ਪੀਏਯੂ ਤੇ ਹਿਮਾਚਲ ਖੇਤੀ ਯੂਨੀਵਰਸਿਟੀ ਨੇ ਜੈਵਿਕ ਅਤੇ ਕੁਦਰਤੀ ਖੇਤੀ ਬਾਰੇ ਕੀਤੀਆਂ ਆਨਲਾਈਨ ਵਿਚਾਰਾਂ
Published : Oct 10, 2020, 4:45 pm IST
Updated : Oct 10, 2020, 4:45 pm IST
SHARE ARTICLE
PAU
PAU

ਘਰੇਲੂ ਅਤੇ ਵਪਾਰਕ ਪੱਧਰ ਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ -ਡਾ. ਮਨਮੋਹਨਜੀਤ ਸਿੰਘ

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸਕੂਲ ਆਫ਼ ਆਰਗੈਨਿਕ ਫਾਰਮਿੰਗ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਨੇ ਚੌਧਰੀ ਸਰਵਨ ਕੁਮਾਰ ਹਿਮਾਚਲ ਪ੍ਰਦੇਸ਼ ਕ੍ਰਿਸ਼ੀ ਵਿਸ਼ਵ ਵਿਦਿਆਲਾ ਪਾਲਮਪੁਰ ਨੇ ਬੀਤੇ ਦਿਨੀਂ ਇੱਕ ਆਨਲਾਈਨ ਵਿਚਾਰ-ਚਰਚਾ ਦੌਰਾਨ ਕੁਦਰਤੀ ਅਤੇ ਜੈਵਿਕ ਖੇਤੀ ਬਾਰੇ ਸਾਂਝੇ ਰੂਪ ਵਿਚ ਗੱਲਬਾਤ ਕੀਤੀ । 

online conversation of pau and himachal agriculture university  Online conversation of pau and himachal agriculture university

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਨਿਰਦੇਸ਼ਕ ਡਾ. ਮਨਮੋਹਨਜੀਤ ਸਿੰਘ ਨੇ ਇਸ ਵਿਚਾਰ ਚਰਚਾ ਵਿਚ ਸਵਾਗਤੀ ਸ਼ਬਦ ਕਹਿਦਿਆਂ ਕੁਦਰਤੀ ਅਤੇ ਜੈਵਿਕ ਖੇਤੀ ਦੇ ਖੇਤਰ ਵਿਚ ਸਾਂਝੇ ਕਾਰਜਾਂ ਦੇ ਮਹੱਤਵ ਉਪਰ ਜ਼ੋਰ ਦਿੱਤਾ । ਉਹਨਾਂ ਨੇ ਪੰਜਾਬ ਦੇ ਕੰਢੀ ਖੇਤਰ ਅਤੇ ਹਿਮਾਚਲ ਵਿਚਕਾਰ ਭੂਗੋਲਿਕ ਸਥਿਤੀਆਂ ਦੀ ਸਾਂਝ ਨੂੰ ਜੈਵਿਕ ਅਤੇ ਕੁਦਰਤੀ ਖੇਤੀ ਲਈ ਸੰਭਾਵਨਾਵਾਂ ਵਜੋਂ ਦੇਖਣ ਦੀ ਲੋੜ ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਘਰੇਲੂ ਅਤੇ ਵਪਾਰਕ ਪੱਧਰ ਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ।

punjab agriculture universityPunjab agriculture university

ਪੀਏਯੂ ਦੇ ਸਕੂਲ ਆਫ਼ ਆਰਗੈਨਿਕ ਫਾਰਮਿੰਗ ਦੇ ਨਿਰਦੇਸ਼ਕ ਡਾ. ਚਰਨਜੀਤ ਸਿੰਘ ਔਲਖ ਨੇ ਜੈਵਿਕ ਖੇਤੀ ਦੇ ਖੇਤਰ ਵਿਚ ਪੀਏਯੂ ਵੱਲੋਂ ਕੀਤੀਆਂ ਜਾ ਰਹੀਆਂ ਖੋਜ ਅਤੇ ਪਸਾਰ ਗਤੀਵਿਧੀਆਂ ਦੀ ਗੱਲ ਕੀਤੀ । ਉਹਨਾਂ ਨੇ ਭਵਿੱਖ ਵਿਚ ਅਗਾਂਹਵਧੂ ਜੈਵਿਕ ਅਤੇ ਕੁਦਰਤੀ ਖੇਤੀ ਬਾਰੇ ਹੋਰ ਵਿਚਾਰ ਕਰਨ ਲਈ ਕਿਹਾ ।

online conversation of pau and himachal agriculture university  Online conversation of pau and himachal agriculture university

ਹਿਮਾਚਲ ਖੇਤੀ ਯੂਨੀਵਰਸਿਟੀ ਦੇ ਜੈਵਿਕ ਅਤੇ ਕੁਦਰਤੀ ਖੇਤੀ ਵਿਭਾਗ ਦੇ ਮੁਖੀ ਡਾ. ਜੀ ਡੀ ਸ਼ਰਮਾ ਨੇ ਕਿਹਾ ਕਿ ਰਵਾਇਤੀ ਖੇਤੀ ਦੇ ਨਾਲ-ਨਾਲ ਕੁਦਰਤੀ ਖੇਤੀ ਦੇ ਖੇਤਰ ਵਿਚ ਵੀ ਬਹੁਤ ਸਾਰਾ ਕੰਮ ਕੀਤੇ ਜਾਣ ਦੀ ਲੋੜ ਹੈ । ਇਸ ਵਿਚਾਰ-ਚਰਚਾ ਦੌਰਾਨ ਵੱਖ-ਵੱਖ ਫ਼ਸਲਾਂ ਅਤੇ ਕਾਸ਼ਤ ਤਰੀਕਿਆਂ ਬਾਰੇ ਭਰਵੀਂ ਗੱਲਬਾਤ ਹੋਈ । ਵਿਸ਼ੇਸ਼ ਤੌਰ ਤੇ ਸਬਜ਼ੀਆਂ ਅਤੇ ਫ਼ਲਾਂ ਦੀ ਕੁਦਰਤੀ ਅਤੇ ਜੈਵਿਕ ਖੇਤੀ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਕੀਤੀ ਗਈ।

PAU Ludhiana PAU 

ਇਹ ਫੈਸਲਾ ਕੀਤਾ ਗਿਆ ਕਿ ਭਵਿੱਖ ਵਿਚ ਡਾ. ਵਾਈ ਐਸ ਪਰਮਾਰ ਬਾਗਬਾਨੀ ਅਤੇ ਫੌਰੈਸਟਰੀ ਯੂਨੀਵਰਸਿਟੀ ਸੋਲਨ ਦੇ ਵਿਗਿਆਨੀਆਂ ਨੂੰ ਵੀ ਇਸ ਵਿਚਾਰ-ਚਰਚਾ ਦਾ ਹਿੱਸਾ ਬਣਾਇਆ ਜਾਵੇ । ਇਸ ਤੋਂ ਇਲਾਵਾ ਜੈਵਿਕ ਅਤੇ ਕੁਦਰਤੀ ਖੇਤੀ ਬਾਰੇ ਸਾਂਝੇ ਖੋਜ ਪ੍ਰੋਜੈਕਟ ਉਪਰ ਵੀ ਵਿਚਾਰ-ਚਰਚਾਵਾਂ ਹੋਈਆਂ । 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement