ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ : ਘਟ ਰਹੀ ਕਿਸਾਨਾਂ ਦੀ ਗਿਣਤੀ, ਵੱਧ ਰਿਹਾ ਬੀਮਾ ਕੰਪਨੀਆਂ ਦਾ ਮਾਲ
Published : Jan 11, 2019, 4:27 pm IST
Updated : Jan 11, 2019, 4:33 pm IST
SHARE ARTICLE
Pradhan Mantri Fasal Bima Yojana
Pradhan Mantri Fasal Bima Yojana

ਪਿਛਲੇ ਦੋ ਸਾਲਾਂ ਤੋਂ ਬੀਮਾ ਦਾ ਲਾਭ ਲੈਣ ਵਾਲੇ ਕਿਸਾਨਾਂ ਦੀ ਤਾਦਾਦ ਵਿਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ : ਕਿਸਾਨਾਂ ਨੂੰ ਰਾਹਤ ਪਹੁੰਚਾਉਣ ਲਈ ਮੋਦੀ ਸਰਕਾਰ ਨੇ ਅਪ੍ਰੈਲ  2016 ਵਿਚ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ ਲਾਂਚ ਕੀਤਾ ਸੀ। ਜਿਸ ਅਧੀਨ ਆਉਣ ਵਾਲੇ ਕੁਝ ਸਾਲਾਂ ਵਿਚ ਜਿਆਦਾਤਰ ਕਿਸਾਨਾਂ ਨੂੰ ਇਸ ਯੋਜਨਾ ਅਧੀਨ ਲਿਆਉਣ ਦਾ ਟੀਚਾ ਰੱਖਿਆ ਗਿਆ ਸੀ ਤਾਂ ਕਿ ਔਖੇ ਹਾਲਾਤਾਂ ਵਿਚ ਕਿਸਾਨਾਂ ਨੂੰ ਢੁੱਕਵੀਂ ਆਰਥਿਕ ਮਦਦ ਮੁਹੱਈਆ ਕਰਵਾਈ ਜਾ ਸਕੇ। ਫਸਲ ਬੀਮਾ ਯੋਜਨਾ ਰਾਹੀਂ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਹਮਾਇਤੀ ਦੇ ਤੌਰ 'ਤੇ ਵੀ ਪੇਸ਼ ਕੀਤਾ ਗਿਆ।

PM ModiPM Modi

 ਕਿਸਾਨਾਂ ਨੂੰ ਪ੍ਰੀਮੀਅਮ ਦੇ ਤੌਰ 'ਤੇ ਪੱਕੀ ਰਕਮ ਦਾ 2 ਫ਼ੀ ਸਦੀ ਖਰੀਫ ਫਸਲਾਂ ਲਈ ਅਤੇ 1.5 ਫ਼ੀ ਸਦੀ ਰਬੀ ਦੀਆਂ ਫਸਲਾਂ ਲਈ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਪਰ ਇਸ ਯੋਜਨਾ ਦੀ ਅਸਲ ਹਕੀਕਤ ਕੁਝ ਹੋਰ ਹੀ ਹੈ। ਜਿਸ ਸਾਲ ਇਸ ਨੂੰ ਲਾਗੂ ਕੀਤਾ ਗਿਆ ਇਸੇ ਸਾਲ 4 ਕਰੋੜ ਤੋਂ ਵੱਧ ਕਿਸਾਨਾਂ ਨੇ ਇਸ ਯੋਜਨਾ ਅਧੀਨ ਰਜਿਸਟਰੇਸ਼ਨ ਕਰਵਾਇਆ ਸੀ ਪਰ ਤਿਆਰੀ ਸਹੀ ਨਾ ਹੋਣ ਕਾਰਨ ਪਿਛਲੇ ਦੋ ਸਾਲਾਂ ਤੋਂ ਬੀਮਾ ਦਾ ਲਾਭ ਲੈਣ ਵਾਲੇ ਕਿਸਾਨਾਂ ਦੀ ਤਾਦਾਦ ਵਿਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ।

Indian FarmersIndian Farmer

ਸਾਲ 2017 ਵਿਚ ਕਿਸਾਨਾਂ ਦਾ ਅੰਕੜਾ 3.48 ਕਰੋੜ ਅਤੇ ਸਾਲ 2018 ਵਿਚ 3.33 ਕਰੋੜ ਤੱਕ ਪਹੁੰਚ ਗਿਆ। ਉਥੇ ਹੀ ਬੀਮਾ ਕੰਪਨੀਆਂ ਦੇ ਮਾਲ ਵਿਚ ਵਾਧਾ ਹੋ ਰਿਹਾ ਹੈ। ਸਾਲ 2015-16 ਵਿਚ ਫਸਲ ਬੀਮਾ ਯੋਜਨਾ ਤੋਂ ਬੀਮਾ ਕੰਪਨੀਆਂ ਨੇ 5,614 ਕਰੋੜ ਰੁਪਏ, 16-17 ਵਿਚ 22,362 ਕਰੋੜ ਅਤੇ 17-18 ਵਿਚ 25,046 ਕਰੋੜ ਰੁਪਏ ਦਾ ਮਾਲ ਇਕੱਠਾ ਕੀਤਾ।

Pradhan Mantri Fasal Bima Yojana PMFBY

ਖ਼ਬਰਾਂ ਮੁਤਾਬਕ ਖੇਤੀ ਲੋਨ ਲੈਣ ਵਾਲੇ ਕਿਸਾਨਾਂ ਦੀ ਰਾਸ਼ੀ ਤੋਂ ਬੀਮੇ ਦਾ ਪ੍ਰੀਮੀਅਮ ਕੱਟ ਲਿਆ ਜਾਂਦਾ ਹੈ। ਇਥੇ ਤੱਕ ਕਿ ਬੈਂਕ ਕਿਸਾਨਾਂ ਨੂੰ ਪ੍ਰੀਮੀਅਮ ਭੁਗਤਾਨ ਦੀ ਰਸੀਦ ਵੀ ਨਹੀਂ ਦੇ ਰਹੇ। ਲੋਨ ਲੈਣ ਵਾਲੇ ਕਿਸਾਨਾਂ ਤੋਂ ਇਹ ਵੀ ਨਹੀਂ ਪੁੱਛਿਆ ਜਾਂਦਾ ਕਿ ਉਹ ਫਸਲ ਬੀਮਾ ਲੈਣਾ ਚਾਹੁੰਦੇ ਹਨ ਜਾਂ ਨਹੀਂ। ਅਜਿਹੇ ਵਿਚ ਖੇਤੀ ਲੋਨ ਬੈਂਕਾਂ ਦੇ ਲਈ ਕਰਜ਼ ਨੂੰ ਸੁਰੱਖਿਅਤ ਕਰਨ ਦਾ ਸੌਖਾ ਰਾਹ ਬਣ ਗਿਆ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement