
ਕੇਂਦਰ ਵੱਲੋਂ 1500 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕਰਨ ਦੀ ਗੱਲ ਆਖੀ ਗਈ ਸੀ
ਨਵੀਂ ਦਿੱਲੀ - ਪਰਾਲੀ ਸਾੜਨ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੇ ਪੰਜਾਬ ਅਤੇ ਦਿੱਲੀ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਨਕਦ ਰਾਸ਼ੀ ਦੇਣ ਦੀ ਤਜਵੀਜ਼ ਰੱਖੀ ਸੀ। ਪੰਜਾਬ ਅਤੇ ਦਿੱਲੀ ਸਰਕਾਰ ਵੱਲੋਂ 500 ਰੁਪਏ ਪ੍ਰਤੀ ਏਕੜ ਦੇ ਬਰਾਬਰ ਮੁਆਵਜ਼ਾ ਦੇਣ ਲਈ ਕਿਹਾ ਗਿਆ ਸੀ ਜਦਕਿ ਕੇਂਦਰ ਵੱਲੋਂ 1500 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕਰਨ ਦੀ ਗੱਲ ਆਖੀ ਗਈ ਸੀ ਪਰ ਹੁਣ ਪੰਜਾਬ ਸਰਕਾਰ ਦੀ ਇਸ ਤਜਵੀਜ਼ ਨੂੰ ਕੇਂਦਰ ਨੇ ਠੁਕਰਾ ਦਿੱਤਾ ਹੈ।
ਖ਼ਬਰ ਇਹ ਵੀ ਸਾਹਮਣੇ ਆਈ ਹੈ ਕਿ ਹੁਣ ਪੰਜਾਬ ਇਸ ਮੁੱਦੇ ’ਤੇ ਮੁੜ ਖੇਤੀ ਮੰਤਰਾਲੇ ਨਾਲ ਗੱਲਬਾਤ ਕਰੇਗਾ। ਦੱਸ ਦਈਏ ਕਿ ਸਭ ਤੋਂ ਜ਼ਿਆਦਾ ਪਰਾਲੀ ਸਾੜਨ ਦੀ ਸਮੱਸਿਆ ਦਿੱਲੀ ਦੇ ਬਾਹਰੀ ਇਲਾਕਿਆਂ ਅਤੇ ਪੰਜਾਬ ’ਚ ਹੋਣਾ ਮੰਨਿਆ ਜਾਂਦਾ ਹੈ। ਅਜਿਹਾ ਕਿਹਾ ਜਾ ਰਿਹਾ ਹੈ ਕਿ ਦੋਹਾਂ ਸੂਬਿਆਂ ’ਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਇਹ ਯੋਜਨਾ ਕਾਰਗਰ ਸਾਬਤ ਹੋ ਸਕਦੀ ਹੈ। ਦਿੱਲੀ ਅਤੇ ਪੰਜਾਬ ਸਰਕਾਰ ਲਗਾਤਾਰ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।