
ਸਿਖਿਆਰਥੀਆਂ ਨੂੰ ਖੁੰਬਾਂ ਦੀਆਂ ਵੱਖ-ਵੱਖ ਕਿਸਮਾਂ ਸੰਬੰਧੀ ਭਰਪੂਰ ਜਾਣਕਾਰੀ ਦੇਣ ਲਈ ਉਲੀਕੀ ਗਈ ਕੋਰਸ ਦੀ ਰੂਪਰੇਖਾ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਅਗਵਾਈ ਵਿਚ ਨੌਕਰੀ ਕਰ ਰਹੇ ਸਿਖਿਆਰਥੀਆਂ ਲਈ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ । ਇਹ ਸਿਖਲਾਈ ਕੈਂਪ ਸੰਯੁਕਤ ਖੁੰਬ ਉਤਪਾਦਨ ਯੂਨਿਟ ਬਾਰੇ ਸੀ ।
PAU
ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿਚ ਖੇਤੀ ਵਿਕਾਸ ਅਧਿਕਾਰੀ, ਬਾਗਬਾਨੀ ਵਿਕਾਸ ਅਧਿਕਾਰੀ, ਪੀਏਯੂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਵਿਗਿਆਨੀਆਂ ਅਤੇ ਮਾਹਿਰਾਂ ਨੇ ਹਿੱਸਾ ਲਿਆ । ਉਹਨਾਂ ਇਹ ਵੀ ਦੱਸਿਆ ਕਿ ਇਸ ਕੋਰਸ ਦੀ ਰੂਪਰੇਖਾ ਸਿਖਿਆਰਥੀਆਂ ਨੂੰ ਖੁੰਬਾਂ ਦੀਆਂ ਵੱਖ-ਵੱਖ ਕਿਸਮਾਂ ਸੰਬੰਧੀ ਭਰਪੂਰ ਜਾਣਕਾਰੀ ਦੇਣ ਲਈ ਉਲੀਕੀ ਗਈ ਸੀ ।
Agricultural University conducts online training course on mushroom production
ਕੋਰਸ ਦੇ ਕੁਆਰਡੀਨੇਟਰ ਅਤੇ ਸੀਨੀਅਰ ਪਸਾਰ ਮਾਹਿਰ ਡਾ. ਕਿਰਨ ਗਰੋਵਰ ਨੇ ਸਿਖਿਆਰਥੀਆਂ ਨੂੰ ਕੋਰਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁੰਬਾਂ ਦੀ ਕਾਸ਼ਤ ਅੱਜ ਦੇ ਸਮੇਂ ਵਿਚ ਸਭ ਤੋਂ ਮੁਨਾਫੇ ਵਾਲੇ ਕਿੱਤਿਆਂ ਵਿੱਚੋਂ ਇੱਕ ਹੈ । ਉਹਨਾਂ ਕਿਹਾ ਕਿ ਇਸ ਕਿੱਤੇ ਦੀ ਸ਼ੁਰੂਆਤ ਥੋੜੀ ਜਗ੍ਹਾ ਵਿਚ ਘੱਟ ਲਾਗਤ ਨਾਲ ਹੋ ਸਕਦੀ ਹੈ ।
Agricultural University conducts online training course on mushroom production
ਇਸ ਤੋਂ ਇਲਾਵਾ ਮਸ਼ਰੂਮ ਨੂੰ ਵਿਟਾਮਿਨ ਨਾਲ ਭਰਪੂਰ ਭੋਜਨ ਵਜੋਂ ਜਾਣਿਆ ਜਾਣ ਲੱਗਾ ਹੈ ਜੋ ਰੋਗਾਂ ਨਾਲ ਲੜਨ ਦੀ ਸਮਰਥਾ ਵਿਚ ਵਾਧਾ ਕਰਦੀ ਹੈ ਅਤੇ ਹੱਡੀਆਂ ਦੀ ਮਜ਼ਬੂਤੀ ਪੈਦਾ ਕਰਦੀ ਹੈ । ਉਹਨਾਂ ਨੇ ਦੱਸਿਆ ਕਿ ਤੁੜਾਈ ਉਪਰੰਤ ਖੁੰਬਾਂ ਦੀ ਸਾਂਭ-ਸੰਭਾਲ ਅਤੇ ਮੁੱਲ ਵਾਧੇ ਦੀਆਂ ਤਕਨੀਕਾਂ ਅਪਨਾ ਕੇ ਇਸ ਨੂੰ ਖਾਣ ਲਈ ਤਿਆਰ ਉਤਪਾਦਾਂ ਵਿਚ ਪ੍ਰੋਸੈਸ ਕੀਤਾ ਜਾ ਸਕਦਾ ਹੈ ।
Agricultural University conducts online training course on mushroom production
ਇਸ ਮੌਕੇ ਕੋਰਸ ਦੇ ਤਕਨੀਕੀ ਕੁਆਰਡੀਨੇਟਰ ਡਾ. ਸ਼ਿਵਾਨੀ ਸ਼ਰਮਾ ਨੇ ਔਸਟਰ, ਸ਼ਿਟਾਕੀ, ਮਿਲਕੀ ਅਤੇ ਪਰਾਲੀ ਖੁੰਬਾਂ ਦੀ ਕਾਸ਼ਤ ਬਾਰੇ ਗੱਲ ਕੀਤੀ । ਉਹਨਾਂ ਨੇ ਖੁੰਬਾਂ ਦੇ ਪੌਸ਼ਟਿਕ ਅਤੇ ਦਵਾਈਆਂ ਪੱਖੋਂ ਮਹੱਤਵ ਦੀ ਜਾਣਕਾਰੀ ਦਿੰਦਿਆਂ ਪੰਜਾਬ ਵਿਚ ਖੁੰਬਾਂ ਦੀ ਕਾਸ਼ਤ ਹੋਰ ਮਕਬੂਲ ਕਰਨ ਬਾਰੇ ਸੁਝਾਅ ਦਿੱਤੇ ।
ਡਾ. ਐਚ ਐਸ ਸੋਢੀ ਨੇ ਖੁੰਬਾਂ ਦੀ ਕਾਸ਼ਤ ਲਈ ਯੂਨਿਟ ਡਿਜ਼ਾਇਨ ਕਰਨ ਵੱਖ-ਵੱਖ ਪੱਖਾਂ ਉਪਰ ਰੋਸ਼ਨੀ ਪਾਈ ।
ਉਹਨਾਂ ਨੇ ਖੁੰਬਾਂ ਦੀ ਕਾਸ਼ਤ ਲਈ ਪਰਾਲੀ ਦੀ ਵਰਤੋਂ ਬਾਰੇ ਵੀ ਭਰਪੂਰ ਜਾਣਕਾਰੀ ਦਿੱਤੀ । ਅਖੀਰ ਵਿਚ ਡਾ. ਕਿਰਨ ਗਰੋਵਰ ਨੇ ਧੰਨਵਾਦ ਦੇ ਸ਼ਬਦ ਕਹਿੰਦਿਆਂ ਵੱਧ ਤੋਂ ਵੱਧ ਕਿਸਾਨਾਂ, ਕਿਸਾਨ ਬੀਬੀਆਂ ਅਤੇ ਪਿੰਡਾਂ ਦੇ ਨੌਜਵਾਨਾਂ ਨੂੰ ਖੇਤੀ ਕਾਰੋਬਾਰ ਤਰੀਕੇ ਅਪਨਾ ਕੇ ਆਪਣੀ ਆਮਦਨ ਵਿਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ ।