ਸਿੱਧੀ ਬਿਜਾਈ ਵਾਲੇ ਖੇਤਾਂ ਵਿਚ ਪਾਣੀ ਖੜ੍ਹਾ ਨਾ ਕਰੋ : ਪੀਏਯੂ ਮਾਹਿਰ
Published : Jul 10, 2020, 10:50 am IST
Updated : Jul 10, 2020, 10:50 am IST
SHARE ARTICLE
Paddy
Paddy

ਫੇਸਬੁੱਕ ਲਾਈਵ ਰਾਹੀਂ ਪੀਏਯੂ ਮਾਹਿਰਾਂ ਨੇ ਦਿੱਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ

ਲੁਧਿਆਣਾ: ਪੀਏਯੂ ਵੱਲੋਂ ਆਪਣੇ ਫੇਸਬੁੱਕ ਪੇਜ ਉੱਤੇ ਕਿਸਾਨਾਂ ਦੇ ਹਰਮਨ ਪਿਆਰੇ ਪ੍ਰੋਗਰਾਮ ‘ਸਵਾਲ ਤੁਹਾਡੇ-ਜਵਾਬ ਪੀਏਯੂ ਮਾਹਿਰਾਂ ਦੇ’ ਦਾ ਛੇਵਾਂ ਲਾਈਵ ਪੇਸ਼ ਕੀਤਾ ਗਿਆ। ਇਸ ਲਾਈਵ ਪ੍ਰੋਗਰਾਮ ਦੌਰਾਨ ਮਾਹਿਰਾਂ ਵੱਲੋਂ ਕਿਸਾਨਾਂ ਦੇ ਫਲਾਂ, ਸਬਜ਼ੀਆਂ, ਰੁੱਖਾਂ ਦੇ ਪੌਦਿਆਂ, ਖਾਦਾਂ ਅਤੇ ਜ਼ਮੀਨੀ ਤੱਤਾਂ ਦੀ ਘਾਟ, ਫ਼ਸਲਾਂ ਸਬੰਧੀ ਕੀੜਿਆਂ ਦੀ ਰੋਕਥਾਮ, ਝੋਨੇ ਦੀ ਸਿੱਧੀ ਬਿਜਾਈ, ਚੂਹਿਆਂ ਦੀ ਰੋਕਥਾਮ, ਖੇਤੀ ਸਬੰਧੀ ਮਸ਼ੀਨਰੀ, ਫੁੱਲਾਂ ਦੀ ਖੇਤੀ ਅਤੇ ਮੌਸਮ ਸਬੰਧੀ ਕਿਸਾਨਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਪੀਏਯੂ ਮਾਹਿਰਾਂ ਵੱਲੋਂ ਦਿੱਤੇ ਗਏ।

PaddyPaddy

ਕਰੀਬ ਢਾਈ ਘੰਟੇ ਚੱਲੇ ਇਸ ਪ੍ਰੋਗਰਾਮ ਲਈ ਕਿਸਾਨਾਂ ਦੇ 200 ਦੇ ਕਰੀਬ ਸਵਾਲ ਆਏ। ਲਾਈਵ ਦੌਰਾਨ ਡਾ ਮੱਖਣ ਸਿੰਘ ਭੁੱਲਰ ਨੇ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਨਦੀਨਾਂ ਅਤੇ ਪਾਣੀ ਦੇ ਪ੍ਰਬੰਧ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਿਚ ਲੋੜ ਅਨੁਸਾਰ ਹੀ ਪਾਣੀ ਦੇਣਾ ਚਾਹੀਦਾ ਹੈ, ਜਿਸ ਕਰਕੇ ਜਿੱਥੇ ਫਸਲ ਨੂੰ ਲਾਭ ਮਿਲਦਾ ਹੈ ਉੱਥੇ ਪਾਣੀ ਦੀ ਬੱਚਤ ਵੀ ਹੁੰਦੀ ਹੈ।

paddyPaddy

ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਵਾਲੇ ਖੇਤਾਂ ਵਿਚ ਤਕਰੀਬਨ 21 ਦਿਨਾਂ ’ਤੇ ਪਾਣੀ ਲਗਾਉਣ ਪਿੱਛੋਂ ਸਿਰਫ ਖੇਤ ਵਿਚ ਵੱਤਰ ਨੂੰ ਬਰਕਰਾਰ ਰੱਖਣ ਲਈ ਕੁਝ ਦਿਨਾਂ ਦੇ ਫਰਕ ਨਾਲ ਮਿੱਟੀ ਦੀ ਕਿਸਮ ਅਤੇ ਮੌਸਮ ਅਨੁਸਾਰ ਹਲਕਾ ਪਾਣੀ ਦੇਣਾ ਚਾਹੀਦਾ ਹੈ। ਡਾ. ਮੱਖਣ ਨੇ ਕਿਹਾ ਕਿ ਖੇਤ ਵਿਚ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ ਕਿਉਂਕਿ ਜ਼ਿਆਦਾ ਪਾਣੀ ਦੇਣ ਨਾਲ ਖੁਰਾਕੀ ਤੱਤਾਂ ਖਾਸ ਤੌਰ ’ਤੇ ਨਾਈਟ੍ਰੋਜਨ ਉੱਤੇ ਪ੍ਰਭਾਵ ਪੈਂਦਾ ਹੈ ਜਿਸ ਕਾਰਨ ਫਸਲ ਦਾ ਰੰਗ ਪੀਲਾ ਪੈਣ ਦੀ ਸੰਭਾਵਨਾ ਵੱਧ ਜਾਂਦੀ ਹੈ।

PAUPAU

ਉਨ੍ਹਾਂ ਦੱਸਿਆ ਕਿ ਜ਼ਿਆਦਾ ਪਾਣੀ ਦੇ ਨਾਲ ਖੇਤ ਵਿਚ ਨਦੀਨਾਂ ਦੀ ਸਮੱਸਿਆ ਵੱਧ ਸਕਦੀ ਹੈ। ਇਸ ਮੌਕੇ ਫਰੂਟ ਸਾਇੰਸਜ਼ ਵਿਭਾਗ ਤੋਂ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਸਾਨਾਂ ਵੱਲੋਂ ਪੀ.ਏ.ਯੂ ਵੱਲੋਂ ਤਿਆਰ ਕੀਤੀ ਅਮਰੂਦਾਂ ਦੀ ਨਵੀਂ ਕਿਸਮ ਐਪਲ ਗੁਆਵਾ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਦੱਸਿਆ ਕਿ ਇਸ ਦੇ ਬੂਟੇ ਇਸ ਸਾਲ ਦੇ ਸਤੰਬਰ ਮਹੀਨੇ ਤੱਕ ਪੀਏਯੂ ਦੇ ਫਲ ਵਿਭਾਗ ਵੱਲੋਂ ਮਿਲਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬੂਟੇ ਦਾ ਅਮਰੂਦ ਬਾਹਰੋਂ ਲਾਲ ਰੰਗ ਦਾ ਹੁੰਦਾ ਹੈ ਜੋ ਦੇਖਣ ਨੂੰ ਕਾਫੀ ਖਿੱਚਵਾਂ ਹੈ।

paddy sowingPaddy sowing

ਮੌਸਮ ਵਿਗਿਆਨੀ ਡਾ. ਕੇ.ਕੇ ਗਿੱਲ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਮੌਸਮ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11 ਅਤੇ 12 ਜੁਲਾਈ ਨੂੰ ਪੰਜਾਬ ਭਰ ਵਿਚ ਬਰਸਾਤ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਡਾ. ਕੁਲਬੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਰੁਪਿੰਦਰ ਸਿੰਘ ਗਿੱਲ, ਡਾ. ਯੁਵਰਾਜ ਸਿੰਘ ਪਾਂਧਾ, ਡਾ. ਅਮਰਜੀਤ ਸਿੰਘ, ਡਾ. ਸੰਜੀਵ ਚੌਹਾਨ, ਡਾ. ਨੀਨਾ ਸਿੰਗਲਾ, ਡਾ. ਮਹੇਸ਼ ਨਾਰੰਗ, ਡਾ. ਰਣਜੀਤ ਸਿੰਘ ਤੇ ਡਾ. ਕੇ.ਬੀ. ਸਿੰਘ ਅਤੇ ਡਾ. ਸਿਮਰਜੀਤ ਕੌਰ ਵੱਲੋਂ ਵੀ ਕਿਸਾਨਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਗਏ।

ਅਪਰ ਨਿਰਦੇਸ਼ਕ ਸੰਚਾਰ ਡਾ. ਜਗਦੀਸ਼ ਕੌਰ ਨੇ ਕਿਹਾ ਕਿ ਪੀਏਯੂ ਵੱਲੋਂ ਆਪਣੇ ਅਗਲਾ ਸੱਤਵਾਂ ਫੇਸਬੁੱਕ ਲਾਈਵ 15 ਜੁਲਾਈ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਇਸ ਪ੍ਰੋਗਰਾਮ ਲਈ ਆਪਣੇ ਸਵਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਫੇਸਬੁੱਕ ਪੇਜ ਉੱਤੇ ਭੇਜ ਸਕਦੇ ਹਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement