
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਮੀਟਿੰਗ
ਚੰਡੀਗੜ੍ਹ: ਅੱਜ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ ਇੱਕ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ, ਜਿਸਦੀ ਪ੍ਰਧਾਨਗੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ। 15 ਅਕਤੂਬਰ ਨੂੰ ਸਮੁੱਚੇ ਦੇਸ਼ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਧਰਨੇ ਲਗਾ ਕੇ ਮੰਗ-ਪੱਤਰ ਦਿੱਤੇ ਜਾਣਗੇ। ਇਹ ਪ੍ਰਗਟਾਵਾ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਆਗੂਆਂ ਨੇ ਇਸ ਤੋਂ ਪਹਿਲਾਂ ਮੀਟਿੰਗ ਕਰਦਿਆਂ ਕਈ ਤਰ੍ਹਾਂ ਦੇ ਫੈਸਲੇ ਲਏ।
ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਇਹ ਵੀ ਕਿਹਾ ਕਿ MSP ਗਾਰੰਟੀ ਕਾਨੂੰਨ ਸਾਡੀ ਪਹਿਲੀ ਮੰਗ ਦੇ ਨਾਲ-ਨਾਲ ਸੁਆਮੀ ਨਾਥਨ ਕਮਿਸ਼ਨ ਦੀ ਰਿਪੋਰਟ, ਸਮੁੱਚੇ ਕਿਸਾਨੀ ਕਰਜ਼ੇ ਨੂੰ ਮਾਫ ਕਰਨਾ ਆਦਿ ਮੰਗਾਂ ਪ੍ਰਤੀ ਨਿਰੰਤਰ ਸੰਘਰਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਉਤੇ ਆਧਾਰਤ ਉਹ ਸਮੁੱਚੀ ਏਕਤਾ ਚਾਹੁੰਦੇ ਹਨ। ਇਸ ਦੌਰਾਨ ਡੱਲੇਵਾਲ ਨੇ ਕਿਹਾ ਕਿ ਹਾਲਾਤ ਇਹ ਮੰਗ ਕਰਦੇ ਹਨ ਕਿ ਕਿਸਾਨਾਂ ਵਿੱਚ ਆਪਸੀ ਏਕਤਾ ਹੋਣੀ ਚਾਹੀਦੀ ਹੈ।