
ਨਾਰੀਅਲ ਦੀ ਮੰਗ ਵਧਣ ਦਾ ਸਭ ਤੋਂ ਵੱਡਾ ਕਾਰਨ ਕਈ ਤਰ੍ਹਾਂ ਦੀਆਂ ਸਰੀਰਕ ਬੀਮਾਰੀਆਂ ਲਈ ਫਾਇਦੇਮੰਦ ਹੋਣਾ ਹੈ।
ਤੁਸੀਂ ਨਾਰੀਅਲ ਤੇਲ ਦੇ ਬਹੁਤ ਸਾਰੇ ਗੁਣਾਂ ਬਾਰੇ ਸੁਣਿਆ ਹੋਵੇਗਾ ਕਿ ਨਾਰੀਅਲ ਵਾਲਾਂ , ਚਿਹਰੇ ਅਤੇ ਸਿਹਤ ਦੇ ਲਈ ਬਹੁਤ ਹੀ ਕੰਮ ਦੀ ਚੀਜ਼ ਹੈ ਤੁਹਾਨੂੰ ਇਹ ਵੀ ਪਤਾ ਹੋਵੇਗਾ ਕਿ ਨਾਰੀਅਲ ਦੇ ਬਿਨਾਂ ਸਾਰੇ ਪੂਜਾ-ਪਾਠ ਅਤੇ ਮੰਗਲ ਕਾਰਜ ਅਧੂਰੇ ਹੁੰਦੇ ਹਨ। ਇਹ ਇਸ ਲਈ ਕਿਉਂਕਿ ਇਹ ਸਿਹਤ ਨੂੰ ਤੰਦਰੁਸਤ ਰੱਖਣ ਵਾਲੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਰੋਜ਼ ਨਾਰੀਅਲ ਦਾ ਇਕ ਟੁਕੜਾ ਖਾਣ ਨਾਲ ਨਾ ਸਿਰਫ਼ ਤੁਹਾਡੇ ਸਰੀਰ ਦੀ ਇੰਮਿਊਨਿਟੀ ਵੱਧਦੀ ਹੈ ਨਾਲ ਹੀ ਦਿਮਾਗ ਦੀ ਯਾਦਦਾਸ਼ਤ ਵੀ ਵੱਧਦੀ ਹੈ।
ਹਰ ਦਿਨ ਨਵੀਆਂ ਤੋਂ ਨਵੀਆਂ ਪੈਦਾ ਹੋ ਰਹੀਆਂ ਬੀਮਾਰੀਆਂ ਕਾਰਨ ਲੋਕ ਮੁੜ੍ਹ ਕੇ ਕੁਦਰਤੀ ਸਾਧਨਾਂ ਵੱਲ ਆ ਰਹੇ ਹਨ ਕਿਉਂਕਿ ਗੈਰ ਕੁਦਰਤੀ ਖਾਧ ਪਦਾਰਥਾਂ ਨੇ ਲੋਕਾਂ ਦੀ ਸਿਹਤ ਬਿਲਕੁਲ ਖ਼ਰਾਬ ਕਰ ਦਿੱਤੀ ਹੈ। ਜਿਸ ਕਰਕੇ ਸਿਰਫ਼ ਪੂਜਾ ਭਗਤੀ ਅਤੇ ਤਿਉਹਾਰ-ਵਿਹਾਰ, ਰਸਮੋ -ਰਿਵਾਜ਼ ਆਦਿ ਲਈ ਵਰਤੇ ਜਾਣ ਵਾਲੇ ਨਾਰੀਅਲਾਂ ਦੀ ਲੋਕ ਖੂਬ ਵਰਤੋ ਕਰਨ ਲੱਗ ਪਏ ਹਨ। ਇਸ ਤੋਂ ਪਹਿਲਾਂ ਪਾਣੀ ਵਾਲਾ ਕੱਚਾ ਨਾਰੀਅਲ ਦੇਸ਼ ਦੇ ਵੱਡੇ ਮਹਾਨਗਰਾਂ ਅਤੇ ਸਮੁੰਦਰਾਂ ਦੇ ਕੰਢੇ 'ਤੇ ਹੀ ਮਸ਼ਹੂਰ ਹੁੰਦਾ ਸੀ ਜਾਂ ਫਿਰ ਆਮ ਲੋਕ ਫਿਲਮਾਂ ਵਿਚ ਨਾਰੀਅਲ ਪਾਣੀ ਪੀਂਦੇ ਹੋਏ ਵੇਖਦੇ ਸਨ।
Coconut Farming
ਹੁਣ ਦੇਸ਼ ਦੇ ਹਰ ਛੋਟੇ ਵੱਡੇ ਸ਼ਹਿਰ ਅੰਦਰ ਹਰ ਰੋਜ਼ ਹਜਾਰਾਂ ਰੁਪਏ ਦਾ ਨਾਰੀਅਲ ਵਰਤਿਆ ਜਾ ਰਿਹਾ ਹੈ ਅਤੇ ਵਿਦੇਸ਼ਾਂ ਵਿਚ ਵੀ ਮੰਗ ਵਧ ਰਹੀ ਹੈ। ਦੁਨੀਆਂ ਭਰ ਅੰਦਰ ਭਾਰਤ ਨਾਰੀਅਲ ਦੀ ਪੈਦਾਵਾਰ ਵਿਚ ਮੋਹਰੀ ਚੱਲ ਰਿਹਾ ਹੈ। ਨਾਰੀਅਲ ਦੀ ਮੰਗ ਵਧਣ ਦਾ ਸਭ ਤੋਂ ਵੱਡਾ ਕਾਰਨ ਕਈ ਤਰ੍ਹਾਂ ਦੀਆਂ ਸਰੀਰਕ ਬੀਮਾਰੀਆਂ ਲਈ ਫਾਇਦੇਮੰਦ ਹੋਣਾ ਹੈ। ਨਾਰੀਅਲ ਦਾ ਪਾਣੀ ਸਰੀਰਕ ਕਮਜੋਰੀ, ਪੁਰਾਣੀ ਕਬਜ਼ ਦੂਰ ਕਰਨ ਦੇ ਨਾਲ ਹੀ ਡੇਂਗੂ ਤੋਂ ਪੀੜਤ ਲੋਕਾਂ ਲਈ ਲਾਭਦਾਇਕ ਹੋਣ ਦੇ ਨਾਲ ਹੀ ਹੋਰ ਵੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਕਰਦਾ ਹੈ। ਪਾਣੀ ਵਾਲੇ ਨਾਰੀਅਲ ਦਾ ਸਭ ਤੋਂ ਵੱਡਾ ਫਾਇਦਾ ਇਹ ਵੀ ਹੈ ਕਿ ਬਿਨ੍ਹਾਂ ਖਾਦਾਂ ਅਤੇ ਕੀੜੇਮਾਰ ਦਵਾਈਆਂ ਤੋਂ ਤਿਆਰ ਹੋ ਕੇ ਆਉਂਦਾ ਹੈ।
ਨਾਰੀਅਲ ਦਾ ਪਾਣੀ ਸਰੀਰ ਦਾ ਮੋਟਾਪਾ ਘਟਾਉਣ ਲਈ ਵੀ ਵਰਤਿਆ ਜਾਂਦਾ ਹੈ। ਇਸ ਤੋਂ ਪਹਿਲਾਂ ਖਾਣ ਜਾਂ ਪੀਣ ਵਾਲਾ ਨਾਰੀਅਲ ਖਾਧ ਪਦਾਰਥਾਂ ਦੇ ਰੂਪ 'ਚ ਘੱਟ ਵਰਤਿਆ ਜਾਂਦਾ ਸੀ ਅਤੇ ਪੂਜਾ ਭਗਤੀ ਕਰਨ ਲਈ ਹਰ ਸਾਲ ਕਰੋੜਾਂ ਰੁਪਏ ਦੇ ਨਾਰੀਅਲ ਨਦੀ-ਨਾਲਿਆਂ ਵਿੱਚ ਵਹਾ ਦਿੱਤੇ ਜਾਂਦੇ ਸਨ। ਲੋਕਾਂ ਨੂੰ ਕੱਚਾ ਨਾਰੀਅਲ ਖਾਣ ਦੀ ਬਹੁਤੀ ਆਦਤ ਨਹੀਂ ਸੀ ਕਿਉਂਕਿ ਜ਼ਿਆਦਾਤਰ ਨਾਰੀਅਲ ਪੂਜਾ-ਭਗਤੀ ਕਰਨ ਜਾਂ ਨਦੀ ਨਾਲਿਆਂ ਵਿਚ ਜਲ ਪ੍ਰਵਾਹ ਕਰਨ ਦੇ ਕੰਮ ਹੀ ਆਉਂਦੇ ਹਨ ਜਾਂ ਫਿਰ ਕਿਸੇ ਨੂੰ ਨਾਰੀਅਲ (ਗੁੱਟ) ਸ਼ਗਨ ਵਜੋਂ ਦੇਣਾ ਸ਼ੁੱਭ ਮੰਨਿਆ ਜਾਂਦਾ ਹੈ