ਦੁਸ਼ਹਿਰੇ ਮੌਕੇ ਪੂਰੇ ਪੰਜਾਬ ਵਿਚ ਪੀਐਮ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕਣਗੇ ਕਿਸਾਨ
Published : Oct 10, 2020, 6:20 pm IST
Updated : Oct 10, 2020, 6:49 pm IST
SHARE ARTICLE
Farmer Protest
Farmer Protest

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਨੂੰ ਦੱਸੀ ਕਿਸਾਨਾਂ ਦੀ ਅਗਲੀ ਰਣਨੀਤੀ

ਬਰਨਾਲਾ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਅੱਜ ਬਰਨਾਲਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ੇਸ਼ ਬੈਠਕ ਕੀਤੀ ਗਈ ਸੀ। ਇਸ ਸਬੰਧੀ ਰੋਜ਼ਾਨਾ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਨੇ ਦੱਸਿਆ ਕਿਸਾਨਾਂ ਦੀ ਇਹ ਮੀਟਿੰਗ ਐਮਰਜੈਂਸੀ ਤੌਰ 'ਤੇ ਸੱਦੀ ਗਈ, ਜਿਸ ਕਾਰਨ 31 ਕਿਸਾਨ ਜਥੇਬੰਦੀਆਂ ਵਿਚੋਂ ਕੁਝ ਜਥੇਬੰਦੀਆਂ ਸ਼ਾਮਲ ਨਹੀਂ ਹੋ ਸਕੀਆਂ।

Jhanda Singhਝੰਡਾ ਸਿੰਘ, ਸੀਨੀਅਰ ਮੀਤ ਪ੍ਰਧਾਨ, ਪੰਜਾਬ BKU ਏਕਤਾ ਉਗਰਾਹਾਂ

ਝੰਡਾ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਬਿਜਲੀ ਸਪਲਾਈ ਦੇ ਘੱਟ ਸਮੇਂ ਬਾਰੇ ਚਰਚਾ ਕੀਤੀ ਗਈ ਕਿਉਂਕਿ ਇਸ ਨਾਲ ਝੋਨੇ ਨੂੰ ਪਾਣੀ ਲਗਾਉਣ ਵਿਚ ਮੁਸ਼ਕਲ ਪੈਦਾ ਹੋਵੇਗੀ ਅਤੇ ਕਿਸਾਨਾਂ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਦੂਜੇ ਪਾਸੇ ਸ਼ਹਿਰਾਂ ਵਿਚ ਡੀਏਪੀ ਖਾਦ ਡੀਲਰਾਂ ਨੇ ਬਲੈਕ ਵਿਚ ਖਾਦ ਵੇਚਣੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਖਾਦ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਇਆ ਹੈ।

farmer protestFarmer protest

ਮੀਟਿੰਗ ਦੌਰਾਨ ਇਹਨਾਂ ਦੋਵੇਂ ਮੁੱਦਿਆਂ 'ਤੇ ਫੈਸਲਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਫੈਸਲਾ ਕੀਤਾ ਕਿ ਸਰਕਾਰ ਕੋਲੋਂ ਖੇਤੀ ਲਈ 8 ਘੰਟੇ ਬਿਜਲੀ ਦੀ ਮੰਗ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਇਹ ਮੰਗ ਸਵੀਕਾਰ ਨਹੀਂ ਕੀਤੀ ਤਾਂ ਜਿੱਥੇ ਵੀ ਬਿਜਲੀ ਬੰਦ ਹੋਵੇਗੀ, ਉੱਥੇ ਕਿਸਾਨਾਂ ਅਤੇ ਵਰਕਰਾਂ ਵੱਲੋਂ ਬਿਜਲੀ ਅਧਿਕਾਰੀਆਂ ਨੂੰ ਘੇਰਿਆ ਜਾਵੇਗਾ। 

Farmer ProtestFarmer Protest

ਇਸ ਤੋਂ ਇਲ਼ਾਵਾ ਜੇਕਰ ਕੋਲੀ ਵੀ ਡੀਲਰ ਬਲੈਕ ਵਿਚ ਡੀਏਪੀ ਖਾਦ ਵੇਚੇਗਾ ਤਾਂ ਕਿਸਾਨਾਂ ਵੱਲੋਂ ਧਰਨੇ ਦਿੱਤੇ ਜਾਣਗੇ। ਗੱਲ਼ਬਾਤ ਦੌਰਾਨ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰੇਲ ਰੋਕੋ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮਾਲ ਗੱਡੀਆਂ ਨੂੰ ਲੰਘਣ ਦੀ ਮਨਜ਼ੂਰੀ ਦੇਣ ਪਰ ਇਸ ਸਬੰਧੀ ਕਿਸਾਨਾਂ ਨੇ ਕੋਈ ਫੈਸਲਾ ਨਹੀਂ ਕੀਤਾ। ਜੇਕਰ 15 ਤਰੀਕ ਦੀ ਮੀਟਿੰਗ ਵਿਚ ਕੋਈ ਫੈਸਲਾ ਹੋ ਜਾਂਦਾ ਹੈ ਤਾਂ ਉਹ ਵੱਖਰੀ ਗੱਲ ਹੈ।

Farmer ProtestFarmer Protest

ਉਹਨਾਂ ਕਿਹਾ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰਨ ਲਈ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਵੇਗਾ। ਇਸ ਲਈ ਸਰਕਾਰ ਨੂੰ ਅਪਣਾ ਵਾਅਦਾ ਨਿਭਾਉਣਾ ਚਾਹੀਦਾ ਹੈ। ਝੰਡਾ ਸਿੰਘ ਨੇ ਅੱਗੇ ਕਿਹਾ ਕਿ 25 ਤਰੀਕ ਨੂੰ ਦੁਸ਼ਹਿਰੇ ਵਾਲੇ ਦਿਨ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਵੱਡੇ ਪੁਤਲੇ ਬਣਾ ਕੇ ਸਾੜੇ ਜਾਣਗੇ।

ਇਸ ਦੇ ਲਈ ਸ਼ਹਿਰਾਂ ਤੱਕ ਪਹੁੰਚ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਉਹ ਸਰਕਾਰ ਨੂੰ ਸੰਕੇਤ ਦੇਣਾ ਚਾਹੁੰਦੇ ਹਨ ਕਿ ਜੇਕਰ ਤੁਸੀਂ ਕਿਸਾਨਾਂ ਦੀ ਨਹੀਂ ਸੁਣਦੇ ਤਾਂ ਕਿਸਾਨਾਂ ਦੇ ਸੰਘਰਸ਼ 'ਚ ਸਾਰੇ ਲੋਕ ਸ਼ਾਮਲ ਹੋਣਗੇ ਤੇ ਸੰਘਰਸ਼ ਹੋਰ ਤਿੱਖਾ ਹੋਵੇਗਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement