ਠੇਕਾ ਆਧਾਰਿਤ ਖੇਤੀ ਨੇ ਅਮਰੀਕਾ-ਯੂਰਪ ਦੇ ਕਿਸਾਨਾਂ ਨੂੰ ਬਰਬਾਦ ਕਰ ਦਿੱਤਾ: Davinder Sharma
Published : Aug 10, 2021, 8:32 pm IST
Updated : Aug 10, 2021, 8:33 pm IST
SHARE ARTICLE
Davinder Sharma
Davinder Sharma

ਦਵਿੰਦਰ ਸ਼ਰਮਾ ਨੇ ਕਿਹਾ ਕਿ ਠੇਕਾ ਆਧਾਰਿਤ ਖੇਤੀ ਨੇ ਅਮਰੀਕਾ ਅਤੇ ਯੂਰਪ ਦੇ ਕਿਸਾਨਾਂ ਨੂੰ ਬਰਬਾਦ ਕਰ ਦਿੱਤਾ ਹੈ ਤੇ ਇਹੀ ਮਾਡਲ ਭਾਰਤ ਵਿਚ ਲਾਗੂ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ: ਖੇਤੀਬਾੜੀ ਮਾਹਿਰ ਦਵਿੰਦਰ ਸ਼ਰਮਾ ਨੇ ਕਿਹਾ ਕਿ ਠੇਕਾ ਆਧਾਰਿਤ ਖੇਤੀ ਨੇ ਅਮਰੀਕਾ ਅਤੇ ਯੂਰਪ ਦੇ ਕਿਸਾਨਾਂ ਨੂੰ ਬਰਬਾਦ ਕਰ ਦਿੱਤਾ ਹੈ ਤੇ ਇਹੀ ਮਾਡਲ ਭਾਰਤ ਵਿਚ ਲਾਗੂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਇਹ ਬਹੁਤ ਹੀ ਉਤਸ਼ਾਹ ਵਾਲੀ ਗੱਲ ਹੈ। ਇਹ ਸੰਘਰਸ਼ ਸਿਰਫ ਪੰਜਾਬ ਜਾਂ ਭਾਰਤੀ ਕਿਸਾਨਾਂ ਦੇ ਹਿੱਤ ਵਿਚ ਹੀ ਨਹੀਂ ਬਲਕਿ ਦੁਨੀਆਂ ਭਰ ਦੇ ਕਿਸਾਨਾਂ ਦੇ ਹਿੱਤ ਵਿਚ ਹੈ।

Farmers Parliament at Jantar MantarFarmers Protest

ਹੋਰ ਪੜ੍ਹੋ: ਪਿਛੜੀਆਂ ਸ਼੍ਰੇਣੀਆਂ ਲਈ ਵੀ ਘਾਤਕ ਹਨ ਖੇਤੀ ਬਾਰੇ ਕਾਲੇ ਕਾਨੂੰਨ: ਭਗਵੰਤ ਮਾਨ

ਪੂਰੀ ਦੁਨੀਆ ਇਸ ਕਿਸਾਨੀ ਸੰਘਰਸ਼ ’ਤੇ ਨਜ਼ਰਾਂ ਟਿਕਾ ਕੇ ਬੈਠੀ ਹੈ। ਕਿਸਾਨਾਂ ਵੱਲੋਂ ਗਾਰੰਟੀਸ਼ੁਦਾ ਕੀਮਤਾਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਲਈ ਦੁਨੀਆਂ ਭਰ ਦੇ ਕਿਸਾਨ ਸਾਲਾਂ ਤੋਂ ਪ੍ਰਦਰਸ਼ਨ ਕਰਦੇ ਆਏ ਹਨ। ਉਹਨਾਂ ਦੱਸਿਆ ਕਿ 1989 ਵਿਚ ਅਮਰੀਕਾ ਵਿਚ ਬਹੁਤ ਵੱਡਾ ਪ੍ਰਦਰਸ਼ਨ ਹੋਇਆ ਸੀ। ਇਸ ਮੌਕੇ ਹਜ਼ਾਰਾਂ ਟਰੈਕਟਰ ਵਾਸ਼ਿੰਗਟਨ ਡੀਸੀ ਵਿਚ ਦਾਖਲ ਹੋਏ ਅਤੇ ਉਹਨਾਂ ਨੇ 4-5 ਹਫ਼ਤੇ ਸੰਘਰਸ਼ ਕੀਤਾ। ਉਹਨਾਂ ਦੀ ਵੀ ਇਹੀ ਮੰਗ ਸੀ ਕਿ ਕਿਸਾਨਾਂ ਨੂੰ ਗਾਰੰਟੀਸ਼ੁਦਾ ਕੀਮਤਾਂ ਮਿਲੇ।

Davinder SharmaDavinder Sharma

ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਉਹਨਾਂ ਕਿਹਾ ਕਿ ਜੇਕਰ ਉਸ ਸਮੇਂ ਅਮਰੀਕਾ ਦੇ ਕਿਸਾਨਾਂ ਨੂੰ ਗਾਰੰਟੀਸ਼ੁਦਾ ਕੀਮਤਾਂ ਮਿਲੀਆਂ ਹੁੰਦੀਆਂ ਤਾਂ ਅਮਰੀਕਾ ਵਿਚ ਖੇਤੀਬਾੜੀ ਸੰਕਟ ਇੰਨਾ ਭਿਆਨਕ ਨਾ ਹੁੰਦਾ। ਉਹਨਾਂ ਦੱਸਿਆ ਕਿ 2020 ਦੇ ਤਾਜ਼ਾ ਅੰਕੜਿਆਂ ਅਨੁਸਾਰ ਅਮਰੀਕਾ ਦੇ ਕਿਸਾਨਾਂ ਉੱਤੇ ਤਕਰੀਬਨ 425 ਬਿਲੀਅਨ ਡਾਲਰ ਦਾ ਕਰਜ਼ਾ ਹੈ। ਖੇਤੀਬਾੜੀ ਮਾਹਰ ਨੇ ਦੱਸਿਆ ਕਿ ਇਹ ਮਾਡਲ ਅਮਰੀਕਾ ਯੂਰੋਪ ਆਦਿ ਦੇਸ਼ਾਂ ਵਿਚ ਫੇਲ੍ਹ ਹੋ ਚੁੱਕੇ ਹਨ।

Farmers Protest Farmers Protest

ਹੋਰ ਪੜ੍ਹੋ: ਲੋਕਾਂ ਨੂੰ ਪਰੇਸ਼ਾਨ ਕਰਨ ਦੀ ਥਾਂ ਸਿੱਧਾ ਬੈਂਕ ਖਾਤਿਆਂ 'ਚ ਹੋਵੇ ਪੈਨਸ਼ਨ ਦਾ ਭੁਗਤਾਨ : ਅਮਨ ਅਰੋੜਾ

ਜੇਕਰ ਹੁਣ ਇਹ ਮਾਡਲ ਭਾਰਤ ਵਿਚ ਲਾਗੂ ਕੀਤੇ ਜਾਂਦੇ ਹਨ ਤਾਂ ਇਸ ਨਾਲ ਖੇਤੀਬਾੜੀ ਦਾ ਸੰਕਟ ਡੂੰਘਾ ਹੋਵੇਗਾ ਅਤੇ ਕਿਸਾਨ ਬਰਬਾਦ ਹੋ ਜਾਣਗੇ। ਉਹਨਾਂ ਮੰਗ ਕੀਤੀ ਕਿ ਐਮਐਸਪੀ ਸਬੰਧੀ ਕਾਨੂੰਨ ਬਣਾਇਆ ਜਾਵੇ। ਇਹੀ ਕਿਸਾਨਾਂ ਦੀ ਆਜ਼ਾਦੀ ਦਾ ਮੁੱਖ ਰਸਤਾ ਹੈ। ਜਦੋਂ ਦੇਸ਼ ਦੇ ਕਿਸਾਨ ਦੇ ਹੱਥ ਵਿਚ ਪੈਦਾ ਆਵੇਗਾ ਤਾਂ ਦੇਸ਼ ਦੀ ਆਰਥਿਕਤਾ ਦਾ ਵਿਕਾਸ ਹੋਵੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement