ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਮੌਕੇ ਵਿਰੋਧ ਕਰਨ ਦਾ ਸੱਦਾ 
Published : Feb 11, 2022, 7:28 pm IST
Updated : Feb 11, 2022, 7:28 pm IST
SHARE ARTICLE
farmers
farmers

ਕਿਹਾ - ਕਿਸਾਨ ਦੋਖੀ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਨੂੰ ਸਬਕ ਸਿਖਾਉਣ ਪੰਜਾਬ ਦੇ ਲੋਕ 

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਨਲਾਈਨ ਮੀਟਿੰਗ ਕੀਤੀ। ਜਿਸ ਵਿੱਚ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਕਰਨ ਦੇ ਨਾਲ ਨਾਲ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਨੂੰ ਸੰਗੀਨ ਦੋਸ਼ੀ ਹੋਣ ਦੇ ਬਾਵਜੂਦ ਦਿੱਤੀ ਗਈ ਜ਼ਮਾਨਤ ਦੀ ਯੂਪੀ ਸਰਕਾਰ ਅਤੇ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਗਈ।

ਇਸੇ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਪਿਛਲੀ ਫੇਰੀ ਦੌਰਾਨ ਸੜਕ ਉਪਰ ਧਰਨਾ ਦੇ ਰਹੇ ਕਿਸਾਨਾਂ ਉੱਪਰ ਸੰਗੀਨ ਧਾਰਾਵਾਂ ਲਾ ਕੇ ਕੀਤੇ ਗਏ ਮੁਕੱਦਮੇ ਵਿਚ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਤੰਗ ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

Darshan Pal SinghDarshan Pal Singh

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਪੰਜਾਬ ਆਉਣ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਹ ਵਿਰੋਧ ਬਿਲਕੁਲ ਸ਼ਾਂਤਮਈ ਹੋਵੇਗਾ । ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਨੀਆਂ ਹੋਈਆਂ ਮੰਗਾਂ ਨੂੰ ਸਮਾਂਬੱਧ ਲਾਗੂ ਕਰਨ ਦਾ ਐਲਾਨ ਕਰ ਦੇਣ ਤਾਂ ਇਹ ਵਿਰੋਧ ਪ੍ਰਦਰਸ਼ਨਾਂ ਨੂੰ ਟਾਲਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਕਿਸਾਨ ਦੋਖੀ ਭਾਜਪਾ ਅਤੇ ਉਸਦੀਆਂ ਸਹਿਯੋਗੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲ ਦਲ ਸੰਯੁਕਤ ਨੂੰ ਵੀ ਭਾਜਪਾ ਦੇ ਨਾਲ ਨਾਲ ਸਬਕ ਸਿਖਾਇਆ ਜਾਵੇ ਅਤੇ ਪੰਜਾਬ ਦੇ ਲੋਕਾਂ ਵੱਲੋਂ ਇਨ੍ਹਾਂ ਦਾ ਪੂਰਨ ਬਾਈਕਾਟ ਕੀਤਾ ਜਾਵੇ।

Surjit Singh Phool Surjit Singh Phool

 ਅੱਜ ਦੀ ਮੀਟਿੰਗ ਵਿੱਚ ਸ਼ਾਮਲ ਜਥੇਬੰਦੀਆ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ  ਡਾ. ਦਰਸ਼ਨ ਪਾਲ, ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਦੇ ਸੁਰਜੀਤ ਸਿੰਘ ਫੂਲ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਕਾ ਸਿੰਘ ਕੋਟੜਾ ਕਲਾਂ, ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਬਲਦੇਵ ਸਿੰਘ ਸਿਰਸਾ, ਦਸੂਹਾ ਗੰਨਾ ਸੰਘਰਸ਼ ਕਮੇਟੀ ਦੇ ਸੁਖਪਾਲ ਸਿੰਘ ਡਫਰ, ਅਜਾਦ ਕਿਸਾਨ ਕਮੇਟੀ ਦੋਆਬਾ ਦੇ ਹਰਪਾਲ ਸਿੰਘ ਸੰਘਾ, ਕਿਰਤੀ ਕਿਸਾਨ ਯੂਨੀਅਨ  ਪੰਜਾਬ ਦੇ ਹਰਦੇਵ ਸਿੰਘ ਸੰਧੂ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਇੰਦਰਜੀਤ ਸਿੰਘ ਕੋਟਾ ਬੁੱਢਾ, ਜੈ ਕਿਸਾਨ ਅੰਦੋਲਨ ਦੇ ਗੁਰਬਖਸ਼ ਸਿੰਘ ਬਰਨਾਲਾ, ਕਲ ਹਿੰਦ ਕਿਸਾਨ ਸਭਾ ਦੇ ਮੇਜਰ ਸਿੰਘ ਪੁੰਨਾਵਾਲ, ਭਾਰਤੀ ਕਿਸਾਨ ਯੂਨੀਅਨ  ਲੱਖੋਵਾਲ, ਦੇ ਅਵਤਾਰ ਸਿੰਘ ਮੇਹਲੋਂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ  ਭਾਰਤੀ ਕਿਸਾਨ ਯੂਨੀਅਨ  ਬਹਿਰਾਮ ਕੇ ਦੇ ਪਰਧਾਨ  ਬਲਵੰਤ ਸਿੰਘ ਬਹਿਰਾਮ ਕੇ, ਭਾਰਤੀ ਕਿਸਾਨ ਯੂਨੀਅਨ ਦੇ ਸੁਖਜਿੰਦਰ ਸਿੰਘ ਖੋਸਾ ਮੋਗਾ, ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਦੇ ਹਰਸ਼ਲਿੰਦਰ ਸਿੰਘ,ਪੱਗੜੀ ਸੰਭਾਲ  ਲਹਿਰ ਦੇ ਸਤਨਾਮ ਸਿੰਘ ਬਾਗੜੀਆਂ ਬਾਰਡਰ ਇਲਾਕਾ ਸੰਘਰਸ਼ ਯੂਨੀਅਨ ਦੇ ਰਘਬੀਰ ਸਿੰਘ ਭੰਗਾਲਾ ਖੇਮ ਕਰਨ, ਕੰਡੀ ਏਰੀਆ ਸੰਘਰਸ਼ ਕਮੇਟੀ ਦੇ ਭੁਪਿੰਦਰ ਸਿੰਘ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ  ਸੁਖਦੇਵ ਸਿੰਘ ਭੋਜਰਾਜ ਅਤੇ ਅਜਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ, ਮਾਝਾ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਮਜਦੂਰ ਯੂਨੀਅਨ ਮਾਝਾ ਨੇ ਐਲਾਨ ਕੀਤਾ ਹੈ 14 ਤਰੀਕ ਨੂੰ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ  ਅਤੇ 16 ਫਰਵਰੀ ਨੂੰ ਤਹਿਸੀਲ ਪੱਧਰਾਂ ਤੇ ਇਕੱਠੇ ਹੋ ਕੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।  ਜਿਸ ਇਲਾਕੇ ਅੰਦਰ ਰੈਲੀ ਹੋਵੇਗੀ ਉਥੇ ਕਿਸਾਨਾਂ ਵਲੋਂ ਸੜਕਾਂ ਕੰਡੇ ਖੜਕੇ ਕਾਲੇ ਝੰਡੇ  ਵਿਖਾਏ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement