ਤਰ ਪਟਿਆਲਾ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਖ਼ਪਤਕਾਰਾਂ ਦੀ ਸਹੂਲਤ ਲਈ ਇਨ੍ਹਾਂ ਕੇਂਦਰਾਂ ਦੇ ਹੈਲਪਲਾਈਨ ਨੰਬਰ ਪਹਿਲਾਂ ਹੀ ਜਾਰੀ ਕਰ ਦਿਤੇ ਗਏ ਹਨ।
ਇਹ ਵੀ ਪੜ੍ਹੋ: ਜਦੋਂ ਤਕ ਮਸਲੇ ਦਾ ਹੱਲ ਨਹੀਂ ਹੁੰਦਾ ਨਹੀਂ ਲਵਾਂਗੇ ਏਸ਼ੀਅਨ ਖੇਡਾਂ 'ਚ ਹਿੱਸਾ : ਸਾਕਸ਼ੀ ਮਲਿਕ
ਕੈਬਨਿਟ ਮੰਤਰੀ ਨੇ ਦਸਿਆ ਕਿ ਬਾਰਡਰ ਜ਼ੋਨ (ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ) ਲਈ ਹੈਲਪਲਾਈਨ ਨੰਬਰ 0183-2212425, 96461-82959, ਉੱਤਰੀ ਜ਼ੋਨ (ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਹੁਸ਼ਿਆਰਪੁਰ) ਲਈ 96461-16679, 9646114414, 0181-2220924, ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ) ਲਈ 96461-48833, 96461-46400, ਪੱਛਮੀ ਜ਼ੋਨ (ਬਠਿੰਡਾ, ਫ਼ਰੀਦਕੋਟ, ਮੁਕਤਸਰ, ਫ਼ਿਰੋਜ਼ਪੁਰ, ਮੋਗਾ, ਮਾਨਸਾ, ਫ਼ਾਜ਼ਿਲਕਾ) ਲਈ 96466-96300, 96461-85267, ਕੇਂਦਰੀ ਜ਼ੋਨ (ਲੁਧਿਆਣਾ, ਖੰਨਾ, ਫਤਹਿਗੜ੍ਹ ਸਾਹਿਬ) ਲਈ 96461-22070, 96461-22158 ਅਤੇ ਪੀ.ਐਸ.ਪੀ.ਸੀ.ਐਲ. ਹੈੱਡਕੁਆਰਟਰ ਪਟਿਆਲਾ ਵਿਖੇ ਸੈਂਟਰਲਾਈਜ਼ਡ ਸ਼ਿਕਾਇਤ ਕੇਂਦਰ ਲਈ 96461-06835, 96461-06836 ਹੈ।
ਹਰਭਜਨ ਸਿੰਘ ਈ.ਟੀ.ਓ ਨੇ ਦਸਿਆ ਕਿ ਹੁਣ ਪੀ.ਐਸ.ਪੀ.ਸੀ.ਐਲ. ਦੇ ਖ਼ਪਤਕਾਰ ਪੀ.ਐਸ.ਪੀ.ਸੀ.ਐਲ. ਦੇ ਟੋਲ ਫਰੀ ਨੰਬਰ 1800-180-1512 ‘ਤੇ ਮਿਸ ਕਾਲ ਦੇ ਕੇ ਜਾਂ 9646101912 ‘ਤੇ ਵਟਸਐਪ ਮੈਸੇਜ ਭੇਜ ਕੇ ਵੀ ਅਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਫ਼ੋਨ ਨੰਬਰਾਂ ਤੋਂ ਇਲਾਵਾ ਖ਼ਪਤਕਾਰ ਫ਼ੋਨ ਨੰਬਰ 1912 ਜ਼ਰੀਏ SMS ਜਾਂ ਫ਼ੋਨ ਕਾਲ ਰਾਹੀਂ ਵੀ ਅਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।