ਫ਼ਸਲਾਂ ਤੇ ਨਸਲਾਂ ਨੂੰ ਬਚਾਉਣ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ
Published : Aug 10, 2022, 7:30 pm IST
Updated : Aug 10, 2022, 7:30 pm IST
SHARE ARTICLE
Kuldeep singh Dhaliwal
Kuldeep singh Dhaliwal

ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਕੀਟ ਨਾਸ਼ਕ ਦਵਾਈਆਂ ਸੂਬੇ ਵਿਚ ਨਹੀਂ ਵਿਕਣ ਦਿੱਤੀਆਂ ਜਾਣਗੀਆਂ: ਕੁਲਦੀਪ ਸਿੰਘ ਧਾਲੀਵਾਲ

ਨਕਲੀ ਕੀਟ ਨਾਸ਼ਕਾਂ ਦੀ ਵਿਕਰੀ ਨੂੰ ਠੱਲ ਪਾਉਣ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਸਖਤ ਨਿਰਦੇਸ਼
ਦੇਸ਼ ਭਰ ਦੀਆਂ ਵੱਡੀਆਂ ਕੀਟ ਨਾਸ਼ਕ ਕੰਪਨੀਆਂ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵਲੋਂ ਫਸਲਾਂ ਅਤੇ ਨਸਲਾਂ ਨੂੰ ਬਚਉਣ ਲਈ ਅਹਿਮ ਫ਼ੈਸਲਾ ਲੈਂਦਿਆਂ ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਕੀਟ ਨਾਸ਼ਕ ਸੂਬੇ ਵਿਚ ਨਾ ਵਿਕਣ ਦੇਣ ਸਬੰਧੀ ਸਖਤ ਫ਼ੈਸਲਾ ਲਿਆ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੀਟਨਾਸ਼ਕ ਕੰਪਨੀਆਂ ਦੇ ਨੁਮਾਇੰਦਿਆਂ ਦੇ ਇੱਕ ਵਫਦ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਫ ਤੌਰ 'ਤੇ ਕਹਿ ਦਿੱਤਾ ਕਿ ਕਿਸੇ ਨੂੰ ਵੀ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। 

Kuldeep Singh DhaliwalKuldeep Singh Dhaliwal

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਪਹਿਲਾਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਤਹਿ ਮਾਪਦੰਡਾਂ ਦੇ ਅਨੁਸਾਰ ਹੀ ਕੀਟ ਨਾਸ਼ਕ ਵੇਚਣ ਦੀ ਹੀ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਨਾਲ ਹੀ ਚਿਤਾਵਨੀ ਜਾਰੀ ਕੀਤੀ ਕਿ ਤਹਿ ਮਾਪਦੰਡਾਂ ਉਲੰਘਣਾ ਕਰਨ ਵਾਲਿਆਂ ਖਿਲਾਫ ਭਗਵੰਤ ਮਾਨ ਸਰਕਾਰ ਵਲੋਂ ਸਖਤੀ ਵਰਤੀ ਜਾਵੇਗੀ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਢਿੱਲ ਮੱਠ ਵਾਲੇ ਰਵੱਈਏ ਕਾਰਨ ਸੂਬੇ ਵਿਚ ਜ਼ਹਿਰੀਲੇ ਕੀਟ ਨਾਸ਼ਕ ਅਤੇ ਦਵਾਈਆਂ ਵਿਕਦੀਆਂ ਰਹੀਆਂ, ਜਿਸ ਕਾਰਨ ਸੂਬੇ ਦੀ ਫਸਲਾਂ, ਮਿੱਟੀ, ਪੌਣ ਪਾਣੀ ਅਤੇ ਲੋਕਾਂ ਦੀ ਸਿਹਤ ‘ਤੇ ਬਹੁਤ ਮਾੜੇ ਅਸਰ ਪਏ ਹਨ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਸਾਡੀ ਮਿੱਟੀ ਅਤੇ ਪਾਣੀ ਪਲੀਤ ਹੋ ਗਿਆ ਹੈ ਅਤੇ ਲੋਕਾਂ ਨੂੰ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਨੇ ਜਕੜ ਲਿਆ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।

Kuldeep Singh DhaliwalKuldeep Singh Dhaliwal

ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਨਕਲੀ ਕੀਟਨਾਸ਼ਕ ਅਤੇ ਦਵਾਈਆਂ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਜ਼ਾਰ ਵਿਚ ਅਜਿਹਾ ਕਰਦਾ ਕੋਈ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਖਤ ਹੁਕਮ ਜਾਰੀ ਕੀਤੇ ਹਨ ਕਿ ਉਹ ਨਕਲੀ ਦਵਾਈਆਂ ਅਤੇ ਕੀਟਨਾਸ਼ਕ ਵੇਚਣ ਵਾਲਿਆਂ ਵਿਰੁੱਧ ਪੂਰੀ ਚੌਕਸੀ ਵਰਤਣ ਅਤੇ ਸਖਤ ਕਾਰਵਾਈ ਕਰਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement